ਹਿਜ਼ਕੀਏਲ 30

ਮਿਸਰ ਉੱਤੇ ਇੱਕ ਤਲਵਾਰ ਆਵੇਗੀ, ਅਤੇ ਕਸ਼ਟ ਕੂਸ਼ ਉੱਤੇ ਆਵੇਗਾ, ਜਦੋਂ ਮਿਸਰ ਵਿੱਚ ਮਾਰੇ ਗਏ, ਉਸ ਦੀ ਦੌਲਤ ਲੈ ਲਈ ਜਾਏਗੀ ਅਤੇ ਉਸ ਦੀਆਂ ਨੀਹਾਂ ਪੁੱਟ ਦਿੱਤੀਆਂ ਜਾਣਗੀਆਂ।

Ezekiel 30:4 (UKJV) And the sword shall come upon Egypt, and great pain shall be in Ethiopia, when the slain shall fall in Egypt, and they shall take away her multitude, and her foundations shall be broken down.

2“ਹੇ ਮਨੁੱਖ ਦੇ ਪੁੱਤਰ, ਭਵਿੱਖਬਾਣੀ ਕਰ ਅਤੇ ਆਖ: ‘ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: “ ‘ਵਿਰਲਾਪ ਕਰ ਅਤੇ ਆਖ, “ਹਾਏ ਉਸ ਦਿਨ ਲਈ!”

3ਕਿਉਂਕਿ ਦਿਨ ਨੇੜੇ ਹੈ, ਯਾਹਵੇਹ ਦਾ ਦਿਨ ਨੇੜੇ ਹੈ ਬੱਦਲਾਂ ਦਾ ਦਿਨ, ਕੌਮਾਂ ਲਈ ਤਬਾਹੀ ਦਾ ਸਮਾਂ ਹੈ।

4ਮਿਸਰ ਉੱਤੇ ਇੱਕ ਤਲਵਾਰ ਆਵੇਗੀ, ਅਤੇ ਕਸ਼ਟ ਕੂਸ਼ ਉੱਤੇ ਆਵੇਗਾ, ਜਦੋਂ ਮਿਸਰ ਵਿੱਚ ਮਾਰੇ ਗਏ, ਉਸ ਦੀ ਦੌਲਤ ਲੈ ਲਈ ਜਾਏਗੀ ਅਤੇ ਉਸ ਦੀਆਂ ਨੀਹਾਂ ਪੁੱਟ ਦਿੱਤੀਆਂ ਜਾਣਗੀਆਂ।

5ਕੂਸ਼, ਪੂਟ, ਲੂਦ ਅਤੇ ਸਾਰੇ ਮਿਲਵੇਂ ਲੋਕ ਅਤੇ ਲਿਬਿਆ, ਅਤੇ ਉਸ ਨੇਮ ਵਾਲੀ ਧਰਤੀ ਦੇ ਵਾਸੀ ਉਹਨਾਂ ਦੇ ਨਾਲ ਤਲਵਾਰ ਨਾਲ ਡਿੱਗ ਪੈਣਗੇ।

6“ ‘ਯਾਹਵੇਹ ਇਹ ਆਖਦਾ ਹੈ: “ ‘ਮਿਸਰ ਦੇ ਸਹਿਯੋਗੀ ਡਿੱਗ ਜਾਣਗੇ ਅਤੇ ਉਸ ਦੀ ਸ਼ਕਤੀ ਦਾ ਘਮੰਡ ਟੁੱਟ ਜਾਵੇਗਾ। ਮਿਗਦੋਲ ਸਵੇਨੇਹ ਤੋਂ, ਉਹ ਉਸ ਵਿੱਚ ਤਲਵਾਰ ਨਾਲ ਡਿੱਗ ਪੈਣਗੇ, ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.