ਹਿਜ਼ਕੀਏਲ 31

ਅਤੇ ਪਰਦੇਸੀਆਂ ਦੇ ਸਭ ਤੋਂ ਬੇਰਹਿਮ ਲੋਕਾਂ ਨੇ ਇਸਨੂੰ ਕੱਟ ਦਿੱਤਾ ਅਤੇ ਇਸਨੂੰ ਛੱਡ ਦਿੱਤਾ। ਇਸ ਦੀਆਂ ਟਾਹਣੀਆਂ ਪਹਾੜਾਂ ਅਤੇ ਸਾਰੀਆਂ ਵਾਦੀਆਂ ਵਿੱਚ ਡਿੱਗ ਪਈਆਂ; ਇਸ ਦੀਆਂ ਟਹਿਣੀਆਂ ਧਰਤੀ ਦੀਆਂ ਸਾਰੀਆਂ ਖੱਡਾਂ ਵਿੱਚ ਟੁੱਟ ਗਈਆਂ। ਧਰਤੀ ਦੀਆਂ ਸਾਰੀਆਂ ਕੌਮਾਂ ਉਸ ਦੇ ਪਰਛਾਵੇਂ ਹੇਠੋਂ ਬਾਹਰ ਆਈਆਂ ਅਤੇ ਉਸ ਨੂੰ ਛੱਡ ਦਿੱਤਾ।

Ezekiel 31:12 (UKJV) And strangers, the terrible of the nations, have cut him off, and have left him: upon the mountains and in all the valleys his branches are fallen, and his boughs are broken by all the rivers of the land; and all the people of the earth are gone down from his shadow, and have left him.

10“ ‘ਇਸ ਲਈ ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: ਕਿਉਂਕਿ ਵੱਡਾ ਦਿਆਰ ਸੰਘਣੇ ਪੱਤਿਆਂ ਉੱਤੇ ਉੱਚਾ ਸੀ, ਅਤੇ ਇਸ ਲਈ ਕਿ ਉਹ ਆਪਣੀ ਉਚਾਈ ਦਾ ਹੰਕਾਰ ਕਰਦਾ ਸੀ,

11ਮੈਂ ਇਸਨੂੰ ਕੌਮਾਂ ਦੇ ਹਾਕਮ ਦੇ ਹੱਥ ਵਿੱਚ ਦੇ ਦਿੱਤਾ, ਉਸ ਲਈ ਇਸਦੀ ਦੁਸ਼ਟਤਾ ਦੇ ਅਨੁਸਾਰ ਨਜਿੱਠਣ ਲਈ। ਮੈਂ ਇਸਨੂੰ ਇੱਕ ਪਾਸੇ ਸੁੱਟ ਦਿੱਤਾ,

12ਅਤੇ ਪਰਦੇਸੀਆਂ ਦੇ ਸਭ ਤੋਂ ਬੇਰਹਿਮ ਲੋਕਾਂ ਨੇ ਇਸਨੂੰ ਕੱਟ ਦਿੱਤਾ ਅਤੇ ਇਸਨੂੰ ਛੱਡ ਦਿੱਤਾ। ਇਸ ਦੀਆਂ ਟਾਹਣੀਆਂ ਪਹਾੜਾਂ ਅਤੇ ਸਾਰੀਆਂ ਵਾਦੀਆਂ ਵਿੱਚ ਡਿੱਗ ਪਈਆਂ; ਇਸ ਦੀਆਂ ਟਹਿਣੀਆਂ ਧਰਤੀ ਦੀਆਂ ਸਾਰੀਆਂ ਖੱਡਾਂ ਵਿੱਚ ਟੁੱਟ ਗਈਆਂ। ਧਰਤੀ ਦੀਆਂ ਸਾਰੀਆਂ ਕੌਮਾਂ ਉਸ ਦੇ ਪਰਛਾਵੇਂ ਹੇਠੋਂ ਬਾਹਰ ਆਈਆਂ ਅਤੇ ਉਸ ਨੂੰ ਛੱਡ ਦਿੱਤਾ।

13ਅਕਾਸ਼ ਦੇ ਸਾਰੇ ਪੰਛੀ ਉਸ ਟੁੱਟੇ ਹੋਏ ਉੱਤੇ ਵੱਸਣਗੇ ਅਤੇ ਸਾਰੇ ਖੇਤ ਦੇ ਸਾਰੇ ਦਰਿੰਦੇ ਉਹ ਦੀਆਂ ਟਹਿਣੀਆਂ ਉੱਤੇ ਹੋਣਗੇ।

14ਤਾਂ ਜੋ ਪਾਣੀ ਦੇ ਸਾਰੇ ਰੁੱਖਾਂ ਵਿੱਚੋਂ ਕੋਈ ਆਪਣੀ ਉਚਾਈ ਉੱਤੇ ਆਕੜ ਨਾ ਕਰੇ ਅਤੇ ਆਪਣੀ ਟੀਸੀ ਸੰਘਣੀਆਂ ਟਹਿਣੀਆਂ ਦੇ ਵਿਚਕਾਰ ਨਾ ਰੱਖੇ। ਉਹਨਾਂ ਵਿੱਚੋਂ ਵੱਡੇ-ਵੱਡੇ ਅਤੇ ਸਾਰੇ ਪਾਣੀ ਪੀਣ ਵਾਲੇ ਰੁੱਖ ਸਿੱਧੇ ਨਾ ਖਲੋਣ, ਕਿਉਂ ਜੋ ਉਹ ਸਾਰੇ ਦੇ ਸਾਰੇ ਮੌਤ ਲਈ ਦਿੱਤੇ ਗਏ ਹਨ ਅਰਥਾਤ ਧਰਤੀ ਦੇ ਹੇਠ ਆਦਮ ਵੰਸ਼ੀਆਂ ਦੇ ਵਿਚਕਾਰ ਕਬਰ ਵਿੱਚ ਉਤਰਨਗੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.