ਹਿਜ਼ਕੀਏਲ 3

ਕਿਉਂ ਜੋ ਤੈਨੂੰ ਅਜਿਹੇ ਲੋਕਾਂ ਵੱਲ ਨਹੀਂ ਭੇਜਿਆ ਜਾਂਦਾ, ਜਿਹਨਾਂ ਦੀ ਬੋਲੀ ਓਪਰੀ ਅਤੇ ਜਿਹਨਾਂ ਦੀ ਭਾਸ਼ਾ ਔਖੀ ਹੈ, ਸਗੋਂ ਇਸਰਾਏਲ ਦੇ ਘਰਾਣੇ ਕੋਲ ਭੇਜਿਆ ਜਾਂਦਾ ਹੈ,

Ezekiel 3:5 (UKJV) For you are not sent to a people of a strange speech and of an hard language, but to the house of Israel;

3ਤਦ ਉਸ ਨੇ ਮੈਨੂੰ ਆਖਿਆ, “ਆਦਮੀ ਦੇ ਪੁੱਤਰ, ਇਹ ਲਪੇਟਵੀਂ ਪੱਤਰੀ ਖਾ ਲੈ ਜੋ ਮੈਂ ਤੈਨੂੰ ਦੇ ਰਿਹਾ ਹਾਂ ਅਤੇ ਇਸ ਨਾਲ ਆਪਣਾ ਪੇਟ ਭਰ।” ਇਸ ਲਈ ਮੈਂ ਇਸ ਨੂੰ ਖਾ ਲਿਆ ਅਤੇ ਇਸਦਾ ਸੁਆਦ ਮੇਰੇ ਮੂੰਹ ਵਿੱਚ ਸ਼ਹਿਦ ਵਰਗਾ ਮਿੱਠਾ ਸੀ।

4ਉਹ ਨੇ ਮੈਨੂੰ ਆਖਿਆ, “ਹੇ ਮਨੁੱਖ ਦੇ ਪੁੱਤਰ, ਤੂੰ ਇਸਰਾਏਲ ਦੇ ਘਰਾਣੇ ਕੋਲ ਜਾ ਅਤੇ ਮੇਰੀਆਂ ਇਹ ਗੱਲਾਂ ਉਹਨਾਂ ਨੂੰ ਦੱਸ।

5ਕਿਉਂ ਜੋ ਤੈਨੂੰ ਅਜਿਹੇ ਲੋਕਾਂ ਵੱਲ ਨਹੀਂ ਭੇਜਿਆ ਜਾਂਦਾ, ਜਿਹਨਾਂ ਦੀ ਬੋਲੀ ਓਪਰੀ ਅਤੇ ਜਿਹਨਾਂ ਦੀ ਭਾਸ਼ਾ ਔਖੀ ਹੈ, ਸਗੋਂ ਇਸਰਾਏਲ ਦੇ ਘਰਾਣੇ ਕੋਲ ਭੇਜਿਆ ਜਾਂਦਾ ਹੈ,

6ਨਾ ਬਹੁਤ ਸਾਰੀਆਂ ਉੱਮਤਾਂ ਕੋਲ ਜਿਹਨਾਂ ਦੀ ਬੋਲੀ ਓਪਰੀ ਅਤੇ ਭਾਸ਼ਾ ਔਖੀ ਹੈ, ਜਿਹਨਾਂ ਦੀਆਂ ਗੱਲਾਂ ਤੂੰ ਸਮਝ ਨਹੀਂ ਸਕਦਾ! ਜੇਕਰ ਮੈਂ ਤੈਨੂੰ ਉਹਨਾਂ ਦੇ ਕੋਲ ਭੇਜਦਾ, ਤਾਂ ਉਹ ਤੇਰੀ ਸੁਣਦੀਆਂ।

7ਪਰ ਇਸਰਾਏਲ ਦੇ ਲੋਕ ਤੇਰੀ ਗੱਲ ਨਹੀਂ ਸੁਣਨ ਲਈ ਤਿਆਰ ਨਹੀਂ ਹਨ ਕਿਉਂਕਿ ਉਹ ਮੇਰੀ ਗੱਲ ਸੁਣਨ ਲਈ ਤਿਆਰ ਨਹੀਂ ਹਨ, ਕਿਉਂਕਿ ਸਾਰੇ ਇਸਰਾਏਲੀ ਕਠੋਰ ਅਤੇ ਜ਼ਿੱਦੀ ਹਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.