ਹਿਜ਼ਕੀਏਲ 31

“ ‘ਤੂੰ ਮਹਿਮਾ ਤੇ ਡੂੰਘਿਆਈ ਵਿੱਚ ਅਦਨ ਦੇ ਰੁੱਖਾਂ ਵਿੱਚੋਂ ਕਿਸ ਦੇ ਵਰਗਾ ਹੈ? ਪਰ ਤੂੰ ਅਦਨ ਦੇ ਰੁੱਖਾਂ ਦੇ ਨਾਲ ਧਰਤੀ ਦੇ ਪਤਾਲ ਵਿੱਚ ਸੁੱਟਿਆ ਜਾਵੇਂਗਾ, ਤੂੰ ਉਨਾਂ ਦੇ ਨਾਲ ਜੋ ਤਲਵਾਰ ਨਾਲ ਵੱਢੇ ਗਏ, ਅਸੁੰਨਤੀਆਂ ਵਿੱਚ ਪਿਆ ਰਹੇਂਗਾ। “ ‘ਇਹ ਫ਼ਿਰਾਊਨ ਅਤੇ ਉਸਦੀ ਸਾਰੀ ਭੀੜ ਹੈ, ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ।’ ”

Ezekiel 31:18 (UKJV) To whom are you thus like in glory and in greatness among the trees of Eden? yet shall you be brought down with the trees of Eden unto the nether parts of the earth: you shall lie in the midst of the uncircumcised with them that be slain by the sword. This is Pharaoh and all his multitude, says the Lord GOD.

16ਜਿਸ ਵੇਲੇ ਮੈਂ ਉਹ ਨੂੰ ਉਹਨਾਂ ਸਾਰਿਆਂ ਦੇ ਨਾਲ ਜੋ ਕਬਰ ਵਿੱਚ ਡਿੱਗਦੇ ਹਨ ਪਤਾਲ ਵਿੱਚ ਧੱਕਾਂਗਾ, ਤਾਂ ਉਹ ਦੇ ਡਿੱਗਣ ਦੇ ਰੌਲ਼ੇ ਨਾਲ ਸਾਰੀਆਂ ਕੌਮਾਂ ਕੰਬਣਗੀਆਂ ਅਤੇ ਅਦਨ ਦੇ ਸਾਰੇ ਰੁੱਖ, ਲਬਾਨੋਨ ਦੇ ਚੁਣਵੇਂ ਚੰਗੇ ਰੁੱਖ, ਉਹ ਸਾਰੇ ਜੋ ਪਾਣੀ ਪੀਂਦੇ ਹਨ, ਧਰਤੀ ਦੇ ਪਤਾਲ ਵਿੱਚ ਸ਼ਾਂਤੀ ਪਾਉਣਗੇ।

17ਉਹ ਵੀ ਉਹ ਦੇ ਨਾਲ ਉਹਨਾਂ ਤੱਕ ਜੋ ਤਲਵਾਰ ਨਾਲ ਵੱਢੇ ਗਏ, ਲੋਕਾਂ ਨਾਲ ਮੁਰਦਿਆਂ ਦੇ ਰਾਜ ਪਤਾਲ ਵਿੱਚ ਉਤਰ ਜਾਣਗੇ ਅਤੇ ਉਹ ਵੀ ਜਿਹੜੇ ਉਸ ਦੀ ਬਾਂਹ ਸਨ ਅਤੇ ਕੌਮਾਂ ਦੇ ਵਿੱਚ ਉਸ ਦੀ ਛਾਂ ਹੇਠਾਂ ਵੱਸਦੇ ਸਨ।

18“ ‘ਤੂੰ ਮਹਿਮਾ ਤੇ ਡੂੰਘਿਆਈ ਵਿੱਚ ਅਦਨ ਦੇ ਰੁੱਖਾਂ ਵਿੱਚੋਂ ਕਿਸ ਦੇ ਵਰਗਾ ਹੈ? ਪਰ ਤੂੰ ਅਦਨ ਦੇ ਰੁੱਖਾਂ ਦੇ ਨਾਲ ਧਰਤੀ ਦੇ ਪਤਾਲ ਵਿੱਚ ਸੁੱਟਿਆ ਜਾਵੇਂਗਾ, ਤੂੰ ਉਨਾਂ ਦੇ ਨਾਲ ਜੋ ਤਲਵਾਰ ਨਾਲ ਵੱਢੇ ਗਏ, ਅਸੁੰਨਤੀਆਂ ਵਿੱਚ ਪਿਆ ਰਹੇਂਗਾ। “ ‘ਇਹ ਫ਼ਿਰਾਊਨ ਅਤੇ ਉਸਦੀ ਸਾਰੀ ਭੀੜ ਹੈ, ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ।’ ”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.