ਹਿਜ਼ਕੀਏਲ 31

ਅੱਸ਼ੂਰ ਤੇ ਗੌਰ ਕਰੋ, ਕਦੇ ਲਬਾਨੋਨ ਵਿੱਚ ਦਿਆਰ ਸੀ, ਜਿਸ ਦੀਆਂ ਟਹਿਣੀਆਂ ਸੁੰਦਰ ਸਨ ਅਤੇ ਸੰਘਣੀ ਛਾਂ ਵਾਲਾ ਸੀ; ਇਹ ਉੱਚੇ ਪਾਸੇ ਸੀ, ਅਤੇ ਉਸ ਦੀ ਟੀਸੀ ਸੰਘਣੀਆਂ ਟਹਿਣੀਆਂ ਵਿਚਕਾਰ ਸਭ ਤੋਂ ਉੱਪਰ ਸੀ।

Ezekiel 31:3 (UKJV) Behold, the Assyrian was a cedar in Lebanon with fair branches, and with a shadowing shroud, and of an high stature; and his top was among the thick boughs.

1ਗਿਆਰਵੇਂ ਸਾਲ ਦੇ ਤੀਜੇ ਮਹੀਨੇ ਦੇ ਪਹਿਲੇ ਦਿਨ, ਯਾਹਵੇਹ ਦਾ ਬਚਨ ਮੇਰੇ ਕੋਲ ਆਇਆ:

2“ਹੇ ਮਨੁੱਖ ਦੇ ਪੁੱਤਰ, ਮਿਸਰ ਦੇ ਰਾਜੇ ਫ਼ਿਰਾਊਨ ਅਤੇ ਉਸਦੀ ਲੋਕਾਂ ਨੂੰ ਆਖ: “ ‘ਤੇਰੀ ਸ਼ਾਨ ਦੀ ਤੁਲਨਾ ਕਿਸ ਨਾਲ ਕੀਤੀ ਜਾ ਸਕਦੀ ਹੈ?

3ਅੱਸ਼ੂਰ ਤੇ ਗੌਰ ਕਰੋ, ਕਦੇ ਲਬਾਨੋਨ ਵਿੱਚ ਦਿਆਰ ਸੀ, ਜਿਸ ਦੀਆਂ ਟਹਿਣੀਆਂ ਸੁੰਦਰ ਸਨ ਅਤੇ ਸੰਘਣੀ ਛਾਂ ਵਾਲਾ ਸੀ; ਇਹ ਉੱਚੇ ਪਾਸੇ ਸੀ, ਅਤੇ ਉਸ ਦੀ ਟੀਸੀ ਸੰਘਣੀਆਂ ਟਹਿਣੀਆਂ ਵਿਚਕਾਰ ਸਭ ਤੋਂ ਉੱਪਰ ਸੀ।

4ਪਾਣੀਆਂ ਨੇ ਉਹ ਨੂੰ ਪਾਲਿਆ, ਡੂੰਘੇ ਚਸ਼ਮੇ ਨੇ ਉਹ ਨੂੰ ਉੱਚਾ ਕੀਤਾ; ਉਹਨਾਂ ਦੀਆਂ ਨਦੀਆਂ ਉਸਦੇ ਅਧਾਰ ਦੇ ਦੁਆਲੇ ਵਗਦੀਆਂ ਸਨ ਅਤੇ ਉਹਨਾਂ ਦੀਆਂ ਨਦੀਆਂ ਖੇਤ ਦੇ ਸਾਰੇ ਰੁੱਖਾਂ ਵੱਲ ਪਹੁੰਚਦੀਆਂ ਸਨ।

5ਇਸ ਲਈ ਇਹ ਖੇਤ ਦੇ ਸਾਰੇ ਰੁੱਖਾਂ ਨਾਲੋਂ ਉੱਚਾ ਸੀ। ਉਹ ਦੀਆਂ ਟਾਹਣੀਆਂ ਵਧੀਆ ਕਿਉਂਕਿ ਬਹੁਤੇ ਪਾਣੀ ਹੋਣ ਦੇ ਕਾਰਨ ਉਸ ਦੀਆਂ ਟਾਹਣੀਆਂ ਲੰਬੀਆਂ ਹੋ ਗਈਆਂ, ਉਸ ਦੀਆਂ ਟਾਹਣੀਆਂ ਬਹੁਤ ਲੰਬੀਆਂ ਹੋ ਗਈਆਂ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.