ਹਿਜ਼ਕੀਏਲ 31

ਪਾਣੀਆਂ ਨੇ ਉਹ ਨੂੰ ਪਾਲਿਆ, ਡੂੰਘੇ ਚਸ਼ਮੇ ਨੇ ਉਹ ਨੂੰ ਉੱਚਾ ਕੀਤਾ; ਉਹਨਾਂ ਦੀਆਂ ਨਦੀਆਂ ਉਸਦੇ ਅਧਾਰ ਦੇ ਦੁਆਲੇ ਵਗਦੀਆਂ ਸਨ ਅਤੇ ਉਹਨਾਂ ਦੀਆਂ ਨਦੀਆਂ ਖੇਤ ਦੇ ਸਾਰੇ ਰੁੱਖਾਂ ਵੱਲ ਪਹੁੰਚਦੀਆਂ ਸਨ।

Ezekiel 31:4 (UKJV) The waters made him great, the deep set him up on high with her rivers running round about his plants, and sent her little rivers unto all the trees of the field.

2“ਹੇ ਮਨੁੱਖ ਦੇ ਪੁੱਤਰ, ਮਿਸਰ ਦੇ ਰਾਜੇ ਫ਼ਿਰਾਊਨ ਅਤੇ ਉਸਦੀ ਲੋਕਾਂ ਨੂੰ ਆਖ: “ ‘ਤੇਰੀ ਸ਼ਾਨ ਦੀ ਤੁਲਨਾ ਕਿਸ ਨਾਲ ਕੀਤੀ ਜਾ ਸਕਦੀ ਹੈ?

3ਅੱਸ਼ੂਰ ਤੇ ਗੌਰ ਕਰੋ, ਕਦੇ ਲਬਾਨੋਨ ਵਿੱਚ ਦਿਆਰ ਸੀ, ਜਿਸ ਦੀਆਂ ਟਹਿਣੀਆਂ ਸੁੰਦਰ ਸਨ ਅਤੇ ਸੰਘਣੀ ਛਾਂ ਵਾਲਾ ਸੀ; ਇਹ ਉੱਚੇ ਪਾਸੇ ਸੀ, ਅਤੇ ਉਸ ਦੀ ਟੀਸੀ ਸੰਘਣੀਆਂ ਟਹਿਣੀਆਂ ਵਿਚਕਾਰ ਸਭ ਤੋਂ ਉੱਪਰ ਸੀ।

4ਪਾਣੀਆਂ ਨੇ ਉਹ ਨੂੰ ਪਾਲਿਆ, ਡੂੰਘੇ ਚਸ਼ਮੇ ਨੇ ਉਹ ਨੂੰ ਉੱਚਾ ਕੀਤਾ; ਉਹਨਾਂ ਦੀਆਂ ਨਦੀਆਂ ਉਸਦੇ ਅਧਾਰ ਦੇ ਦੁਆਲੇ ਵਗਦੀਆਂ ਸਨ ਅਤੇ ਉਹਨਾਂ ਦੀਆਂ ਨਦੀਆਂ ਖੇਤ ਦੇ ਸਾਰੇ ਰੁੱਖਾਂ ਵੱਲ ਪਹੁੰਚਦੀਆਂ ਸਨ।

5ਇਸ ਲਈ ਇਹ ਖੇਤ ਦੇ ਸਾਰੇ ਰੁੱਖਾਂ ਨਾਲੋਂ ਉੱਚਾ ਸੀ। ਉਹ ਦੀਆਂ ਟਾਹਣੀਆਂ ਵਧੀਆ ਕਿਉਂਕਿ ਬਹੁਤੇ ਪਾਣੀ ਹੋਣ ਦੇ ਕਾਰਨ ਉਸ ਦੀਆਂ ਟਾਹਣੀਆਂ ਲੰਬੀਆਂ ਹੋ ਗਈਆਂ, ਉਸ ਦੀਆਂ ਟਾਹਣੀਆਂ ਬਹੁਤ ਲੰਬੀਆਂ ਹੋ ਗਈਆਂ।

6ਅਕਾਸ਼ ਦੇ ਸਾਰੇ ਪੰਛੀਆਂ ਨੇ ਉਹ ਦੀਆਂ ਟਾਹਣੀਆਂ ਵਿੱਚ ਆਲ੍ਹਣਾ ਪਾਇਆ, ਜੰਗਲੀ ਜਾਨਵਰਾਂ ਨੇ ਉਹ ਦੀਆਂ ਟਹਿਣੀਆਂ ਹੇਠ ਜਨਮ ਦਿੱਤਾ। ਸਾਰੀਆਂ ਮਹਾਨ ਕੌਮਾਂ ਇਸ ਦੀ ਛਾਂ ਵਿੱਚ ਰਹਿੰਦੀਆਂ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.