ਹਿਜ਼ਕੀਏਲ 3

ਫਿਰ ਆਤਮਾ ਨੇ ਮੈਨੂੰ ਚੁੱਕ ਲਿਆ ਅਤੇ ਮੈਂ ਆਪਣੇ ਪਿੱਛੇ ਇੱਕ ਵੱਡੀ ਭੂਚਾਲ ਵਰਗੀ ਆਵਾਜ਼ ਸੁਣੀ ਜੋ ਇਸ ਤਰ੍ਹਾਂ ਸੀ ਕਿ ਯਾਹਵੇਹ ਦਾ ਪਰਤਾਪ ਉਹ ਦੇ ਸਥਾਨ ਤੋਂ ਮੁਬਾਰਕ ਹੋਵੇ।

Ezekiel 3:12 (UKJV) Then the spirit took me up, and I heard behind me a voice of a great rushing, saying, Blessed be the glory of the LORD from his place.

10ਅਤੇ ਉਸਨੇ ਮੈਨੂੰ ਕਿਹਾ, “ਮਨੁੱਖ ਦੇ ਪੁੱਤਰ, ਧਿਆਨ ਨਾਲ ਸੁਣ ਅਤੇ ਉਹਨਾਂ ਸਾਰੀਆਂ ਗੱਲਾਂ ਨੂੰ ਧਿਆਨ ਵਿੱਚ ਰੱਖ ਜੋ ਮੈਂ ਤੈਨੂੰ ਆਖਦਾ ਹਾਂ।

11ਹੁਣ ਤੂੰ ਗੁਲਾਮਾਂ ਅਥਵਾ ਆਪਣੇ ਲੋਕਾਂ ਕੋਲ ਜਾ ਅਤੇ ਉਹਨਾਂ ਨਾਲ ਗੱਲ ਕਰ। ਉਹਨਾਂ ਨੂੰ ਆਖ, ‘ਪ੍ਰਭੂ ਯਾਹਵੇਹ ਇਹ ਆਖਦਾ ਹੈ,’ ਭਾਵੇਂ ਉਹ ਸੁਣਨ ਜਾਂ ਨਾ ਸੁਣਨ।”

12ਫਿਰ ਆਤਮਾ ਨੇ ਮੈਨੂੰ ਚੁੱਕ ਲਿਆ ਅਤੇ ਮੈਂ ਆਪਣੇ ਪਿੱਛੇ ਇੱਕ ਵੱਡੀ ਭੂਚਾਲ ਵਰਗੀ ਆਵਾਜ਼ ਸੁਣੀ ਜੋ ਇਸ ਤਰ੍ਹਾਂ ਸੀ ਕਿ ਯਾਹਵੇਹ ਦਾ ਪਰਤਾਪ ਉਹ ਦੇ ਸਥਾਨ ਤੋਂ ਮੁਬਾਰਕ ਹੋਵੇ।

13ਉਸ ਦੇ ਨਾਲ ਹੀ ਜੀਵਾਂ ਦੇ ਖੰਭਾਂ ਦੇ ਇੱਕ-ਦੂਜੇ ਨਾਲ ਛੂਹਣ ਦੀ ਆਵਾਜ਼, ਉਹਨਾਂ ਦੇ ਪਹੀਆ ਦੀ ਆਵਾਜ਼ ਅਤੇ ਇੱਕ ਵੱਡੇ ਭੂਚਾਲ ਦੀ ਆਵਾਜ਼, ਜੋ ਮੈਂ ਸੁਣੀ।

14ਤਦ ਆਤਮਾ ਮੈਨੂੰ ਚੁੱਕ ਕੇ ਦੂਰ ਲੈ ਗਿਆ, ਸੋ ਮੈਂ ਆਤਮਾ ਦੀ ਕੁੜੱਤਣ ਅਤੇ ਕ੍ਰੋਧ ਵਿੱਚ ਤੁਰ ਪਿਆ ਅਤੇ ਯਾਹਵੇਹ ਦਾ ਹੱਥ ਮੇਰੇ ਉੱਤੇ ਭਾਰੀ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.