ਹਿਜ਼ਕੀਏਲ 3

ਮੈਂ ਤੇਰੇ ਮੱਥੇ ਨੂੰ ਹੀਰੇ ਵਾਂਗੂੰ ਚਕਮਕ ਪੱਥਰ ਤੋਂ ਵੀ ਵਧੀਕ ਕਠੋਰ ਬਣਾ ਦਿਆਂਗਾ, ਉਹਨਾਂ ਤੋਂ ਨਾ ਡਰ ਅਤੇ ਉਹਨਾਂ ਦੇ ਚਿਹਰਿਆਂ ਨੂੰ ਦੇਖ ਨਿਰਾਸ਼ ਨਾ ਹੋ, ਕਿਉਂਕਿ ਉਹ ਵਿਦਰੋਹੀ ਘਰਾਣਾ ਹੈ।”

Ezekiel 3:9 (UKJV) As an adamant harder than flint have I made your forehead: fear them not, neither be dismayed at their looks, though they be a rebellious house.

7ਪਰ ਇਸਰਾਏਲ ਦੇ ਲੋਕ ਤੇਰੀ ਗੱਲ ਨਹੀਂ ਸੁਣਨ ਲਈ ਤਿਆਰ ਨਹੀਂ ਹਨ ਕਿਉਂਕਿ ਉਹ ਮੇਰੀ ਗੱਲ ਸੁਣਨ ਲਈ ਤਿਆਰ ਨਹੀਂ ਹਨ, ਕਿਉਂਕਿ ਸਾਰੇ ਇਸਰਾਏਲੀ ਕਠੋਰ ਅਤੇ ਜ਼ਿੱਦੀ ਹਨ।

8ਪਰ ਮੈਂ ਉਹਨਾਂ ਦੇ ਚਿਹਰਿਆਂ ਦੇ ਵਿਰੁੱਧ ਤੇਰਾ ਚਿਹਰਾ ਕਠੋਰ ਅਤੇ ਤੇਰਾ ਮੱਥਾ ਉਹਨਾਂ ਦੇ ਮੱਥਿਆਂ ਦੇ ਵਿਰੁੱਧ ਢੀਠ ਕਰ ਦਿੱਤਾ ਹੈ।

9ਮੈਂ ਤੇਰੇ ਮੱਥੇ ਨੂੰ ਹੀਰੇ ਵਾਂਗੂੰ ਚਕਮਕ ਪੱਥਰ ਤੋਂ ਵੀ ਵਧੀਕ ਕਠੋਰ ਬਣਾ ਦਿਆਂਗਾ, ਉਹਨਾਂ ਤੋਂ ਨਾ ਡਰ ਅਤੇ ਉਹਨਾਂ ਦੇ ਚਿਹਰਿਆਂ ਨੂੰ ਦੇਖ ਨਿਰਾਸ਼ ਨਾ ਹੋ, ਕਿਉਂਕਿ ਉਹ ਵਿਦਰੋਹੀ ਘਰਾਣਾ ਹੈ।”

10ਅਤੇ ਉਸਨੇ ਮੈਨੂੰ ਕਿਹਾ, “ਮਨੁੱਖ ਦੇ ਪੁੱਤਰ, ਧਿਆਨ ਨਾਲ ਸੁਣ ਅਤੇ ਉਹਨਾਂ ਸਾਰੀਆਂ ਗੱਲਾਂ ਨੂੰ ਧਿਆਨ ਵਿੱਚ ਰੱਖ ਜੋ ਮੈਂ ਤੈਨੂੰ ਆਖਦਾ ਹਾਂ।

11ਹੁਣ ਤੂੰ ਗੁਲਾਮਾਂ ਅਥਵਾ ਆਪਣੇ ਲੋਕਾਂ ਕੋਲ ਜਾ ਅਤੇ ਉਹਨਾਂ ਨਾਲ ਗੱਲ ਕਰ। ਉਹਨਾਂ ਨੂੰ ਆਖ, ‘ਪ੍ਰਭੂ ਯਾਹਵੇਹ ਇਹ ਆਖਦਾ ਹੈ,’ ਭਾਵੇਂ ਉਹ ਸੁਣਨ ਜਾਂ ਨਾ ਸੁਣਨ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.