ਹਿਜ਼ਕੀਏਲ 3

ਤਦ ਆਤਮਾ ਮੈਨੂੰ ਚੁੱਕ ਕੇ ਦੂਰ ਲੈ ਗਿਆ, ਸੋ ਮੈਂ ਆਤਮਾ ਦੀ ਕੁੜੱਤਣ ਅਤੇ ਕ੍ਰੋਧ ਵਿੱਚ ਤੁਰ ਪਿਆ ਅਤੇ ਯਾਹਵੇਹ ਦਾ ਹੱਥ ਮੇਰੇ ਉੱਤੇ ਭਾਰੀ ਸੀ।

Ezekiel 3:14 (UKJV) So the spirit lifted me up, and took me away, and I went in bitterness, in the heat of my spirit; but the hand of the LORD was strong upon me.

12ਫਿਰ ਆਤਮਾ ਨੇ ਮੈਨੂੰ ਚੁੱਕ ਲਿਆ ਅਤੇ ਮੈਂ ਆਪਣੇ ਪਿੱਛੇ ਇੱਕ ਵੱਡੀ ਭੂਚਾਲ ਵਰਗੀ ਆਵਾਜ਼ ਸੁਣੀ ਜੋ ਇਸ ਤਰ੍ਹਾਂ ਸੀ ਕਿ ਯਾਹਵੇਹ ਦਾ ਪਰਤਾਪ ਉਹ ਦੇ ਸਥਾਨ ਤੋਂ ਮੁਬਾਰਕ ਹੋਵੇ।

13ਉਸ ਦੇ ਨਾਲ ਹੀ ਜੀਵਾਂ ਦੇ ਖੰਭਾਂ ਦੇ ਇੱਕ-ਦੂਜੇ ਨਾਲ ਛੂਹਣ ਦੀ ਆਵਾਜ਼, ਉਹਨਾਂ ਦੇ ਪਹੀਆ ਦੀ ਆਵਾਜ਼ ਅਤੇ ਇੱਕ ਵੱਡੇ ਭੂਚਾਲ ਦੀ ਆਵਾਜ਼, ਜੋ ਮੈਂ ਸੁਣੀ।

14ਤਦ ਆਤਮਾ ਮੈਨੂੰ ਚੁੱਕ ਕੇ ਦੂਰ ਲੈ ਗਿਆ, ਸੋ ਮੈਂ ਆਤਮਾ ਦੀ ਕੁੜੱਤਣ ਅਤੇ ਕ੍ਰੋਧ ਵਿੱਚ ਤੁਰ ਪਿਆ ਅਤੇ ਯਾਹਵੇਹ ਦਾ ਹੱਥ ਮੇਰੇ ਉੱਤੇ ਭਾਰੀ ਸੀ।

15ਮੈਂ ਉਹਨਾਂ ਗ਼ੁਲਾਮਾਂ ਕੋਲ ਆਇਆ ਜੋ ਕੇਬਰ ਨਦੀ ਦੇ ਨੇੜੇ ਤੇਲ-ਆਬੀਬ ਵਿੱਚ ਰਹਿੰਦੇ ਸਨ ਅਤੇ ਜਿੱਥੇ ਉਹ ਰਹਿੰਦੇ ਸਨ ਅਤੇ ਮੈਂ ਸੱਤ ਦਿਨਾਂ ਤੱਕ ਉਹਨਾਂ ਦੇ ਵਿਚਕਾਰ ਹੈਰਾਨ ਹੋ ਕੇ ਬੈਠਾ ਰਿਹਾ।

16ਸੱਤ ਦਿਨਾਂ ਦੇ ਅੰਤ ਵਿੱਚ, ਯਾਹਵੇਹ ਦਾ ਬਚਨ ਮੇਰੇ ਕੋਲ ਆਇਆ ਅਤੇ ਆਖਿਆ:

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.