ਹਿਜ਼ਕੀਏਲ 3

“ਜੇਕਰ ਕੋਈ ਧਰਮੀ ਆਪਣੇ ਧਰਮ ਤੋਂ ਮੁੜ ਕੇ ਬਦੀ ਕਰੇ ਅਤੇ ਮੈਂ ਉਹ ਦੇ ਅੱਗੇ ਠੋਕਰ ਲਾਉਣ ਵਾਲਾ ਪੱਥਰ ਰੱਖਾਂ ਤਾਂ ਉਹ ਮਰ ਜਾਵੇਗਾ, ਕਿਉਂਕਿ ਤੂੰ ਉਸ ਨੂੰ ਚੇਤਾਵਨੀ ਨਹੀਂ ਦਿੱਤੀ। ਉਹ ਆਪਣੇ ਪਾਪ ਵਿੱਚ ਮਰੇਗਾ ਅਤੇ ਉਹ ਦੇ ਧਰਮ ਦੇ ਕੰਮ ਜਿਹੜੇ ਉਸ ਨੇ ਕੀਤੇ ਚੇਤੇ ਨਾ ਕੀਤੇ ਜਾਣਗੇ, ਪਰ ਮੈਂ ਉਹ ਦੇ ਖੂਨ ਦਾ ਬਦਲਾ ਤੇਰੇ ਹੱਥੋਂ ਲਵਾਂਗਾ।

Ezekiel 3:20 (UKJV) Again, When a righteous man does turn from his righteousness, and commit iniquity, and I lay a stumbling-block before him, he shall die: because you have not given him warning, he shall die in his sin, and his righteousness which he has done shall not be remembered; but his blood will I require at yours hand.

18ਜਦੋਂ ਮੈਂ ਦੁਸ਼ਟ ਨੂੰ ਆਖਾਂ ਤੂੰ ਜ਼ਰੂਰ ਹੀ ਮਰੇਗਾ ਅਤੇ ਤੂੰ ਉਹਨਾਂ ਨੂੰ ਚੇਤਾਵਨੀ ਨਹੀਂ ਦਿੰਦਾ ਅਤੇ ਦੁਸ਼ਟ ਨੂੰ ਉਹ ਦੀ ਬੁਰਾਈ ਤੋਂ ਚੌਕਸ ਨਾ ਕਰੇ, ਤਾਂ ਕਿ ਉਹ ਜੀਉਂਦਾ ਰਹੇ; ਤਾਂ ਦੁਸ਼ਟ ਆਪਣੀ ਬਦੀ ਵਿੱਚ ਤਾਂ ਮਰੇਗਾ, ਪਰ ਮੈਂ ਉਹ ਦੇ ਖੂਨ ਦਾ ਬਦਲਾ ਤੇਰੇ ਹੱਥੋਂ ਲਵਾਂਗਾ।

19ਪਰ ਜੇ ਤੂੰ ਦੁਸ਼ਟ ਵਿਅਕਤੀ ਨੂੰ ਚੇਤਾਵਨੀ ਦੇਵੇਂ ਅਤੇ ਉਹ ਆਪਣੀ ਬੁਰਾਈ ਅਤੇ ਬੁਰੇ ਕੰਮਾਂ ਤੋਂ ਨਾ ਮੁੜੇ, ਤਾਂ ਉਹ ਆਪਣੇ ਪਾਪ ਵਿੱਚ ਮਰੇਗਾ, ਪਰ ਤੂੰ ਆਪਣੀ ਜਾਨ ਨੂੰ ਬਚਾ ਲਵੇਂਗਾ।

20“ਜੇਕਰ ਕੋਈ ਧਰਮੀ ਆਪਣੇ ਧਰਮ ਤੋਂ ਮੁੜ ਕੇ ਬਦੀ ਕਰੇ ਅਤੇ ਮੈਂ ਉਹ ਦੇ ਅੱਗੇ ਠੋਕਰ ਲਾਉਣ ਵਾਲਾ ਪੱਥਰ ਰੱਖਾਂ ਤਾਂ ਉਹ ਮਰ ਜਾਵੇਗਾ, ਕਿਉਂਕਿ ਤੂੰ ਉਸ ਨੂੰ ਚੇਤਾਵਨੀ ਨਹੀਂ ਦਿੱਤੀ। ਉਹ ਆਪਣੇ ਪਾਪ ਵਿੱਚ ਮਰੇਗਾ ਅਤੇ ਉਹ ਦੇ ਧਰਮ ਦੇ ਕੰਮ ਜਿਹੜੇ ਉਸ ਨੇ ਕੀਤੇ ਚੇਤੇ ਨਾ ਕੀਤੇ ਜਾਣਗੇ, ਪਰ ਮੈਂ ਉਹ ਦੇ ਖੂਨ ਦਾ ਬਦਲਾ ਤੇਰੇ ਹੱਥੋਂ ਲਵਾਂਗਾ।

21ਪਰ ਜੇ ਤੂੰ ਉਸ ਧਰਮੀ ਨੂੰ ਚੇਤਾਵਨੀ ਦੇਵੇ ਤਾਂ ਕਿ ਉਹ ਧਰਮੀ ਪਾਪ ਨਾ ਕਰੇ ਅਤੇ ਉਹ ਪਾਪਾਂ ਤੋਂ ਬਚਿਆ ਰਹੇ, ਤਾਂ ਉਹ ਪੱਕਾ ਹੀ ਜੀਵੇਗਾ, ਇਸ ਲਈ ਕਿ ਉਹ ਨੇ ਚੇਤਾਵਨੀ ਮੰਨੀ ਅਤੇ ਤੂੰ ਆਪਣੀ ਜਾਨ ਬਚਾ ਲਵੇਂਗਾ।”

22ਉੱਥੇ ਯਾਹਵੇਹ ਦਾ ਹੱਥ ਮੇਰੇ ਉੱਤੇ ਸੀ, ਅਤੇ ਉਸਨੇ ਮੈਨੂੰ ਕਿਹਾ, “ਉੱਠ ਅਤੇ ਮੈਦਾਨ ਵਿੱਚ ਜਾ, ਅਤੇ ਉੱਥੇ ਮੈਂ ਤੇਰੇ ਨਾਲ ਗੱਲ ਕਰਾਂਗਾ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.