ਹਿਜ਼ਕੀਏਲ 29

ਪਰ ਮੈਂ ਤੇਰੇ ਜਬਾੜਿਆਂ ਵਿੱਚ ਕੁੰਡੀਆਂ ਪਾਵਾਂਗਾ ਅਤੇ ਤੇਰਿਆਂ ਦਰਿਆਵਾਂ ਦੀਆਂ ਮੱਛੀਆਂ ਤੇਰੀ ਖੱਲ ਤੇ ਚਿੰਬੇੜ ਦਿਆਂਗਾ, ਮੈਂ ਤੈਨੂੰ ਤੇਰੀਆਂ ਨਦੀਆਂ ਵਿੱਚੋਂ ਬਾਹਰ ਕੱਢ ਲਿਆਵਾਂਗਾ, ਅਤੇ ਤੇਰੀਆਂ ਸਾਰੀਆਂ ਮੱਛੀਆਂ ਨੂੰ ਵੀ।

Ezekiel 29:4 (UKJV) But I will put hooks in your jaws, and I will cause the fish of your rivers to stick unto your scales, and I will bring you up out of the midst of your rivers, and all the fish of your rivers shall stick unto your scales.

2“ਹੇ ਮਨੁੱਖ ਦੇ ਪੁੱਤਰ, ਮਿਸਰ ਦੇ ਰਾਜੇ ਫ਼ਿਰਾਊਨ ਦੇ ਵਿਰੁੱਧ ਆਪਣਾ ਮੂੰਹ ਕਰ ਅਤੇ ਉਸਦੇ ਅਤੇ ਸਾਰੇ ਮਿਸਰ ਵਿਰੁੱਧ ਅਗੰਮਵਾਕ ਕਰ।

3ਉਸ ਨਾਲ ਗੱਲ ਕਰ ਅਤੇ ਆਖ: ‘ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: “ ‘ਮਿਸਰ ਦੇ ਰਾਜੇ ਫ਼ਿਰਾਊਨ, ਮੈਂ ਤੇਰੇ ਵਿਰੁੱਧ ਹਾਂ, ਤੂੰ ਆਪਣੀਆਂ ਨਦੀਆਂ ਵਿੱਚ ਪਿਆ ਹੋਇਆ ਮਹਾਨ ਜੰਤੂ ਹੈ। ਤੂੰ ਕਹਿੰਦਾ ਹੈ, “ਨੀਲ ਨਦੀ ਮੇਰੀ ਹੈ; ਮੈਂ ਇਸਨੂੰ ਆਪਣੇ ਲਈ ਬਣਾਇਆ ਹੈ।”

4ਪਰ ਮੈਂ ਤੇਰੇ ਜਬਾੜਿਆਂ ਵਿੱਚ ਕੁੰਡੀਆਂ ਪਾਵਾਂਗਾ ਅਤੇ ਤੇਰਿਆਂ ਦਰਿਆਵਾਂ ਦੀਆਂ ਮੱਛੀਆਂ ਤੇਰੀ ਖੱਲ ਤੇ ਚਿੰਬੇੜ ਦਿਆਂਗਾ, ਮੈਂ ਤੈਨੂੰ ਤੇਰੀਆਂ ਨਦੀਆਂ ਵਿੱਚੋਂ ਬਾਹਰ ਕੱਢ ਲਿਆਵਾਂਗਾ, ਅਤੇ ਤੇਰੀਆਂ ਸਾਰੀਆਂ ਮੱਛੀਆਂ ਨੂੰ ਵੀ।

5ਮੈਂ ਤੈਨੂੰ ਉਜਾੜ ਵਿੱਚ ਛੱਡ ਦਿਆਂਗਾ, ਤੈਨੂੰ ਅਤੇ ਤੇਰੀ ਨਦੀਆਂ ਦੀਆਂ ਸਾਰੀਆਂ ਮੱਛੀਆਂ ਨੂੰ। ਤੂੰ ਖੁੱਲ੍ਹੇ ਮੈਦਾਨ ਵਿੱਚ ਡਿੱਗ ਜਾਏਗਾ ਅਤੇ ਨਾ ਇਕੱਠਾ ਕੀਤਾ ਜਾਵੇਗਾ ਅਤੇ ਨਾ ਹੀ ਚੁੱਕਿਆ ਜਾਵੇਗਾ। ਮੈਂ ਤੁਹਾਨੂੰ ਧਰਤੀ ਦੇ ਦਰਿੰਦਿਆਂ ਅਤੇ ਅਕਾਸ਼ ਦੇ ਪੰਛੀਆਂ ਨੂੰ ਭੋਜਨ ਵਜੋਂ ਦਿਆਂਗਾ।

6ਫਿਰ ਮਿਸਰ ਵਿੱਚ ਰਹਿਣ ਵਾਲੇ ਸਾਰੇ ਜਾਣ ਲੈਣਗੇ ਕਿ ਮੈਂ ਹੀ ਯਾਹਵੇਹ ਹਾਂ। “ ‘ਤੁਸੀਂ ਇਸਰਾਏਲ ਦੇ ਲੋਕਾਂ ਲਈ ਕਾਨੇ ਦਾ ਸਹਾਰਾ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.