ਹਿਜ਼ਕੀਏਲ 29

ਮੈਂ ਤੈਨੂੰ ਉਜਾੜ ਵਿੱਚ ਛੱਡ ਦਿਆਂਗਾ, ਤੈਨੂੰ ਅਤੇ ਤੇਰੀ ਨਦੀਆਂ ਦੀਆਂ ਸਾਰੀਆਂ ਮੱਛੀਆਂ ਨੂੰ। ਤੂੰ ਖੁੱਲ੍ਹੇ ਮੈਦਾਨ ਵਿੱਚ ਡਿੱਗ ਜਾਏਗਾ ਅਤੇ ਨਾ ਇਕੱਠਾ ਕੀਤਾ ਜਾਵੇਗਾ ਅਤੇ ਨਾ ਹੀ ਚੁੱਕਿਆ ਜਾਵੇਗਾ। ਮੈਂ ਤੁਹਾਨੂੰ ਧਰਤੀ ਦੇ ਦਰਿੰਦਿਆਂ ਅਤੇ ਅਕਾਸ਼ ਦੇ ਪੰਛੀਆਂ ਨੂੰ ਭੋਜਨ ਵਜੋਂ ਦਿਆਂਗਾ।

Ezekiel 29:5 (UKJV) And I will leave you thrown into the wilderness, you and all the fish of your rivers: you shall fall upon the open fields; you shall not be brought together, nor gathered: I have given you for food to the beasts of the field and to the fowls of the heaven.

3ਉਸ ਨਾਲ ਗੱਲ ਕਰ ਅਤੇ ਆਖ: ‘ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: “ ‘ਮਿਸਰ ਦੇ ਰਾਜੇ ਫ਼ਿਰਾਊਨ, ਮੈਂ ਤੇਰੇ ਵਿਰੁੱਧ ਹਾਂ, ਤੂੰ ਆਪਣੀਆਂ ਨਦੀਆਂ ਵਿੱਚ ਪਿਆ ਹੋਇਆ ਮਹਾਨ ਜੰਤੂ ਹੈ। ਤੂੰ ਕਹਿੰਦਾ ਹੈ, “ਨੀਲ ਨਦੀ ਮੇਰੀ ਹੈ; ਮੈਂ ਇਸਨੂੰ ਆਪਣੇ ਲਈ ਬਣਾਇਆ ਹੈ।”

4ਪਰ ਮੈਂ ਤੇਰੇ ਜਬਾੜਿਆਂ ਵਿੱਚ ਕੁੰਡੀਆਂ ਪਾਵਾਂਗਾ ਅਤੇ ਤੇਰਿਆਂ ਦਰਿਆਵਾਂ ਦੀਆਂ ਮੱਛੀਆਂ ਤੇਰੀ ਖੱਲ ਤੇ ਚਿੰਬੇੜ ਦਿਆਂਗਾ, ਮੈਂ ਤੈਨੂੰ ਤੇਰੀਆਂ ਨਦੀਆਂ ਵਿੱਚੋਂ ਬਾਹਰ ਕੱਢ ਲਿਆਵਾਂਗਾ, ਅਤੇ ਤੇਰੀਆਂ ਸਾਰੀਆਂ ਮੱਛੀਆਂ ਨੂੰ ਵੀ।

5ਮੈਂ ਤੈਨੂੰ ਉਜਾੜ ਵਿੱਚ ਛੱਡ ਦਿਆਂਗਾ, ਤੈਨੂੰ ਅਤੇ ਤੇਰੀ ਨਦੀਆਂ ਦੀਆਂ ਸਾਰੀਆਂ ਮੱਛੀਆਂ ਨੂੰ। ਤੂੰ ਖੁੱਲ੍ਹੇ ਮੈਦਾਨ ਵਿੱਚ ਡਿੱਗ ਜਾਏਗਾ ਅਤੇ ਨਾ ਇਕੱਠਾ ਕੀਤਾ ਜਾਵੇਗਾ ਅਤੇ ਨਾ ਹੀ ਚੁੱਕਿਆ ਜਾਵੇਗਾ। ਮੈਂ ਤੁਹਾਨੂੰ ਧਰਤੀ ਦੇ ਦਰਿੰਦਿਆਂ ਅਤੇ ਅਕਾਸ਼ ਦੇ ਪੰਛੀਆਂ ਨੂੰ ਭੋਜਨ ਵਜੋਂ ਦਿਆਂਗਾ।

6ਫਿਰ ਮਿਸਰ ਵਿੱਚ ਰਹਿਣ ਵਾਲੇ ਸਾਰੇ ਜਾਣ ਲੈਣਗੇ ਕਿ ਮੈਂ ਹੀ ਯਾਹਵੇਹ ਹਾਂ। “ ‘ਤੁਸੀਂ ਇਸਰਾਏਲ ਦੇ ਲੋਕਾਂ ਲਈ ਕਾਨੇ ਦਾ ਸਹਾਰਾ ਸੀ।

7ਜਦੋਂ ਉਹਨਾਂ ਨੇ ਤੈਨੂੰ ਆਪਣੇ ਹੱਥਾਂ ਨਾਲ ਫੜਿਆ, ਤਾਂ ਤੂੰ ਟੁੱਟ ਗਿਆ ਅਤੇ ਉਹਨਾਂ ਦੇ ਮੋਢੇ ਫੱਟੜ ਕਰ ਦਿੱਤੇ। ਜਦੋਂ ਉਹਨਾਂ ਤੇਰਾ ਸਹਾਰਾ ਲਿਆ, ਤੂੰ ਟੁੱਟ ਗਿਆ ਅਤੇ ਉਹਨਾਂ ਦੀਆਂ ਪਿੱਠਾਂ ਵੱਢੀਆਂ ਗਈਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.