ਹਿਜ਼ਕੀਏਲ 29

ਇਸ ਲਈ ਮੈਂ ਤੇਰੇ ਅਤੇ ਤੇਰੀਆਂ ਨਦੀਆਂ ਦੇ ਵਿਰੁੱਧ ਹਾਂ, ਅਤੇ ਮਿਸਰ ਦੇਸ ਨੂੰ ਮਿਗਦੋਲ ਸਵੇਨੇਹ ਤੋਂ ਕੂਸ਼ ਦੀ ਹੱਦ ਤੱਕ ਪੂਰੀ ਤਰ੍ਹਾਂ ਉਜਾੜ ਦਿਆਂਗਾ।

Ezekiel 29:10 (UKJV) Behold, therefore I am against you, and against your rivers, and I will make the land of Egypt utterly waste and desolate, from the tower of Syene even unto the border of Ethiopia.

8“ ‘ਇਸ ਲਈ ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: ਮੈਂ ਤੇਰੇ ਵਿਰੁੱਧ ਤਲਵਾਰ ਲਿਆਵਾਂਗਾ ਅਤੇ ਮਨੁੱਖ ਅਤੇ ਜਾਨਵਰ ਦੋਵਾਂ ਨੂੰ ਮਾਰ ਦਿਆਂਗਾ।

9ਮਿਸਰ ਵਿਰਾਨ ਹੋ ਜਾਵੇਗਾ। ਤਦ ਉਹ ਜਾਣ ਲੈਣਗੇ ਕਿ ਮੈਂ ਯਾਹਵੇਹ ਹਾਂ। “ ‘ਕਿਉਂਕਿ ਤੂੰ ਕਿਹਾ ਸੀ, “ਨੀਲ ਨਦੀ ਮੇਰੀ ਹੈ; ਮੈਂ ਇਸਨੂੰ ਬਣਾਇਆ,”

10ਇਸ ਲਈ ਮੈਂ ਤੇਰੇ ਅਤੇ ਤੇਰੀਆਂ ਨਦੀਆਂ ਦੇ ਵਿਰੁੱਧ ਹਾਂ, ਅਤੇ ਮਿਸਰ ਦੇਸ ਨੂੰ ਮਿਗਦੋਲ ਸਵੇਨੇਹ ਤੋਂ ਕੂਸ਼ ਦੀ ਹੱਦ ਤੱਕ ਪੂਰੀ ਤਰ੍ਹਾਂ ਉਜਾੜ ਦਿਆਂਗਾ।

11ਨਾ ਤਾਂ ਮਨੁੱਖ ਅਤੇ ਨਾ ਹੀ ਜਾਨਵਰ ਦਾ ਪੈਰ ਇਸ ਵਿੱਚੋਂ ਦੀ ਲੰਘੇਗਾ; ਉੱਥੇ ਚਾਲੀ ਸਾਲਾਂ ਤੱਕ ਕੋਈ ਨਹੀਂ ਰਹੇਗਾ।

12ਮੈਂ ਮਿਸਰ ਦੀ ਧਰਤੀ ਨੂੰ ਬਰਬਾਦ ਹੋਏ ਦੇਸ਼ਾਂ ਵਿੱਚ ਵਿਰਾਨ ਕਰ ਦਿਆਂਗਾ, ਅਤੇ ਉਸ ਦੇ ਸ਼ਹਿਰ ਬਰਬਾਦ ਹੋਏ ਸ਼ਹਿਰਾਂ ਵਿੱਚ ਚਾਲੀ ਸਾਲ ਤੱਕ ਵਿਰਾਨ ਪਏ ਰਹਿਣਗੇ ਅਤੇ ਮੈਂ ਮਿਸਰੀਆਂ ਨੂੰ ਕੌਮਾਂ ਵਿੱਚ ਖਿਲਾਰ ਦਿਆਂਗਾ ਅਤੇ ਦੇਸ਼ਾਂ ਵਿੱਚ ਖਿੰਡਾ ਦਿਆਂਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.