ਹਿਜ਼ਕੀਏਲ 3

ਤਦ ਆਤਮਾ ਮੇਰੇ ਅੰਦਰ ਆਇਆ ਅਤੇ ਮੈਨੂੰ ਆਪਣੇ ਪੈਰਾਂ ਉੱਤੇ ਖੜ੍ਹਾ ਕੀਤਾ। ਉਸਨੇ ਮੇਰੇ ਨਾਲ ਗੱਲਾਂ ਕੀਤੀਆ ਅਤੇ ਕਿਹਾ: “ਜਾ, ਆਪਣੇ ਆਪ ਨੂੰ ਆਪਣੇ ਘਰ ਦੇ ਅੰਦਰ ਬੰਦ ਕਰ।

Ezekiel 3:24 (UKJV) Then the spirit entered into me, and set me upon my feet, and spoke with me, and said unto me, Go, shut yourself within yours house.

22ਉੱਥੇ ਯਾਹਵੇਹ ਦਾ ਹੱਥ ਮੇਰੇ ਉੱਤੇ ਸੀ, ਅਤੇ ਉਸਨੇ ਮੈਨੂੰ ਕਿਹਾ, “ਉੱਠ ਅਤੇ ਮੈਦਾਨ ਵਿੱਚ ਜਾ, ਅਤੇ ਉੱਥੇ ਮੈਂ ਤੇਰੇ ਨਾਲ ਗੱਲ ਕਰਾਂਗਾ।”

23ਤਦ ਮੈਂ ਉੱਠ ਕੇ ਮੈਦਾਨ ਨੂੰ ਗਿਆ। ਤਾਂ ਵੇਖੋ, ਯਾਹਵੇਹ ਦਾ ਪਰਤਾਪ ਉਸ ਪਰਤਾਪ ਵਾਂਗੂੰ ਜੋ ਮੈਂ ਕੇਬਰ ਨਹਿਰ ਦੇ ਉੱਤੇ ਵੇਖਿਆ ਸੀ, ਖੜ੍ਹਾ ਸੀ ਅਤੇ ਮੈਂ ਮੂਧੇ ਮੂੰਹ ਡਿੱਗ ਪਿਆ।

24ਤਦ ਆਤਮਾ ਮੇਰੇ ਅੰਦਰ ਆਇਆ ਅਤੇ ਮੈਨੂੰ ਆਪਣੇ ਪੈਰਾਂ ਉੱਤੇ ਖੜ੍ਹਾ ਕੀਤਾ। ਉਸਨੇ ਮੇਰੇ ਨਾਲ ਗੱਲਾਂ ਕੀਤੀਆ ਅਤੇ ਕਿਹਾ: “ਜਾ, ਆਪਣੇ ਆਪ ਨੂੰ ਆਪਣੇ ਘਰ ਦੇ ਅੰਦਰ ਬੰਦ ਕਰ।

25ਪਰ ਹੇ ਮਨੁੱਖ ਦੇ ਪੁੱਤਰ, ਵੇਖ, ਉਹ ਰੱਸੀਆਂ ਨਾਲ ਤੈਨੂੰ ਬੰਨ੍ਹਣਗੇ ਤਾਂ ਕਿ ਤੂੰ ਉਹਨਾਂ ਦੇ ਵਿੱਚੋਂ ਬਾਹਰ ਨਾ ਜਾ ਸਕੇ।

26ਮੈਂ ਤੇਰੀ ਜੀਭ ਤੇਰੇ ਤਾਲੂ ਨਾਲ ਜੋੜ ਦਿਆਂਗਾ ਤਾਂ ਜੋ ਤੂੰ ਚੁੱਪ ਹੋ ਜਾਵੇਂ ਅਤੇ ਉਹਨਾਂ ਨੂੰ ਝਿੜਕ ਨਾ ਸੱਕੇ, ਕਿਉਂ ਜੋ ਉਹ ਬਾਗ਼ੀ ਲੋਕ ਹਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.