8ਪਰਮੇਸ਼ਵਰ ਦੇ ਬਾਗ਼ ਦੇ ਦਿਆਰ ਉਸ ਦਾ ਮੁਕਾਬਲਾ ਨਹੀਂ ਕਰ ਸਕਦੇ ਸਨ, ਨਾ ਸਰੂ ਦੀਆਂ ਟਾਹਣੀਆਂ ਇਸ ਦੇ ਬਰਾਬਰ ਹੋ ਸਕਦੇ ਸਨ, ਨਾ ਹੀ ਸਫੇਦੇ ਦੇ ਰੁੱਖ ਇਸ ਦੀਆਂ ਟਾਹਣੀਆਂ ਨਾਲ ਤੁਲਨਾ ਕਰ ਸਕਦੇ ਸਨ ਪਰਮੇਸ਼ਵਰ ਦੇ ਬਾਗ਼ ਵਿੱਚੋਂ ਵੀ ਕੋਈ ਰੁੱਖ ਨਹੀਂ ਹੈ ਜੋ ਇਸਦੀ ਸੁੰਦਰਤਾ ਨਾਲ ਮੇਲ ਖਾਂਦਾ ਹੈ।
9ਮੈਂ ਇਸਨੂੰ ਬਹੁਤ ਸਾਰੀਆਂ ਟਹਿਣੀਆਂ ਨਾਲ ਸੁੰਦਰ ਬਣਾਇਆ, ਇੱਥੋਂ ਤੱਕ ਕਿ ਅਦਨ ਦੇ ਬਾਗ਼ ਦੇ ਸਾਰੇ ਰੁੱਖ ਜੋ ਪਰਮੇਸ਼ਵਰ ਦੇ ਬਾਗ਼ ਵਿੱਚ ਸਨ, ਉਸ ਨਾਲ ਈਰਖਾ ਰੱਖਦੇ ਸਨ।
10“ ‘ਇਸ ਲਈ ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: ਕਿਉਂਕਿ ਵੱਡਾ ਦਿਆਰ ਸੰਘਣੇ ਪੱਤਿਆਂ ਉੱਤੇ ਉੱਚਾ ਸੀ, ਅਤੇ ਇਸ ਲਈ ਕਿ ਉਹ ਆਪਣੀ ਉਚਾਈ ਦਾ ਹੰਕਾਰ ਕਰਦਾ ਸੀ,
11ਮੈਂ ਇਸਨੂੰ ਕੌਮਾਂ ਦੇ ਹਾਕਮ ਦੇ ਹੱਥ ਵਿੱਚ ਦੇ ਦਿੱਤਾ, ਉਸ ਲਈ ਇਸਦੀ ਦੁਸ਼ਟਤਾ ਦੇ ਅਨੁਸਾਰ ਨਜਿੱਠਣ ਲਈ। ਮੈਂ ਇਸਨੂੰ ਇੱਕ ਪਾਸੇ ਸੁੱਟ ਦਿੱਤਾ,
12ਅਤੇ ਪਰਦੇਸੀਆਂ ਦੇ ਸਭ ਤੋਂ ਬੇਰਹਿਮ ਲੋਕਾਂ ਨੇ ਇਸਨੂੰ ਕੱਟ ਦਿੱਤਾ ਅਤੇ ਇਸਨੂੰ ਛੱਡ ਦਿੱਤਾ। ਇਸ ਦੀਆਂ ਟਾਹਣੀਆਂ ਪਹਾੜਾਂ ਅਤੇ ਸਾਰੀਆਂ ਵਾਦੀਆਂ ਵਿੱਚ ਡਿੱਗ ਪਈਆਂ; ਇਸ ਦੀਆਂ ਟਹਿਣੀਆਂ ਧਰਤੀ ਦੀਆਂ ਸਾਰੀਆਂ ਖੱਡਾਂ ਵਿੱਚ ਟੁੱਟ ਗਈਆਂ। ਧਰਤੀ ਦੀਆਂ ਸਾਰੀਆਂ ਕੌਮਾਂ ਉਸ ਦੇ ਪਰਛਾਵੇਂ ਹੇਠੋਂ ਬਾਹਰ ਆਈਆਂ ਅਤੇ ਉਸ ਨੂੰ ਛੱਡ ਦਿੱਤਾ।