21“ਹੇ ਮਨੁੱਖ ਦੇ ਪੁੱਤਰ, ਮੈਂ ਮਿਸਰ ਦੇ ਰਾਜਾ ਫ਼ਿਰਾਊਨ ਦੀ ਬਾਂਹ ਭੰਨ ਦਿੱਤੀ ਹੈ ਅਤੇ ਵੇਖ, ਉਹ ਬੰਨ੍ਹੀ ਨਹੀਂ ਗਈ। ਦਵਾਈ ਲਾ ਕੇ ਉਸ ਤੇ ਪੱਟੀਆਂ ਨਹੀਂ ਕੀਤੀਆਂ ਗਈਆਂ, ਤਾਂ ਜੋ ਤਲਵਾਰ ਫੜਨ ਲਈ ਤਕੜੀ ਹੋਵੇ।
22ਇਸ ਲਈ ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: ਮੈਂ ਮਿਸਰ ਦੇ ਰਾਜੇ ਫ਼ਿਰਾਊਨ ਦੇ ਵਿਰੁੱਧ ਹਾਂ। ਮੈਂ ਉਸ ਦੀਆਂ ਦੋਵੇਂ ਬਾਹਾਂ, ਚੰਗੀ ਬਾਂਹ ਅਤੇ ਟੁੱਟੀ ਹੋਈ ਬਾਂਹ ਨੂੰ ਤੋੜ ਦਿਆਂਗਾ, ਅਤੇ ਤਲਵਾਰ ਉਸ ਦੇ ਹੱਥੋਂ ਡਿੱਗਾ ਦਿਆਂਗਾ।
23ਮੈਂ ਮਿਸਰੀਆਂ ਨੂੰ ਕੌਮਾਂ ਵਿੱਚ ਖਿੰਡਾ ਦਿਆਂਗਾ ਅਤੇ ਦੇਸ਼ਾਂ ਵਿੱਚ ਖਿੰਡਾ ਦਿਆਂਗਾ।
24ਮੈਂ ਬਾਬੇਲ ਦੇ ਰਾਜੇ ਦੀਆਂ ਬਾਹਾਂ ਨੂੰ ਮਜ਼ਬੂਤ ਕਰਾਂਗਾ ਅਤੇ ਆਪਣੀ ਤਲਵਾਰ ਉਹ ਦੇ ਹੱਥ ਵਿੱਚ ਰੱਖਾਂਗਾ, ਪਰ ਫ਼ਿਰਾਊਨ ਦੀਆਂ ਬਾਂਹਾਂ ਨੂੰ ਭੰਨਾਂਗਾ ਅਤੇ ਉਹ ਉਸ ਦੇ ਅੱਗੇ ਉਸ ਫੱਟੜ ਵਾਂਗੂੰ ਜੋ ਮਰਨ ਵਾਲਾ ਹੋਵੇ, ਆਹਾਂ ਭਰੇਗਾ।
25ਮੈਂ ਬਾਬੇਲ ਦੇ ਰਾਜਾ ਦੀਆਂ ਬਾਂਹਾਂ ਨੂੰ ਬਲ ਦਿਆਂਗਾ ਅਤੇ ਫ਼ਿਰਾਊਨ ਦੀਆਂ ਬਾਹਾਂ ਡਿੱਗ ਪੈਣਗੀਆਂ। ਜਦੋਂ ਮੈਂ ਆਪਣੀ ਤਲਵਾਰ ਬਾਬੇਲ ਦੇ ਰਾਜਾ ਦੇ ਹੱਥ ਵਿੱਚ ਦਿਆਂਗਾ ਅਤੇ ਉਹ ਉਸ ਨੂੰ ਮਿਸਰ ਦੇ ਦੇਸ ਤੇ ਖਿੱਚੇਗਾ, ਤਾਂ ਉਹ ਜਾਣਨਗੇ ਕਿ ਮੈਂ ਯਾਹਵੇਹ ਹਾਂ।