ਹਿਜ਼ਕੀਏਲ 30

ਕੂਸ਼, ਪੂਟ, ਲੂਦ ਅਤੇ ਸਾਰੇ ਮਿਲਵੇਂ ਲੋਕ ਅਤੇ ਲਿਬਿਆ, ਅਤੇ ਉਸ ਨੇਮ ਵਾਲੀ ਧਰਤੀ ਦੇ ਵਾਸੀ ਉਹਨਾਂ ਦੇ ਨਾਲ ਤਲਵਾਰ ਨਾਲ ਡਿੱਗ ਪੈਣਗੇ।

Ezekiel 30:5 (UKJV) Ethiopia, and Libya, and Lydia, and all the mingled people, and Chub, and the men of the land that is in league, shall fall with them by the sword.

3ਕਿਉਂਕਿ ਦਿਨ ਨੇੜੇ ਹੈ, ਯਾਹਵੇਹ ਦਾ ਦਿਨ ਨੇੜੇ ਹੈ ਬੱਦਲਾਂ ਦਾ ਦਿਨ, ਕੌਮਾਂ ਲਈ ਤਬਾਹੀ ਦਾ ਸਮਾਂ ਹੈ।

4ਮਿਸਰ ਉੱਤੇ ਇੱਕ ਤਲਵਾਰ ਆਵੇਗੀ, ਅਤੇ ਕਸ਼ਟ ਕੂਸ਼ ਉੱਤੇ ਆਵੇਗਾ, ਜਦੋਂ ਮਿਸਰ ਵਿੱਚ ਮਾਰੇ ਗਏ, ਉਸ ਦੀ ਦੌਲਤ ਲੈ ਲਈ ਜਾਏਗੀ ਅਤੇ ਉਸ ਦੀਆਂ ਨੀਹਾਂ ਪੁੱਟ ਦਿੱਤੀਆਂ ਜਾਣਗੀਆਂ।

5ਕੂਸ਼, ਪੂਟ, ਲੂਦ ਅਤੇ ਸਾਰੇ ਮਿਲਵੇਂ ਲੋਕ ਅਤੇ ਲਿਬਿਆ, ਅਤੇ ਉਸ ਨੇਮ ਵਾਲੀ ਧਰਤੀ ਦੇ ਵਾਸੀ ਉਹਨਾਂ ਦੇ ਨਾਲ ਤਲਵਾਰ ਨਾਲ ਡਿੱਗ ਪੈਣਗੇ।

6“ ‘ਯਾਹਵੇਹ ਇਹ ਆਖਦਾ ਹੈ: “ ‘ਮਿਸਰ ਦੇ ਸਹਿਯੋਗੀ ਡਿੱਗ ਜਾਣਗੇ ਅਤੇ ਉਸ ਦੀ ਸ਼ਕਤੀ ਦਾ ਘਮੰਡ ਟੁੱਟ ਜਾਵੇਗਾ। ਮਿਗਦੋਲ ਸਵੇਨੇਹ ਤੋਂ, ਉਹ ਉਸ ਵਿੱਚ ਤਲਵਾਰ ਨਾਲ ਡਿੱਗ ਪੈਣਗੇ, ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ।

7ਉਹ ਉਜਾੜ ਦੇਸ਼ਾਂ ਵਿੱਚ ਵਿਰਾਨ ਹੋ ਜਾਣਗੇ, ਅਤੇ ਉਹਨਾਂ ਦੇ ਸ਼ਹਿਰ ਉਜੜੇ ਹੋਏ ਸ਼ਹਿਰਾਂ ਵਿੱਚ ਪਏ ਹੋਣਗੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.