ਹਿਜ਼ਕੀਏਲ 28

ਉਹ ਉੱਥੇ ਸੁਰੱਖਿਆ ਨਾਲ ਰਹਿਣਗੇ ਅਤੇ ਘਰ ਬਣਾਉਣਗੇ ਅਤੇ ਅੰਗੂਰੀ ਬਾਗ ਲਾਉਣਗੇ। ਉਹ ਸੁਰੱਖਿਆ ਵਿੱਚ ਰਹਿਣਗੇ ਜਦੋਂ ਮੈਂ ਉਹਨਾਂ ਦੇ ਸਾਰੇ ਗੁਆਂਢੀਆਂ ਨੂੰ ਸਜ਼ਾ ਦੇਵਾਂਗਾ ਜਿਨ੍ਹਾਂ ਨੇ ਉਹਨਾਂ ਨੂੰ ਬਦਨਾਮ ਕੀਤਾ ਹੈ। ਫਿਰ ਉਹ ਜਾਣ ਲੈਣਗੇ ਕਿ ਮੈਂ ਉਹਨਾਂ ਦਾ ਯਾਹਵੇਹ ਪਰਮੇਸ਼ਵਰ ਹਾਂ।’ ”

Ezekiel 28:26 (UKJV) And they shall dwell safely therein, and shall build houses, and plant vineyards; yea, they shall dwell with confidence, when I have executed judgments upon all those that despise them round about them; and they shall know that I am the LORD their God.

24“ ‘ਇਸਰਾਏਲ ਦੇ ਲੋਕਾਂ ਕੋਲ ਹੁਣ ਕੋਈ ਵੀ ਭੈੜੇ ਗੁਆਂਢੀ ਨਹੀਂ ਹੋਣਗੇ ਜੋ ਦਰਦਨਾਕ ਝਾੜੀਆਂ ਅਤੇ ਤਿੱਖੇ ਕੰਡੇ ਹਨ। ਤਦ ਉਹ ਜਾਣ ਲੈਣਗੇ ਕਿ ਮੈਂ ਸਰਬਸ਼ਕਤੀਮਾਨ ਯਾਹਵੇਹ ਹਾਂ।

25“ ‘ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ ਕਿ ਜਦੋਂ ਮੈਂ ਇਸਰਾਏਲ ਦੇ ਘਰਾਣੇ ਨੂੰ ਹੋਰਨਾਂ ਲੋਕਾਂ ਵਿੱਚੋਂ ਜਿਹਨਾਂ ਵਿੱਚ ਉਹ ਖਿੱਲਰ ਗਏ ਹਨ, ਇਕੱਠਾ ਕਰਾਂਗਾ, ਤਦ ਮੈਂ ਕੌਮਾਂ ਦੀਆਂ ਅੱਖਾਂ ਦੇ ਸਾਹਮਣੇ ਉਹਨਾਂ ਵਿੱਚ ਪਵਿੱਤਰ ਠਹਿਰਾਇਆ ਜਾਂਵਾਂਗਾ ਅਤੇ ਉਹ ਆਪਣੀ ਭੂਮੀ ਵਿੱਚ ਜਿਹੜੀ ਮੈਂ ਆਪਣੇ ਦਾਸ ਯਾਕੋਬ ਨੂੰ ਦਿੱਤੀ ਸੀ, ਵੱਸਣਗੇ।

26ਉਹ ਉੱਥੇ ਸੁਰੱਖਿਆ ਨਾਲ ਰਹਿਣਗੇ ਅਤੇ ਘਰ ਬਣਾਉਣਗੇ ਅਤੇ ਅੰਗੂਰੀ ਬਾਗ ਲਾਉਣਗੇ। ਉਹ ਸੁਰੱਖਿਆ ਵਿੱਚ ਰਹਿਣਗੇ ਜਦੋਂ ਮੈਂ ਉਹਨਾਂ ਦੇ ਸਾਰੇ ਗੁਆਂਢੀਆਂ ਨੂੰ ਸਜ਼ਾ ਦੇਵਾਂਗਾ ਜਿਨ੍ਹਾਂ ਨੇ ਉਹਨਾਂ ਨੂੰ ਬਦਨਾਮ ਕੀਤਾ ਹੈ। ਫਿਰ ਉਹ ਜਾਣ ਲੈਣਗੇ ਕਿ ਮੈਂ ਉਹਨਾਂ ਦਾ ਯਾਹਵੇਹ ਪਰਮੇਸ਼ਵਰ ਹਾਂ।’ ”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.