ਹਿਜ਼ਕੀਏਲ 3

ਹੁਣ ਤੂੰ ਗੁਲਾਮਾਂ ਅਥਵਾ ਆਪਣੇ ਲੋਕਾਂ ਕੋਲ ਜਾ ਅਤੇ ਉਹਨਾਂ ਨਾਲ ਗੱਲ ਕਰ। ਉਹਨਾਂ ਨੂੰ ਆਖ, ‘ਪ੍ਰਭੂ ਯਾਹਵੇਹ ਇਹ ਆਖਦਾ ਹੈ,’ ਭਾਵੇਂ ਉਹ ਸੁਣਨ ਜਾਂ ਨਾ ਸੁਣਨ।”

Ezekiel 3:11 (UKJV) And go, get you to them of the captivity, unto the children of your people, and speak unto them, and tell them, Thus says the Lord GOD; whether they will hear, or whether they will forbear.

9ਮੈਂ ਤੇਰੇ ਮੱਥੇ ਨੂੰ ਹੀਰੇ ਵਾਂਗੂੰ ਚਕਮਕ ਪੱਥਰ ਤੋਂ ਵੀ ਵਧੀਕ ਕਠੋਰ ਬਣਾ ਦਿਆਂਗਾ, ਉਹਨਾਂ ਤੋਂ ਨਾ ਡਰ ਅਤੇ ਉਹਨਾਂ ਦੇ ਚਿਹਰਿਆਂ ਨੂੰ ਦੇਖ ਨਿਰਾਸ਼ ਨਾ ਹੋ, ਕਿਉਂਕਿ ਉਹ ਵਿਦਰੋਹੀ ਘਰਾਣਾ ਹੈ।”

10ਅਤੇ ਉਸਨੇ ਮੈਨੂੰ ਕਿਹਾ, “ਮਨੁੱਖ ਦੇ ਪੁੱਤਰ, ਧਿਆਨ ਨਾਲ ਸੁਣ ਅਤੇ ਉਹਨਾਂ ਸਾਰੀਆਂ ਗੱਲਾਂ ਨੂੰ ਧਿਆਨ ਵਿੱਚ ਰੱਖ ਜੋ ਮੈਂ ਤੈਨੂੰ ਆਖਦਾ ਹਾਂ।

11ਹੁਣ ਤੂੰ ਗੁਲਾਮਾਂ ਅਥਵਾ ਆਪਣੇ ਲੋਕਾਂ ਕੋਲ ਜਾ ਅਤੇ ਉਹਨਾਂ ਨਾਲ ਗੱਲ ਕਰ। ਉਹਨਾਂ ਨੂੰ ਆਖ, ‘ਪ੍ਰਭੂ ਯਾਹਵੇਹ ਇਹ ਆਖਦਾ ਹੈ,’ ਭਾਵੇਂ ਉਹ ਸੁਣਨ ਜਾਂ ਨਾ ਸੁਣਨ।”

12ਫਿਰ ਆਤਮਾ ਨੇ ਮੈਨੂੰ ਚੁੱਕ ਲਿਆ ਅਤੇ ਮੈਂ ਆਪਣੇ ਪਿੱਛੇ ਇੱਕ ਵੱਡੀ ਭੂਚਾਲ ਵਰਗੀ ਆਵਾਜ਼ ਸੁਣੀ ਜੋ ਇਸ ਤਰ੍ਹਾਂ ਸੀ ਕਿ ਯਾਹਵੇਹ ਦਾ ਪਰਤਾਪ ਉਹ ਦੇ ਸਥਾਨ ਤੋਂ ਮੁਬਾਰਕ ਹੋਵੇ।

13ਉਸ ਦੇ ਨਾਲ ਹੀ ਜੀਵਾਂ ਦੇ ਖੰਭਾਂ ਦੇ ਇੱਕ-ਦੂਜੇ ਨਾਲ ਛੂਹਣ ਦੀ ਆਵਾਜ਼, ਉਹਨਾਂ ਦੇ ਪਹੀਆ ਦੀ ਆਵਾਜ਼ ਅਤੇ ਇੱਕ ਵੱਡੇ ਭੂਚਾਲ ਦੀ ਆਵਾਜ਼, ਜੋ ਮੈਂ ਸੁਣੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.