ਹਿਜ਼ਕੀਏਲ 29

ਇਸ ਲਈ ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: ਮੈਂ ਮਿਸਰ ਨੂੰ ਬਾਬੇਲ ਦੇ ਰਾਜੇ ਨਬੂਕਦਨੱਸਰ ਨੂੰ ਦੇਵਾਂਗਾ, ਉਹ ਉਸ ਦੀ ਭੀੜ ਨੂੰ ਲੈ ਜਾਵੇਗਾ ਅਤੇ ਉਸ ਨੂੰ ਲੁੱਟ ਲਵੇਗਾ, ਅਤੇ ਉਹ ਨੂੰ ਲੁੱਟ ਦਾ ਮਾਲ ਬਣਾਵੇਗਾ ਅਤੇ ਇਹ ਉਸ ਦੀ ਫੌਜ ਦੀ ਕਮਾਈ ਹੋਵੇਗੀ।

Ezekiel 29:19 (UKJV) Therefore thus says the Lord GOD; Behold, I will give the land of Egypt unto Nebuchadrezzar king of Babylon; and he shall take her multitude, and take her spoil, and take her prey; and it shall be the wages for his army.

17ਸਤਾਈਵੇਂ ਸਾਲ ਦੇ ਪਹਿਲੇ ਮਹੀਨੇ ਦੇ ਪਹਿਲੇ ਦਿਨ, ਯਾਹਵੇਹ ਦਾ ਬਚਨ ਮੇਰੇ ਕੋਲ ਆਇਆ:

18“ਹੇ ਮਨੁੱਖ ਦੇ ਪੁੱਤਰ, ਬਾਬੇਲ ਦੇ ਰਾਜਾ ਨਬੂਕਦਨੱਸਰ ਨੇ ਆਪਣੀ ਫੌਜ ਤੋਂ ਸੂਰ ਦੀ ਵਿਰੋਧਤਾ ਵਿੱਚ ਵੱਡੀ ਸੇਵਾ ਕਰਵਾਈ ਹੈ। ਹਰੇਕ ਦਾ ਸਿਰ ਗੰਜਾ ਹੋ ਗਿਆ ਅਤੇ ਹਰੇਕ ਦਾ ਮੋਢਾ ਛਿੱਲਿਆ ਗਿਆ ਪਰ ਨਾ ਉਹ ਨੇ, ਨਾ ਉਹ ਦੀ ਫੌਜ ਨੇ ਉਸ ਸੇਵਾ ਦੇ ਬਦਲੇ ਜਿਹੜੀ ਉਹਨਾਂ ਉਹ ਦੀ ਵਿਰੋਧਤਾ ਵਿੱਚ ਕੀਤੀ ਸੀ, ਸੂਰ ਤੋਂ ਕੁਝ ਫਲ ਪ੍ਰਾਪਤ ਕੀਤਾ।

19ਇਸ ਲਈ ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: ਮੈਂ ਮਿਸਰ ਨੂੰ ਬਾਬੇਲ ਦੇ ਰਾਜੇ ਨਬੂਕਦਨੱਸਰ ਨੂੰ ਦੇਵਾਂਗਾ, ਉਹ ਉਸ ਦੀ ਭੀੜ ਨੂੰ ਲੈ ਜਾਵੇਗਾ ਅਤੇ ਉਸ ਨੂੰ ਲੁੱਟ ਲਵੇਗਾ, ਅਤੇ ਉਹ ਨੂੰ ਲੁੱਟ ਦਾ ਮਾਲ ਬਣਾਵੇਗਾ ਅਤੇ ਇਹ ਉਸ ਦੀ ਫੌਜ ਦੀ ਕਮਾਈ ਹੋਵੇਗੀ।

20ਮੈਂ ਉਸਨੂੰ ਉਸਦੇ ਯਤਨਾਂ ਦੇ ਇਨਾਮ ਵਜੋਂ ਮਿਸਰ ਦਿੱਤਾ ਹੈ ਕਿਉਂਕਿ ਉਸਨੇ ਅਤੇ ਉਸਦੀ ਸੈਨਾ ਨੇ ਮੇਰੇ ਲਈ ਇਹ ਕੀਤਾ ਸੀ, ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ।

21“ਉਸ ਦਿਨ ਮੈਂ ਇਸਰਾਏਲੀਆਂ ਲਈ ਇੱਕ ਸਿੰਗ ਵਧਾਵਾਂਗਾ, ਅਤੇ ਮੈਂ ਉਹਨਾਂ ਵਿੱਚ ਤੇਰਾ ਮੂੰਹ ਖੋਲ੍ਹਾਂਗਾ। ਤਦ ਉਹ ਜਾਣ ਲੈਣਗੇ ਕਿ ਮੈਂ ਯਾਹਵੇਹ ਹਾਂ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.