ਹਿਜ਼ਕੀਏਲ 3

ਤਦ ਮੈਂ ਉੱਠ ਕੇ ਮੈਦਾਨ ਨੂੰ ਗਿਆ। ਤਾਂ ਵੇਖੋ, ਯਾਹਵੇਹ ਦਾ ਪਰਤਾਪ ਉਸ ਪਰਤਾਪ ਵਾਂਗੂੰ ਜੋ ਮੈਂ ਕੇਬਰ ਨਹਿਰ ਦੇ ਉੱਤੇ ਵੇਖਿਆ ਸੀ, ਖੜ੍ਹਾ ਸੀ ਅਤੇ ਮੈਂ ਮੂਧੇ ਮੂੰਹ ਡਿੱਗ ਪਿਆ।

Ezekiel 3:23 (UKJV) Then I arose, and went forth into the plain: and, behold, the glory of the LORD stood there, as the glory which I saw by the river of Chebar: and I fell on my face.

21ਪਰ ਜੇ ਤੂੰ ਉਸ ਧਰਮੀ ਨੂੰ ਚੇਤਾਵਨੀ ਦੇਵੇ ਤਾਂ ਕਿ ਉਹ ਧਰਮੀ ਪਾਪ ਨਾ ਕਰੇ ਅਤੇ ਉਹ ਪਾਪਾਂ ਤੋਂ ਬਚਿਆ ਰਹੇ, ਤਾਂ ਉਹ ਪੱਕਾ ਹੀ ਜੀਵੇਗਾ, ਇਸ ਲਈ ਕਿ ਉਹ ਨੇ ਚੇਤਾਵਨੀ ਮੰਨੀ ਅਤੇ ਤੂੰ ਆਪਣੀ ਜਾਨ ਬਚਾ ਲਵੇਂਗਾ।”

22ਉੱਥੇ ਯਾਹਵੇਹ ਦਾ ਹੱਥ ਮੇਰੇ ਉੱਤੇ ਸੀ, ਅਤੇ ਉਸਨੇ ਮੈਨੂੰ ਕਿਹਾ, “ਉੱਠ ਅਤੇ ਮੈਦਾਨ ਵਿੱਚ ਜਾ, ਅਤੇ ਉੱਥੇ ਮੈਂ ਤੇਰੇ ਨਾਲ ਗੱਲ ਕਰਾਂਗਾ।”

23ਤਦ ਮੈਂ ਉੱਠ ਕੇ ਮੈਦਾਨ ਨੂੰ ਗਿਆ। ਤਾਂ ਵੇਖੋ, ਯਾਹਵੇਹ ਦਾ ਪਰਤਾਪ ਉਸ ਪਰਤਾਪ ਵਾਂਗੂੰ ਜੋ ਮੈਂ ਕੇਬਰ ਨਹਿਰ ਦੇ ਉੱਤੇ ਵੇਖਿਆ ਸੀ, ਖੜ੍ਹਾ ਸੀ ਅਤੇ ਮੈਂ ਮੂਧੇ ਮੂੰਹ ਡਿੱਗ ਪਿਆ।

24ਤਦ ਆਤਮਾ ਮੇਰੇ ਅੰਦਰ ਆਇਆ ਅਤੇ ਮੈਨੂੰ ਆਪਣੇ ਪੈਰਾਂ ਉੱਤੇ ਖੜ੍ਹਾ ਕੀਤਾ। ਉਸਨੇ ਮੇਰੇ ਨਾਲ ਗੱਲਾਂ ਕੀਤੀਆ ਅਤੇ ਕਿਹਾ: “ਜਾ, ਆਪਣੇ ਆਪ ਨੂੰ ਆਪਣੇ ਘਰ ਦੇ ਅੰਦਰ ਬੰਦ ਕਰ।

25ਪਰ ਹੇ ਮਨੁੱਖ ਦੇ ਪੁੱਤਰ, ਵੇਖ, ਉਹ ਰੱਸੀਆਂ ਨਾਲ ਤੈਨੂੰ ਬੰਨ੍ਹਣਗੇ ਤਾਂ ਕਿ ਤੂੰ ਉਹਨਾਂ ਦੇ ਵਿੱਚੋਂ ਬਾਹਰ ਨਾ ਜਾ ਸਕੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.