ਹਿਜ਼ਕੀਏਲ 29

ਮਿਸਰ ਹੁਣ ਇਸਰਾਏਲ ਦੇ ਲੋਕਾਂ ਲਈ ਭਰੋਸੇ ਦਾ ਸਰੋਤ ਨਹੀਂ ਰਹੇਗਾ ਪਰ ਉਹ ਉਹਨਾਂ ਦੇ ਅੰਤ ਵੱਲ ਵੇਖਣਗੇ, ਤਾਂ ਉਹਨਾਂ ਦੇ ਪਾਪ ਉਹਨਾਂ ਨੂੰ ਚੇਤੇ ਆਉਣਗੇ ਅਤੇ ਉਹ ਜਾਣਨਗੇ ਕਿ ਮੈਂ ਸਰਬਸ਼ਕਤੀਮਾਨ ਯਾਹਵੇਹ ਹਾਂ।’ ”

Ezekiel 29:16 (UKJV) And it shall be no more the confidence of the house of Israel, which brings their iniquity to remembrance, when they shall look after them: but they shall know that I am the Lord GOD.

14ਮੈਂ ਉਹਨਾਂ ਨੂੰ ਗ਼ੁਲਾਮੀ ਵਿੱਚੋਂ ਵਾਪਸ ਲਿਆਵਾਂਗਾ ਅਤੇ ਉਹਨਾਂ ਨੂੰ ਉਹਨਾਂ ਦੇ ਪੁਰਖਿਆਂ ਦੀ ਧਰਤੀ ਉੱਤੇ ਮਿਸਰ ਵਿੱਚ ਵਾਪਸ ਲਿਆਵਾਂਗਾ। ਉੱਥੇ ਉਹਨਾਂ ਦਾ ਇੱਕ ਨਿੱਕਾ ਜਿਹਾ ਰਾਜ ਹੋਵੇਗਾ।

15ਇਹ ਰਾਜਾਂ ਵਿੱਚੋਂ ਸਭ ਤੋਂ ਨੀਵਾਂ ਹੋਵੇਗਾ ਅਤੇ ਕਦੇ ਵੀ ਆਪਣੇ ਆਪ ਨੂੰ ਦੂਜੀਆਂ ਕੌਮਾਂ ਨਾਲੋਂ ਉੱਚਾ ਨਹੀਂ ਕਰੇਗਾ। ਮੈਂ ਇਸਨੂੰ ਇੰਨਾ ਕਮਜ਼ੋਰ ਬਣਾ ਦਿਆਂਗਾ ਕਿ ਇਹ ਕੌਮਾਂ ਉੱਤੇ ਫਿਰ ਕਦੇ ਰਾਜ ਨਹੀਂ ਕਰੇਗਾ।

16ਮਿਸਰ ਹੁਣ ਇਸਰਾਏਲ ਦੇ ਲੋਕਾਂ ਲਈ ਭਰੋਸੇ ਦਾ ਸਰੋਤ ਨਹੀਂ ਰਹੇਗਾ ਪਰ ਉਹ ਉਹਨਾਂ ਦੇ ਅੰਤ ਵੱਲ ਵੇਖਣਗੇ, ਤਾਂ ਉਹਨਾਂ ਦੇ ਪਾਪ ਉਹਨਾਂ ਨੂੰ ਚੇਤੇ ਆਉਣਗੇ ਅਤੇ ਉਹ ਜਾਣਨਗੇ ਕਿ ਮੈਂ ਸਰਬਸ਼ਕਤੀਮਾਨ ਯਾਹਵੇਹ ਹਾਂ।’ ”

17ਸਤਾਈਵੇਂ ਸਾਲ ਦੇ ਪਹਿਲੇ ਮਹੀਨੇ ਦੇ ਪਹਿਲੇ ਦਿਨ, ਯਾਹਵੇਹ ਦਾ ਬਚਨ ਮੇਰੇ ਕੋਲ ਆਇਆ:

18“ਹੇ ਮਨੁੱਖ ਦੇ ਪੁੱਤਰ, ਬਾਬੇਲ ਦੇ ਰਾਜਾ ਨਬੂਕਦਨੱਸਰ ਨੇ ਆਪਣੀ ਫੌਜ ਤੋਂ ਸੂਰ ਦੀ ਵਿਰੋਧਤਾ ਵਿੱਚ ਵੱਡੀ ਸੇਵਾ ਕਰਵਾਈ ਹੈ। ਹਰੇਕ ਦਾ ਸਿਰ ਗੰਜਾ ਹੋ ਗਿਆ ਅਤੇ ਹਰੇਕ ਦਾ ਮੋਢਾ ਛਿੱਲਿਆ ਗਿਆ ਪਰ ਨਾ ਉਹ ਨੇ, ਨਾ ਉਹ ਦੀ ਫੌਜ ਨੇ ਉਸ ਸੇਵਾ ਦੇ ਬਦਲੇ ਜਿਹੜੀ ਉਹਨਾਂ ਉਹ ਦੀ ਵਿਰੋਧਤਾ ਵਿੱਚ ਕੀਤੀ ਸੀ, ਸੂਰ ਤੋਂ ਕੁਝ ਫਲ ਪ੍ਰਾਪਤ ਕੀਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.