ਹਿਜ਼ਕੀਏਲ 29

ਇਹ ਰਾਜਾਂ ਵਿੱਚੋਂ ਸਭ ਤੋਂ ਨੀਵਾਂ ਹੋਵੇਗਾ ਅਤੇ ਕਦੇ ਵੀ ਆਪਣੇ ਆਪ ਨੂੰ ਦੂਜੀਆਂ ਕੌਮਾਂ ਨਾਲੋਂ ਉੱਚਾ ਨਹੀਂ ਕਰੇਗਾ। ਮੈਂ ਇਸਨੂੰ ਇੰਨਾ ਕਮਜ਼ੋਰ ਬਣਾ ਦਿਆਂਗਾ ਕਿ ਇਹ ਕੌਮਾਂ ਉੱਤੇ ਫਿਰ ਕਦੇ ਰਾਜ ਨਹੀਂ ਕਰੇਗਾ।

Ezekiel 29:15 (UKJV) It shall be the base of the kingdoms; neither shall it exalt itself any more above the nations: for I will diminish them, that they shall no more rule over the nations.

13“ ‘ਫਿਰ ਵੀ ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: ਚਾਲੀ ਸਾਲਾਂ ਦੇ ਅੰਤ ਵਿੱਚ ਮੈਂ ਮਿਸਰੀਆਂ ਨੂੰ ਉਹਨਾਂ ਕੌਮਾਂ ਵਿੱਚੋਂ ਇਕੱਠਾ ਕਰਾਂਗਾ ਜਿੱਥੇ ਉਹ ਖਿੱਲਰ ਗਏ ਸਨ।

14ਮੈਂ ਉਹਨਾਂ ਨੂੰ ਗ਼ੁਲਾਮੀ ਵਿੱਚੋਂ ਵਾਪਸ ਲਿਆਵਾਂਗਾ ਅਤੇ ਉਹਨਾਂ ਨੂੰ ਉਹਨਾਂ ਦੇ ਪੁਰਖਿਆਂ ਦੀ ਧਰਤੀ ਉੱਤੇ ਮਿਸਰ ਵਿੱਚ ਵਾਪਸ ਲਿਆਵਾਂਗਾ। ਉੱਥੇ ਉਹਨਾਂ ਦਾ ਇੱਕ ਨਿੱਕਾ ਜਿਹਾ ਰਾਜ ਹੋਵੇਗਾ।

15ਇਹ ਰਾਜਾਂ ਵਿੱਚੋਂ ਸਭ ਤੋਂ ਨੀਵਾਂ ਹੋਵੇਗਾ ਅਤੇ ਕਦੇ ਵੀ ਆਪਣੇ ਆਪ ਨੂੰ ਦੂਜੀਆਂ ਕੌਮਾਂ ਨਾਲੋਂ ਉੱਚਾ ਨਹੀਂ ਕਰੇਗਾ। ਮੈਂ ਇਸਨੂੰ ਇੰਨਾ ਕਮਜ਼ੋਰ ਬਣਾ ਦਿਆਂਗਾ ਕਿ ਇਹ ਕੌਮਾਂ ਉੱਤੇ ਫਿਰ ਕਦੇ ਰਾਜ ਨਹੀਂ ਕਰੇਗਾ।

16ਮਿਸਰ ਹੁਣ ਇਸਰਾਏਲ ਦੇ ਲੋਕਾਂ ਲਈ ਭਰੋਸੇ ਦਾ ਸਰੋਤ ਨਹੀਂ ਰਹੇਗਾ ਪਰ ਉਹ ਉਹਨਾਂ ਦੇ ਅੰਤ ਵੱਲ ਵੇਖਣਗੇ, ਤਾਂ ਉਹਨਾਂ ਦੇ ਪਾਪ ਉਹਨਾਂ ਨੂੰ ਚੇਤੇ ਆਉਣਗੇ ਅਤੇ ਉਹ ਜਾਣਨਗੇ ਕਿ ਮੈਂ ਸਰਬਸ਼ਕਤੀਮਾਨ ਯਾਹਵੇਹ ਹਾਂ।’ ”

17ਸਤਾਈਵੇਂ ਸਾਲ ਦੇ ਪਹਿਲੇ ਮਹੀਨੇ ਦੇ ਪਹਿਲੇ ਦਿਨ, ਯਾਹਵੇਹ ਦਾ ਬਚਨ ਮੇਰੇ ਕੋਲ ਆਇਆ:

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.