ਹਿਜ਼ਕੀਏਲ 28

ਕੀ ਤੂੰ ਉਹਨਾਂ ਲੋਕਾਂ ਦੀ ਮੌਜੂਦਗੀ ਵਿੱਚ ਜਿਹੜੇ ਤੈਨੂੰ ਮਾਰਦੇ ਹਨ। ਇਸ ਤਰ੍ਹਾਂ ਆਖੇਗਾ, “ਕਿ ਮੈਂ ਦੇਵਤਾ ਹਾਂ?” ਤੂੰ ਆਪਣੇ ਵੱਢਣ ਵਾਲੇ ਦੇ ਹੱਥ ਵਿੱਚ ਦੇਵਤਾ ਨਹੀਂ, ਸਗੋਂ ਮਨੁੱਖ ਹੈ।

Ezekiel 28:9 (UKJV) Will you yet say before him that slays you, I am God? but you shall be a man, and no God, in the hand of him that slays you.

7ਮੈਂ ਤੇਰੇ ਵਿਰੁੱਧ ਪਰਦੇਸੀਆਂ ਨੂੰ ਲਿਆਉਣ ਜਾ ਰਿਹਾ ਹਾਂ। ਕੌਮਾਂ ਵਿੱਚੋਂ ਸਭ ਤੋਂ ਵੱਡੀ ਬੇਰਹਿਮ ਕੌਮ; ਉਹ ਤੇਰੀ ਸੁੰਦਰਤਾ ਅਤੇ ਬੁੱਧੀ ਦੇ ਵਿਰੁੱਧ ਆਪਣੀਆਂ ਤਲਵਾਰਾਂ ਖਿੱਚਣਗੇ ਅਤੇ ਤੇਰੀ ਚਮਕਦਾਰ ਸ਼ਾਨ ਨੂੰ ਭਰਿਸ਼ਟ ਕਰਨਗੇ।

8ਉਹ ਤੈਨੂੰ ਪਤਾਲ ਵਿੱਚ ਲੈ ਜਾਣਗੇ, ਅਤੇ ਤੂੰ ਉਹਨਾਂ ਦੀ ਮੌਤ ਮਰੇਗਾ ਜਿਹੜੇ ਸਮੁੰਦਰ ਵਿੱਚ ਹਨ।

9ਕੀ ਤੂੰ ਉਹਨਾਂ ਲੋਕਾਂ ਦੀ ਮੌਜੂਦਗੀ ਵਿੱਚ ਜਿਹੜੇ ਤੈਨੂੰ ਮਾਰਦੇ ਹਨ। ਇਸ ਤਰ੍ਹਾਂ ਆਖੇਗਾ, “ਕਿ ਮੈਂ ਦੇਵਤਾ ਹਾਂ?” ਤੂੰ ਆਪਣੇ ਵੱਢਣ ਵਾਲੇ ਦੇ ਹੱਥ ਵਿੱਚ ਦੇਵਤਾ ਨਹੀਂ, ਸਗੋਂ ਮਨੁੱਖ ਹੈ।

10ਤੂੰ ਪਰਦੇਸੀਆਂ ਦੇ ਹੱਥੋਂ ਬੇਸੁੰਨਤ ਦੀ ਮੌਤ ਮਰੇਂਗਾ। ਕਿਉਂ ਜੋ ਮੈਂ ਬੋਲਿਆ ਹੈ, ਸਰਬਸ਼ਕਤੀਮਾਨ ਯਾਹਵੇਹ ਦਾ ਵਾਕ ਹੈ।’ ”

11ਮੇਰੇ ਕੋਲ ਯਾਹਵੇਹ ਦਾ ਬਚਨ ਆਇਆ:

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.