ਹਿਜ਼ਕੀਏਲ 29

ਮੈਂ ਮਿਸਰ ਦੀ ਧਰਤੀ ਨੂੰ ਬਰਬਾਦ ਹੋਏ ਦੇਸ਼ਾਂ ਵਿੱਚ ਵਿਰਾਨ ਕਰ ਦਿਆਂਗਾ, ਅਤੇ ਉਸ ਦੇ ਸ਼ਹਿਰ ਬਰਬਾਦ ਹੋਏ ਸ਼ਹਿਰਾਂ ਵਿੱਚ ਚਾਲੀ ਸਾਲ ਤੱਕ ਵਿਰਾਨ ਪਏ ਰਹਿਣਗੇ ਅਤੇ ਮੈਂ ਮਿਸਰੀਆਂ ਨੂੰ ਕੌਮਾਂ ਵਿੱਚ ਖਿਲਾਰ ਦਿਆਂਗਾ ਅਤੇ ਦੇਸ਼ਾਂ ਵਿੱਚ ਖਿੰਡਾ ਦਿਆਂਗਾ।

Ezekiel 29:12 (UKJV) And I will make the land of Egypt desolate in the midst of the countries that are desolate, and her cities among the cities that are laid waste shall be desolate forty years: and I will scatter the Egyptians among the nations, and will disperse them through the countries.

10ਇਸ ਲਈ ਮੈਂ ਤੇਰੇ ਅਤੇ ਤੇਰੀਆਂ ਨਦੀਆਂ ਦੇ ਵਿਰੁੱਧ ਹਾਂ, ਅਤੇ ਮਿਸਰ ਦੇਸ ਨੂੰ ਮਿਗਦੋਲ ਸਵੇਨੇਹ ਤੋਂ ਕੂਸ਼ ਦੀ ਹੱਦ ਤੱਕ ਪੂਰੀ ਤਰ੍ਹਾਂ ਉਜਾੜ ਦਿਆਂਗਾ।

11ਨਾ ਤਾਂ ਮਨੁੱਖ ਅਤੇ ਨਾ ਹੀ ਜਾਨਵਰ ਦਾ ਪੈਰ ਇਸ ਵਿੱਚੋਂ ਦੀ ਲੰਘੇਗਾ; ਉੱਥੇ ਚਾਲੀ ਸਾਲਾਂ ਤੱਕ ਕੋਈ ਨਹੀਂ ਰਹੇਗਾ।

12ਮੈਂ ਮਿਸਰ ਦੀ ਧਰਤੀ ਨੂੰ ਬਰਬਾਦ ਹੋਏ ਦੇਸ਼ਾਂ ਵਿੱਚ ਵਿਰਾਨ ਕਰ ਦਿਆਂਗਾ, ਅਤੇ ਉਸ ਦੇ ਸ਼ਹਿਰ ਬਰਬਾਦ ਹੋਏ ਸ਼ਹਿਰਾਂ ਵਿੱਚ ਚਾਲੀ ਸਾਲ ਤੱਕ ਵਿਰਾਨ ਪਏ ਰਹਿਣਗੇ ਅਤੇ ਮੈਂ ਮਿਸਰੀਆਂ ਨੂੰ ਕੌਮਾਂ ਵਿੱਚ ਖਿਲਾਰ ਦਿਆਂਗਾ ਅਤੇ ਦੇਸ਼ਾਂ ਵਿੱਚ ਖਿੰਡਾ ਦਿਆਂਗਾ।

13“ ‘ਫਿਰ ਵੀ ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: ਚਾਲੀ ਸਾਲਾਂ ਦੇ ਅੰਤ ਵਿੱਚ ਮੈਂ ਮਿਸਰੀਆਂ ਨੂੰ ਉਹਨਾਂ ਕੌਮਾਂ ਵਿੱਚੋਂ ਇਕੱਠਾ ਕਰਾਂਗਾ ਜਿੱਥੇ ਉਹ ਖਿੱਲਰ ਗਏ ਸਨ।

14ਮੈਂ ਉਹਨਾਂ ਨੂੰ ਗ਼ੁਲਾਮੀ ਵਿੱਚੋਂ ਵਾਪਸ ਲਿਆਵਾਂਗਾ ਅਤੇ ਉਹਨਾਂ ਨੂੰ ਉਹਨਾਂ ਦੇ ਪੁਰਖਿਆਂ ਦੀ ਧਰਤੀ ਉੱਤੇ ਮਿਸਰ ਵਿੱਚ ਵਾਪਸ ਲਿਆਵਾਂਗਾ। ਉੱਥੇ ਉਹਨਾਂ ਦਾ ਇੱਕ ਨਿੱਕਾ ਜਿਹਾ ਰਾਜ ਹੋਵੇਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.