16ਮਿਸਰ ਹੁਣ ਇਸਰਾਏਲ ਦੇ ਲੋਕਾਂ ਲਈ ਭਰੋਸੇ ਦਾ ਸਰੋਤ ਨਹੀਂ ਰਹੇਗਾ ਪਰ ਉਹ ਉਹਨਾਂ ਦੇ ਅੰਤ ਵੱਲ ਵੇਖਣਗੇ, ਤਾਂ ਉਹਨਾਂ ਦੇ ਪਾਪ ਉਹਨਾਂ ਨੂੰ ਚੇਤੇ ਆਉਣਗੇ ਅਤੇ ਉਹ ਜਾਣਨਗੇ ਕਿ ਮੈਂ ਸਰਬਸ਼ਕਤੀਮਾਨ ਯਾਹਵੇਹ ਹਾਂ।’ ”
17ਸਤਾਈਵੇਂ ਸਾਲ ਦੇ ਪਹਿਲੇ ਮਹੀਨੇ ਦੇ ਪਹਿਲੇ ਦਿਨ, ਯਾਹਵੇਹ ਦਾ ਬਚਨ ਮੇਰੇ ਕੋਲ ਆਇਆ:
18“ਹੇ ਮਨੁੱਖ ਦੇ ਪੁੱਤਰ, ਬਾਬੇਲ ਦੇ ਰਾਜਾ ਨਬੂਕਦਨੱਸਰ ਨੇ ਆਪਣੀ ਫੌਜ ਤੋਂ ਸੂਰ ਦੀ ਵਿਰੋਧਤਾ ਵਿੱਚ ਵੱਡੀ ਸੇਵਾ ਕਰਵਾਈ ਹੈ। ਹਰੇਕ ਦਾ ਸਿਰ ਗੰਜਾ ਹੋ ਗਿਆ ਅਤੇ ਹਰੇਕ ਦਾ ਮੋਢਾ ਛਿੱਲਿਆ ਗਿਆ ਪਰ ਨਾ ਉਹ ਨੇ, ਨਾ ਉਹ ਦੀ ਫੌਜ ਨੇ ਉਸ ਸੇਵਾ ਦੇ ਬਦਲੇ ਜਿਹੜੀ ਉਹਨਾਂ ਉਹ ਦੀ ਵਿਰੋਧਤਾ ਵਿੱਚ ਕੀਤੀ ਸੀ, ਸੂਰ ਤੋਂ ਕੁਝ ਫਲ ਪ੍ਰਾਪਤ ਕੀਤਾ।
19ਇਸ ਲਈ ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: ਮੈਂ ਮਿਸਰ ਨੂੰ ਬਾਬੇਲ ਦੇ ਰਾਜੇ ਨਬੂਕਦਨੱਸਰ ਨੂੰ ਦੇਵਾਂਗਾ, ਉਹ ਉਸ ਦੀ ਭੀੜ ਨੂੰ ਲੈ ਜਾਵੇਗਾ ਅਤੇ ਉਸ ਨੂੰ ਲੁੱਟ ਲਵੇਗਾ, ਅਤੇ ਉਹ ਨੂੰ ਲੁੱਟ ਦਾ ਮਾਲ ਬਣਾਵੇਗਾ ਅਤੇ ਇਹ ਉਸ ਦੀ ਫੌਜ ਦੀ ਕਮਾਈ ਹੋਵੇਗੀ।
20ਮੈਂ ਉਸਨੂੰ ਉਸਦੇ ਯਤਨਾਂ ਦੇ ਇਨਾਮ ਵਜੋਂ ਮਿਸਰ ਦਿੱਤਾ ਹੈ ਕਿਉਂਕਿ ਉਸਨੇ ਅਤੇ ਉਸਦੀ ਸੈਨਾ ਨੇ ਮੇਰੇ ਲਈ ਇਹ ਕੀਤਾ ਸੀ, ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ।