ਹਿਜ਼ਕੀਏਲ 29

“ ‘ਇਸ ਲਈ ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: ਮੈਂ ਤੇਰੇ ਵਿਰੁੱਧ ਤਲਵਾਰ ਲਿਆਵਾਂਗਾ ਅਤੇ ਮਨੁੱਖ ਅਤੇ ਜਾਨਵਰ ਦੋਵਾਂ ਨੂੰ ਮਾਰ ਦਿਆਂਗਾ।

Ezekiel 29:8 (UKJV) Therefore thus says the Lord GOD; Behold, I will bring a sword upon you, and cut off man and beast out of you.

6ਫਿਰ ਮਿਸਰ ਵਿੱਚ ਰਹਿਣ ਵਾਲੇ ਸਾਰੇ ਜਾਣ ਲੈਣਗੇ ਕਿ ਮੈਂ ਹੀ ਯਾਹਵੇਹ ਹਾਂ। “ ‘ਤੁਸੀਂ ਇਸਰਾਏਲ ਦੇ ਲੋਕਾਂ ਲਈ ਕਾਨੇ ਦਾ ਸਹਾਰਾ ਸੀ।

7ਜਦੋਂ ਉਹਨਾਂ ਨੇ ਤੈਨੂੰ ਆਪਣੇ ਹੱਥਾਂ ਨਾਲ ਫੜਿਆ, ਤਾਂ ਤੂੰ ਟੁੱਟ ਗਿਆ ਅਤੇ ਉਹਨਾਂ ਦੇ ਮੋਢੇ ਫੱਟੜ ਕਰ ਦਿੱਤੇ। ਜਦੋਂ ਉਹਨਾਂ ਤੇਰਾ ਸਹਾਰਾ ਲਿਆ, ਤੂੰ ਟੁੱਟ ਗਿਆ ਅਤੇ ਉਹਨਾਂ ਦੀਆਂ ਪਿੱਠਾਂ ਵੱਢੀਆਂ ਗਈਆ।

8“ ‘ਇਸ ਲਈ ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: ਮੈਂ ਤੇਰੇ ਵਿਰੁੱਧ ਤਲਵਾਰ ਲਿਆਵਾਂਗਾ ਅਤੇ ਮਨੁੱਖ ਅਤੇ ਜਾਨਵਰ ਦੋਵਾਂ ਨੂੰ ਮਾਰ ਦਿਆਂਗਾ।

9ਮਿਸਰ ਵਿਰਾਨ ਹੋ ਜਾਵੇਗਾ। ਤਦ ਉਹ ਜਾਣ ਲੈਣਗੇ ਕਿ ਮੈਂ ਯਾਹਵੇਹ ਹਾਂ। “ ‘ਕਿਉਂਕਿ ਤੂੰ ਕਿਹਾ ਸੀ, “ਨੀਲ ਨਦੀ ਮੇਰੀ ਹੈ; ਮੈਂ ਇਸਨੂੰ ਬਣਾਇਆ,”

10ਇਸ ਲਈ ਮੈਂ ਤੇਰੇ ਅਤੇ ਤੇਰੀਆਂ ਨਦੀਆਂ ਦੇ ਵਿਰੁੱਧ ਹਾਂ, ਅਤੇ ਮਿਸਰ ਦੇਸ ਨੂੰ ਮਿਗਦੋਲ ਸਵੇਨੇਹ ਤੋਂ ਕੂਸ਼ ਦੀ ਹੱਦ ਤੱਕ ਪੂਰੀ ਤਰ੍ਹਾਂ ਉਜਾੜ ਦਿਆਂਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.