5ਮੈਂ ਤੈਨੂੰ ਉਜਾੜ ਵਿੱਚ ਛੱਡ ਦਿਆਂਗਾ, ਤੈਨੂੰ ਅਤੇ ਤੇਰੀ ਨਦੀਆਂ ਦੀਆਂ ਸਾਰੀਆਂ ਮੱਛੀਆਂ ਨੂੰ। ਤੂੰ ਖੁੱਲ੍ਹੇ ਮੈਦਾਨ ਵਿੱਚ ਡਿੱਗ ਜਾਏਗਾ ਅਤੇ ਨਾ ਇਕੱਠਾ ਕੀਤਾ ਜਾਵੇਗਾ ਅਤੇ ਨਾ ਹੀ ਚੁੱਕਿਆ ਜਾਵੇਗਾ। ਮੈਂ ਤੁਹਾਨੂੰ ਧਰਤੀ ਦੇ ਦਰਿੰਦਿਆਂ ਅਤੇ ਅਕਾਸ਼ ਦੇ ਪੰਛੀਆਂ ਨੂੰ ਭੋਜਨ ਵਜੋਂ ਦਿਆਂਗਾ।
6ਫਿਰ ਮਿਸਰ ਵਿੱਚ ਰਹਿਣ ਵਾਲੇ ਸਾਰੇ ਜਾਣ ਲੈਣਗੇ ਕਿ ਮੈਂ ਹੀ ਯਾਹਵੇਹ ਹਾਂ। “ ‘ਤੁਸੀਂ ਇਸਰਾਏਲ ਦੇ ਲੋਕਾਂ ਲਈ ਕਾਨੇ ਦਾ ਸਹਾਰਾ ਸੀ।
7ਜਦੋਂ ਉਹਨਾਂ ਨੇ ਤੈਨੂੰ ਆਪਣੇ ਹੱਥਾਂ ਨਾਲ ਫੜਿਆ, ਤਾਂ ਤੂੰ ਟੁੱਟ ਗਿਆ ਅਤੇ ਉਹਨਾਂ ਦੇ ਮੋਢੇ ਫੱਟੜ ਕਰ ਦਿੱਤੇ। ਜਦੋਂ ਉਹਨਾਂ ਤੇਰਾ ਸਹਾਰਾ ਲਿਆ, ਤੂੰ ਟੁੱਟ ਗਿਆ ਅਤੇ ਉਹਨਾਂ ਦੀਆਂ ਪਿੱਠਾਂ ਵੱਢੀਆਂ ਗਈਆ।
8“ ‘ਇਸ ਲਈ ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: ਮੈਂ ਤੇਰੇ ਵਿਰੁੱਧ ਤਲਵਾਰ ਲਿਆਵਾਂਗਾ ਅਤੇ ਮਨੁੱਖ ਅਤੇ ਜਾਨਵਰ ਦੋਵਾਂ ਨੂੰ ਮਾਰ ਦਿਆਂਗਾ।
9ਮਿਸਰ ਵਿਰਾਨ ਹੋ ਜਾਵੇਗਾ। ਤਦ ਉਹ ਜਾਣ ਲੈਣਗੇ ਕਿ ਮੈਂ ਯਾਹਵੇਹ ਹਾਂ। “ ‘ਕਿਉਂਕਿ ਤੂੰ ਕਿਹਾ ਸੀ, “ਨੀਲ ਨਦੀ ਮੇਰੀ ਹੈ; ਮੈਂ ਇਸਨੂੰ ਬਣਾਇਆ,”