ਹਿਜ਼ਕੀਏਲ 28

“ ‘ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ ਕਿ ਜਦੋਂ ਮੈਂ ਇਸਰਾਏਲ ਦੇ ਘਰਾਣੇ ਨੂੰ ਹੋਰਨਾਂ ਲੋਕਾਂ ਵਿੱਚੋਂ ਜਿਹਨਾਂ ਵਿੱਚ ਉਹ ਖਿੱਲਰ ਗਏ ਹਨ, ਇਕੱਠਾ ਕਰਾਂਗਾ, ਤਦ ਮੈਂ ਕੌਮਾਂ ਦੀਆਂ ਅੱਖਾਂ ਦੇ ਸਾਹਮਣੇ ਉਹਨਾਂ ਵਿੱਚ ਪਵਿੱਤਰ ਠਹਿਰਾਇਆ ਜਾਂਵਾਂਗਾ ਅਤੇ ਉਹ ਆਪਣੀ ਭੂਮੀ ਵਿੱਚ ਜਿਹੜੀ ਮੈਂ ਆਪਣੇ ਦਾਸ ਯਾਕੋਬ ਨੂੰ ਦਿੱਤੀ ਸੀ, ਵੱਸਣਗੇ।

Ezekiel 28:25 (UKJV) Thus says the Lord GOD; When I shall have gathered the house of Israel from the people among whom they are scattered, and shall be sanctified in them in the sight of the heathen, then shall they dwell in their land that I have given to my servant Jacob.

23ਮੈਂ ਤੁਹਾਡੇ ਉੱਤੇ ਬਵਾ ਭੇਜਾਂਗਾ ਅਤੇ ਤੇਰੀਆਂ ਗਲੀਆਂ ਵਿੱਚ ਲਹੂ ਵਹਾਵਾਂਗਾ। ਵੱਢੇ ਹੋਏ ਉਸ ਦੇ ਅੰਦਰ ਡਿੱਗਣਗੇ, ਹਰ ਪਾਸਿਓਂ ਤੇਰੇ ਵਿਰੁੱਧ ਤਲਵਾਰ ਚੱਲੇਗੀ। ਤਦ ਤੁਹਾਨੂੰ ਪਤਾ ਲੱਗੇਗਾ ਕਿ ਮੈਂ ਯਾਹਵੇਹ ਹਾਂ।

24“ ‘ਇਸਰਾਏਲ ਦੇ ਲੋਕਾਂ ਕੋਲ ਹੁਣ ਕੋਈ ਵੀ ਭੈੜੇ ਗੁਆਂਢੀ ਨਹੀਂ ਹੋਣਗੇ ਜੋ ਦਰਦਨਾਕ ਝਾੜੀਆਂ ਅਤੇ ਤਿੱਖੇ ਕੰਡੇ ਹਨ। ਤਦ ਉਹ ਜਾਣ ਲੈਣਗੇ ਕਿ ਮੈਂ ਸਰਬਸ਼ਕਤੀਮਾਨ ਯਾਹਵੇਹ ਹਾਂ।

25“ ‘ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ ਕਿ ਜਦੋਂ ਮੈਂ ਇਸਰਾਏਲ ਦੇ ਘਰਾਣੇ ਨੂੰ ਹੋਰਨਾਂ ਲੋਕਾਂ ਵਿੱਚੋਂ ਜਿਹਨਾਂ ਵਿੱਚ ਉਹ ਖਿੱਲਰ ਗਏ ਹਨ, ਇਕੱਠਾ ਕਰਾਂਗਾ, ਤਦ ਮੈਂ ਕੌਮਾਂ ਦੀਆਂ ਅੱਖਾਂ ਦੇ ਸਾਹਮਣੇ ਉਹਨਾਂ ਵਿੱਚ ਪਵਿੱਤਰ ਠਹਿਰਾਇਆ ਜਾਂਵਾਂਗਾ ਅਤੇ ਉਹ ਆਪਣੀ ਭੂਮੀ ਵਿੱਚ ਜਿਹੜੀ ਮੈਂ ਆਪਣੇ ਦਾਸ ਯਾਕੋਬ ਨੂੰ ਦਿੱਤੀ ਸੀ, ਵੱਸਣਗੇ।

26ਉਹ ਉੱਥੇ ਸੁਰੱਖਿਆ ਨਾਲ ਰਹਿਣਗੇ ਅਤੇ ਘਰ ਬਣਾਉਣਗੇ ਅਤੇ ਅੰਗੂਰੀ ਬਾਗ ਲਾਉਣਗੇ। ਉਹ ਸੁਰੱਖਿਆ ਵਿੱਚ ਰਹਿਣਗੇ ਜਦੋਂ ਮੈਂ ਉਹਨਾਂ ਦੇ ਸਾਰੇ ਗੁਆਂਢੀਆਂ ਨੂੰ ਸਜ਼ਾ ਦੇਵਾਂਗਾ ਜਿਨ੍ਹਾਂ ਨੇ ਉਹਨਾਂ ਨੂੰ ਬਦਨਾਮ ਕੀਤਾ ਹੈ। ਫਿਰ ਉਹ ਜਾਣ ਲੈਣਗੇ ਕਿ ਮੈਂ ਉਹਨਾਂ ਦਾ ਯਾਹਵੇਹ ਪਰਮੇਸ਼ਵਰ ਹਾਂ।’ ”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.