24ਮੈਂ ਬਾਬੇਲ ਦੇ ਰਾਜੇ ਦੀਆਂ ਬਾਹਾਂ ਨੂੰ ਮਜ਼ਬੂਤ ਕਰਾਂਗਾ ਅਤੇ ਆਪਣੀ ਤਲਵਾਰ ਉਹ ਦੇ ਹੱਥ ਵਿੱਚ ਰੱਖਾਂਗਾ, ਪਰ ਫ਼ਿਰਾਊਨ ਦੀਆਂ ਬਾਂਹਾਂ ਨੂੰ ਭੰਨਾਂਗਾ ਅਤੇ ਉਹ ਉਸ ਦੇ ਅੱਗੇ ਉਸ ਫੱਟੜ ਵਾਂਗੂੰ ਜੋ ਮਰਨ ਵਾਲਾ ਹੋਵੇ, ਆਹਾਂ ਭਰੇਗਾ।
25ਮੈਂ ਬਾਬੇਲ ਦੇ ਰਾਜਾ ਦੀਆਂ ਬਾਂਹਾਂ ਨੂੰ ਬਲ ਦਿਆਂਗਾ ਅਤੇ ਫ਼ਿਰਾਊਨ ਦੀਆਂ ਬਾਹਾਂ ਡਿੱਗ ਪੈਣਗੀਆਂ। ਜਦੋਂ ਮੈਂ ਆਪਣੀ ਤਲਵਾਰ ਬਾਬੇਲ ਦੇ ਰਾਜਾ ਦੇ ਹੱਥ ਵਿੱਚ ਦਿਆਂਗਾ ਅਤੇ ਉਹ ਉਸ ਨੂੰ ਮਿਸਰ ਦੇ ਦੇਸ ਤੇ ਖਿੱਚੇਗਾ, ਤਾਂ ਉਹ ਜਾਣਨਗੇ ਕਿ ਮੈਂ ਯਾਹਵੇਹ ਹਾਂ।
26ਮੈਂ ਮਿਸਰੀਆਂ ਨੂੰ ਕੌਮਾਂ ਵਿੱਚ ਖਿੰਡਾ ਦਿਆਂਗਾ ਅਤੇ ਦੇਸ਼ਾਂ ਵਿੱਚ ਖਿੰਡਾ ਦਿਆਂਗਾ। ਤਦ ਉਹ ਜਾਣ ਲੈਣਗੇ ਕਿ ਮੈਂ ਯਾਹਵੇਹ ਹਾਂ।”