9ਮੈਂ ਇਸਨੂੰ ਬਹੁਤ ਸਾਰੀਆਂ ਟਹਿਣੀਆਂ ਨਾਲ ਸੁੰਦਰ ਬਣਾਇਆ, ਇੱਥੋਂ ਤੱਕ ਕਿ ਅਦਨ ਦੇ ਬਾਗ਼ ਦੇ ਸਾਰੇ ਰੁੱਖ ਜੋ ਪਰਮੇਸ਼ਵਰ ਦੇ ਬਾਗ਼ ਵਿੱਚ ਸਨ, ਉਸ ਨਾਲ ਈਰਖਾ ਰੱਖਦੇ ਸਨ।
10“ ‘ਇਸ ਲਈ ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: ਕਿਉਂਕਿ ਵੱਡਾ ਦਿਆਰ ਸੰਘਣੇ ਪੱਤਿਆਂ ਉੱਤੇ ਉੱਚਾ ਸੀ, ਅਤੇ ਇਸ ਲਈ ਕਿ ਉਹ ਆਪਣੀ ਉਚਾਈ ਦਾ ਹੰਕਾਰ ਕਰਦਾ ਸੀ,
11ਮੈਂ ਇਸਨੂੰ ਕੌਮਾਂ ਦੇ ਹਾਕਮ ਦੇ ਹੱਥ ਵਿੱਚ ਦੇ ਦਿੱਤਾ, ਉਸ ਲਈ ਇਸਦੀ ਦੁਸ਼ਟਤਾ ਦੇ ਅਨੁਸਾਰ ਨਜਿੱਠਣ ਲਈ। ਮੈਂ ਇਸਨੂੰ ਇੱਕ ਪਾਸੇ ਸੁੱਟ ਦਿੱਤਾ,
12ਅਤੇ ਪਰਦੇਸੀਆਂ ਦੇ ਸਭ ਤੋਂ ਬੇਰਹਿਮ ਲੋਕਾਂ ਨੇ ਇਸਨੂੰ ਕੱਟ ਦਿੱਤਾ ਅਤੇ ਇਸਨੂੰ ਛੱਡ ਦਿੱਤਾ। ਇਸ ਦੀਆਂ ਟਾਹਣੀਆਂ ਪਹਾੜਾਂ ਅਤੇ ਸਾਰੀਆਂ ਵਾਦੀਆਂ ਵਿੱਚ ਡਿੱਗ ਪਈਆਂ; ਇਸ ਦੀਆਂ ਟਹਿਣੀਆਂ ਧਰਤੀ ਦੀਆਂ ਸਾਰੀਆਂ ਖੱਡਾਂ ਵਿੱਚ ਟੁੱਟ ਗਈਆਂ। ਧਰਤੀ ਦੀਆਂ ਸਾਰੀਆਂ ਕੌਮਾਂ ਉਸ ਦੇ ਪਰਛਾਵੇਂ ਹੇਠੋਂ ਬਾਹਰ ਆਈਆਂ ਅਤੇ ਉਸ ਨੂੰ ਛੱਡ ਦਿੱਤਾ।
13ਅਕਾਸ਼ ਦੇ ਸਾਰੇ ਪੰਛੀ ਉਸ ਟੁੱਟੇ ਹੋਏ ਉੱਤੇ ਵੱਸਣਗੇ ਅਤੇ ਸਾਰੇ ਖੇਤ ਦੇ ਸਾਰੇ ਦਰਿੰਦੇ ਉਹ ਦੀਆਂ ਟਹਿਣੀਆਂ ਉੱਤੇ ਹੋਣਗੇ।