ਹਿਜ਼ਕੀਏਲ 29

“ਹੇ ਮਨੁੱਖ ਦੇ ਪੁੱਤਰ, ਮਿਸਰ ਦੇ ਰਾਜੇ ਫ਼ਿਰਾਊਨ ਦੇ ਵਿਰੁੱਧ ਆਪਣਾ ਮੂੰਹ ਕਰ ਅਤੇ ਉਸਦੇ ਅਤੇ ਸਾਰੇ ਮਿਸਰ ਵਿਰੁੱਧ ਅਗੰਮਵਾਕ ਕਰ।

Ezekiel 29:2 (UKJV) Son of man, set your face against Pharaoh king of Egypt, and prophesy against him, and against all Egypt:

1ਦਸਵੇਂ ਸਾਲ ਦੇ ਦਸਵੇਂ ਮਹੀਨੇ ਦੇ ਬਾਰ੍ਹਵੇਂ ਦਿਨ, ਯਾਹਵੇਹ ਦਾ ਬਚਨ ਮੇਰੇ ਕੋਲ ਆਇਆ:

2“ਹੇ ਮਨੁੱਖ ਦੇ ਪੁੱਤਰ, ਮਿਸਰ ਦੇ ਰਾਜੇ ਫ਼ਿਰਾਊਨ ਦੇ ਵਿਰੁੱਧ ਆਪਣਾ ਮੂੰਹ ਕਰ ਅਤੇ ਉਸਦੇ ਅਤੇ ਸਾਰੇ ਮਿਸਰ ਵਿਰੁੱਧ ਅਗੰਮਵਾਕ ਕਰ।

3ਉਸ ਨਾਲ ਗੱਲ ਕਰ ਅਤੇ ਆਖ: ‘ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: “ ‘ਮਿਸਰ ਦੇ ਰਾਜੇ ਫ਼ਿਰਾਊਨ, ਮੈਂ ਤੇਰੇ ਵਿਰੁੱਧ ਹਾਂ, ਤੂੰ ਆਪਣੀਆਂ ਨਦੀਆਂ ਵਿੱਚ ਪਿਆ ਹੋਇਆ ਮਹਾਨ ਜੰਤੂ ਹੈ। ਤੂੰ ਕਹਿੰਦਾ ਹੈ, “ਨੀਲ ਨਦੀ ਮੇਰੀ ਹੈ; ਮੈਂ ਇਸਨੂੰ ਆਪਣੇ ਲਈ ਬਣਾਇਆ ਹੈ।”

4ਪਰ ਮੈਂ ਤੇਰੇ ਜਬਾੜਿਆਂ ਵਿੱਚ ਕੁੰਡੀਆਂ ਪਾਵਾਂਗਾ ਅਤੇ ਤੇਰਿਆਂ ਦਰਿਆਵਾਂ ਦੀਆਂ ਮੱਛੀਆਂ ਤੇਰੀ ਖੱਲ ਤੇ ਚਿੰਬੇੜ ਦਿਆਂਗਾ, ਮੈਂ ਤੈਨੂੰ ਤੇਰੀਆਂ ਨਦੀਆਂ ਵਿੱਚੋਂ ਬਾਹਰ ਕੱਢ ਲਿਆਵਾਂਗਾ, ਅਤੇ ਤੇਰੀਆਂ ਸਾਰੀਆਂ ਮੱਛੀਆਂ ਨੂੰ ਵੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.