ਹਿਜ਼ਕੀਏਲ 31

ਉਹ ਵੀ ਉਹ ਦੇ ਨਾਲ ਉਹਨਾਂ ਤੱਕ ਜੋ ਤਲਵਾਰ ਨਾਲ ਵੱਢੇ ਗਏ, ਲੋਕਾਂ ਨਾਲ ਮੁਰਦਿਆਂ ਦੇ ਰਾਜ ਪਤਾਲ ਵਿੱਚ ਉਤਰ ਜਾਣਗੇ ਅਤੇ ਉਹ ਵੀ ਜਿਹੜੇ ਉਸ ਦੀ ਬਾਂਹ ਸਨ ਅਤੇ ਕੌਮਾਂ ਦੇ ਵਿੱਚ ਉਸ ਦੀ ਛਾਂ ਹੇਠਾਂ ਵੱਸਦੇ ਸਨ।

Ezekiel 31:17 (UKJV) They also went down into hell with him unto them that be slain with the sword; and they that were his arm, that dwelt under his shadow in the midst of the heathen.

15“ ‘ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: ਜਿਸ ਦਿਨ ਇਹ ਮੁਰਦਿਆਂ ਦੇ ਰਾਜ ਪਤਾਲ ਵਿੱਚ ਉੱਤਰਨਗੇ, ਮੈਂ ਉਸ ਦੇ ਲਈ ਡੂੰਘਿਆਈ ਨੂੰ ਲੁਕਾ ਦਿਆਂਗਾ ਅਤੇ ਉਹ ਦੀਆਂ ਨਹਿਰਾਂ ਨੂੰ ਰੋਕ ਦਿਆਂਗਾ ਅਤੇ ਬਹੁਤੇ ਪਾਣੀ ਰੁਕ ਜਾਣਗੇ, ਹਾਂ, ਮੈਂ ਲਬਾਨੋਨ ਤੋਂ ਉਹ ਦੇ ਲਈ ਵਿਰਲਾਪ ਕਰਾਵਾਂਗਾ ਅਤੇ ਉਹ ਦੇ ਲਈ ਖੇਤ ਦੇ ਸਾਰੇ ਰੁੱਖ ਗ਼ਸ਼ੀਆਂ ਖਾਣਗੇ।

16ਜਿਸ ਵੇਲੇ ਮੈਂ ਉਹ ਨੂੰ ਉਹਨਾਂ ਸਾਰਿਆਂ ਦੇ ਨਾਲ ਜੋ ਕਬਰ ਵਿੱਚ ਡਿੱਗਦੇ ਹਨ ਪਤਾਲ ਵਿੱਚ ਧੱਕਾਂਗਾ, ਤਾਂ ਉਹ ਦੇ ਡਿੱਗਣ ਦੇ ਰੌਲ਼ੇ ਨਾਲ ਸਾਰੀਆਂ ਕੌਮਾਂ ਕੰਬਣਗੀਆਂ ਅਤੇ ਅਦਨ ਦੇ ਸਾਰੇ ਰੁੱਖ, ਲਬਾਨੋਨ ਦੇ ਚੁਣਵੇਂ ਚੰਗੇ ਰੁੱਖ, ਉਹ ਸਾਰੇ ਜੋ ਪਾਣੀ ਪੀਂਦੇ ਹਨ, ਧਰਤੀ ਦੇ ਪਤਾਲ ਵਿੱਚ ਸ਼ਾਂਤੀ ਪਾਉਣਗੇ।

17ਉਹ ਵੀ ਉਹ ਦੇ ਨਾਲ ਉਹਨਾਂ ਤੱਕ ਜੋ ਤਲਵਾਰ ਨਾਲ ਵੱਢੇ ਗਏ, ਲੋਕਾਂ ਨਾਲ ਮੁਰਦਿਆਂ ਦੇ ਰਾਜ ਪਤਾਲ ਵਿੱਚ ਉਤਰ ਜਾਣਗੇ ਅਤੇ ਉਹ ਵੀ ਜਿਹੜੇ ਉਸ ਦੀ ਬਾਂਹ ਸਨ ਅਤੇ ਕੌਮਾਂ ਦੇ ਵਿੱਚ ਉਸ ਦੀ ਛਾਂ ਹੇਠਾਂ ਵੱਸਦੇ ਸਨ।

18“ ‘ਤੂੰ ਮਹਿਮਾ ਤੇ ਡੂੰਘਿਆਈ ਵਿੱਚ ਅਦਨ ਦੇ ਰੁੱਖਾਂ ਵਿੱਚੋਂ ਕਿਸ ਦੇ ਵਰਗਾ ਹੈ? ਪਰ ਤੂੰ ਅਦਨ ਦੇ ਰੁੱਖਾਂ ਦੇ ਨਾਲ ਧਰਤੀ ਦੇ ਪਤਾਲ ਵਿੱਚ ਸੁੱਟਿਆ ਜਾਵੇਂਗਾ, ਤੂੰ ਉਨਾਂ ਦੇ ਨਾਲ ਜੋ ਤਲਵਾਰ ਨਾਲ ਵੱਢੇ ਗਏ, ਅਸੁੰਨਤੀਆਂ ਵਿੱਚ ਪਿਆ ਰਹੇਂਗਾ। “ ‘ਇਹ ਫ਼ਿਰਾਊਨ ਅਤੇ ਉਸਦੀ ਸਾਰੀ ਭੀੜ ਹੈ, ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ।’ ”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.