ਹਿਜ਼ਕੀਏਲ 3

ਮੈਂ ਤੇਰੀ ਜੀਭ ਤੇਰੇ ਤਾਲੂ ਨਾਲ ਜੋੜ ਦਿਆਂਗਾ ਤਾਂ ਜੋ ਤੂੰ ਚੁੱਪ ਹੋ ਜਾਵੇਂ ਅਤੇ ਉਹਨਾਂ ਨੂੰ ਝਿੜਕ ਨਾ ਸੱਕੇ, ਕਿਉਂ ਜੋ ਉਹ ਬਾਗ਼ੀ ਲੋਕ ਹਨ।

Ezekiel 3:26 (UKJV) And I will make your tongue cleave to the roof of your mouth, that you shall be dumb, and shall not be to them a reprover: for they are a rebellious house.

24ਤਦ ਆਤਮਾ ਮੇਰੇ ਅੰਦਰ ਆਇਆ ਅਤੇ ਮੈਨੂੰ ਆਪਣੇ ਪੈਰਾਂ ਉੱਤੇ ਖੜ੍ਹਾ ਕੀਤਾ। ਉਸਨੇ ਮੇਰੇ ਨਾਲ ਗੱਲਾਂ ਕੀਤੀਆ ਅਤੇ ਕਿਹਾ: “ਜਾ, ਆਪਣੇ ਆਪ ਨੂੰ ਆਪਣੇ ਘਰ ਦੇ ਅੰਦਰ ਬੰਦ ਕਰ।

25ਪਰ ਹੇ ਮਨੁੱਖ ਦੇ ਪੁੱਤਰ, ਵੇਖ, ਉਹ ਰੱਸੀਆਂ ਨਾਲ ਤੈਨੂੰ ਬੰਨ੍ਹਣਗੇ ਤਾਂ ਕਿ ਤੂੰ ਉਹਨਾਂ ਦੇ ਵਿੱਚੋਂ ਬਾਹਰ ਨਾ ਜਾ ਸਕੇ।

26ਮੈਂ ਤੇਰੀ ਜੀਭ ਤੇਰੇ ਤਾਲੂ ਨਾਲ ਜੋੜ ਦਿਆਂਗਾ ਤਾਂ ਜੋ ਤੂੰ ਚੁੱਪ ਹੋ ਜਾਵੇਂ ਅਤੇ ਉਹਨਾਂ ਨੂੰ ਝਿੜਕ ਨਾ ਸੱਕੇ, ਕਿਉਂ ਜੋ ਉਹ ਬਾਗ਼ੀ ਲੋਕ ਹਨ।

27ਪਰ ਜਦੋਂ ਮੈਂ ਤੇਰੇ ਨਾਲ ਗੱਲਾਂ ਕਰਾਂਗਾ, ਮੈਂ ਤੇਰਾ ਮੂੰਹ ਖੋਲ੍ਹਾਂਗਾ ਅਤੇ ਤੂੰ ਉਹਨਾਂ ਨੂੰ ਆਖੇਗਾ, ‘ਕਿ ਯਾਹਵੇਹ ਦਾ ਪਰਮੇਸ਼ਵਰ ਇਸ ਤਰ੍ਹਾਂ ਆਖਦਾ ਹੈ।’ ਕਿ ਜੋ ਸੁਣਦਾ ਹੈ ਸੁਣੇ ਅਤੇ ਜਿਹੜਾ ਨਹੀਂ ਸੁਣਨਾ ਚਾਹੁੰਦਾ ਉਹ ਨਾ ਸੁਣੇ, ਕਿਉਂ ਜੋ ਉਹ ਵਿਦਰੋਹੀ ਘਰਾਣੇ ਦੇ ਹਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.