ਹਿਜ਼ਕੀਏਲ 3

ਜਦੋਂ ਮੈਂ ਦੁਸ਼ਟ ਨੂੰ ਆਖਾਂ ਤੂੰ ਜ਼ਰੂਰ ਹੀ ਮਰੇਗਾ ਅਤੇ ਤੂੰ ਉਹਨਾਂ ਨੂੰ ਚੇਤਾਵਨੀ ਨਹੀਂ ਦਿੰਦਾ ਅਤੇ ਦੁਸ਼ਟ ਨੂੰ ਉਹ ਦੀ ਬੁਰਾਈ ਤੋਂ ਚੌਕਸ ਨਾ ਕਰੇ, ਤਾਂ ਕਿ ਉਹ ਜੀਉਂਦਾ ਰਹੇ; ਤਾਂ ਦੁਸ਼ਟ ਆਪਣੀ ਬਦੀ ਵਿੱਚ ਤਾਂ ਮਰੇਗਾ, ਪਰ ਮੈਂ ਉਹ ਦੇ ਖੂਨ ਦਾ ਬਦਲਾ ਤੇਰੇ ਹੱਥੋਂ ਲਵਾਂਗਾ।

Ezekiel 3:18 (UKJV) When I say unto the wicked, You shall surely die; and you give him not warning, nor speak to warn the wicked from his wicked way, to save his life; the same wicked man shall die in his iniquity; but his blood will I require at yours hand.

16ਸੱਤ ਦਿਨਾਂ ਦੇ ਅੰਤ ਵਿੱਚ, ਯਾਹਵੇਹ ਦਾ ਬਚਨ ਮੇਰੇ ਕੋਲ ਆਇਆ ਅਤੇ ਆਖਿਆ:

17“ਹੇ ਮਨੁੱਖ ਦੇ ਪੁੱਤਰ, ਮੈਂ ਤੈਨੂੰ ਇਸਰਾਏਲ ਦੇ ਲੋਕਾਂ ਲਈ ਚੌਕੀਦਾਰ ਬਣਾਇਆ ਹੈ; ਇਸ ਲਈ ਉਹ ਸ਼ਬਦ ਸੁਣ ਜੋ ਮੈਂ ਬੋਲਦਾ ਹਾਂ ਅਤੇ ਉਹਨਾਂ ਨੂੰ ਮੇਰੇ ਵੱਲੋਂ ਚੇਤਾਵਨੀ ਦਿਓ।

18ਜਦੋਂ ਮੈਂ ਦੁਸ਼ਟ ਨੂੰ ਆਖਾਂ ਤੂੰ ਜ਼ਰੂਰ ਹੀ ਮਰੇਗਾ ਅਤੇ ਤੂੰ ਉਹਨਾਂ ਨੂੰ ਚੇਤਾਵਨੀ ਨਹੀਂ ਦਿੰਦਾ ਅਤੇ ਦੁਸ਼ਟ ਨੂੰ ਉਹ ਦੀ ਬੁਰਾਈ ਤੋਂ ਚੌਕਸ ਨਾ ਕਰੇ, ਤਾਂ ਕਿ ਉਹ ਜੀਉਂਦਾ ਰਹੇ; ਤਾਂ ਦੁਸ਼ਟ ਆਪਣੀ ਬਦੀ ਵਿੱਚ ਤਾਂ ਮਰੇਗਾ, ਪਰ ਮੈਂ ਉਹ ਦੇ ਖੂਨ ਦਾ ਬਦਲਾ ਤੇਰੇ ਹੱਥੋਂ ਲਵਾਂਗਾ।

19ਪਰ ਜੇ ਤੂੰ ਦੁਸ਼ਟ ਵਿਅਕਤੀ ਨੂੰ ਚੇਤਾਵਨੀ ਦੇਵੇਂ ਅਤੇ ਉਹ ਆਪਣੀ ਬੁਰਾਈ ਅਤੇ ਬੁਰੇ ਕੰਮਾਂ ਤੋਂ ਨਾ ਮੁੜੇ, ਤਾਂ ਉਹ ਆਪਣੇ ਪਾਪ ਵਿੱਚ ਮਰੇਗਾ, ਪਰ ਤੂੰ ਆਪਣੀ ਜਾਨ ਨੂੰ ਬਚਾ ਲਵੇਂਗਾ।

20“ਜੇਕਰ ਕੋਈ ਧਰਮੀ ਆਪਣੇ ਧਰਮ ਤੋਂ ਮੁੜ ਕੇ ਬਦੀ ਕਰੇ ਅਤੇ ਮੈਂ ਉਹ ਦੇ ਅੱਗੇ ਠੋਕਰ ਲਾਉਣ ਵਾਲਾ ਪੱਥਰ ਰੱਖਾਂ ਤਾਂ ਉਹ ਮਰ ਜਾਵੇਗਾ, ਕਿਉਂਕਿ ਤੂੰ ਉਸ ਨੂੰ ਚੇਤਾਵਨੀ ਨਹੀਂ ਦਿੱਤੀ। ਉਹ ਆਪਣੇ ਪਾਪ ਵਿੱਚ ਮਰੇਗਾ ਅਤੇ ਉਹ ਦੇ ਧਰਮ ਦੇ ਕੰਮ ਜਿਹੜੇ ਉਸ ਨੇ ਕੀਤੇ ਚੇਤੇ ਨਾ ਕੀਤੇ ਜਾਣਗੇ, ਪਰ ਮੈਂ ਉਹ ਦੇ ਖੂਨ ਦਾ ਬਦਲਾ ਤੇਰੇ ਹੱਥੋਂ ਲਵਾਂਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.