ਹਿਜ਼ਕੀਏਲ 32

ਮੈਂ ਬਹੁਤ ਸਾਰਿਆਂ ਲੋਕਾਂ ਨੂੰ ਤੇਰੇ ਉੱਤੇ ਹੈਰਾਨ ਕਰਾਂਗਾ ਅਤੇ ਉਹਨਾਂ ਦੇ ਰਾਜਾ ਤੇਰੇ ਲਈ ਬਹੁਤ ਡਰਨਗੇ, ਜਦੋਂ ਮੈਂ ਉਹਨਾਂ ਦੇ ਸਾਹਮਣੇ ਆਪਣੀ ਤਲਵਾਰ ਚਮਕਾਵਾਂਗਾ, ਤਾਂ ਉਹਨਾਂ ਵਿੱਚੋਂ ਹਰੇਕ ਮਨੁੱਖ ਆਪਣੀ ਜਾਨ ਦੇ ਲਈ, ਤੇਰੇ ਡਿੱਗਣ ਦੇ ਦਿਨ ਤੋਂ ਹਰ ਘੜੀ ਕੰਬੇਗਾ।

Ezekiel 32:10 (UKJV) Yea, I will make many people amazed at you, and their kings shall be horribly afraid for you, when I shall brandish my sword before them; and they shall tremble at every moment, every man for his own life, in the day of your fall.

8ਮੈਂ ਚਾਨਣ ਦੇਣ ਵਾਲੀਆਂ ਅਕਾਸ਼ ਦੀਆਂ ਸਾਰੀਆਂ ਰੌਸ਼ਨੀਆਂ ਨੂੰ ਤੇਰੇ ਉੱਤੇ ਲਿਆ ਕੇ ਕਾਲਾ ਕਰ ਦਿਆਂਗਾ ਅਤੇ ਮੈਂ ਤੇਰੀ ਧਰਤੀ ਉੱਤੇ ਹਨ੍ਹੇਰਾ ਲਿਆਂਵਾਗਾ, ਸਰਬਸ਼ਕਤੀਮਾਨ ਯਾਹਵੇਹ ਦਾ ਵਾਕ ਹੈ।

9ਮੈਂ ਬਹੁਤ ਸਾਰੇ ਲੋਕਾਂ ਦੇ ਦਿਲਾਂ ਨੂੰ ਦੁਖੀ ਕਰਾਂਗਾ, ਜਦੋਂ ਮੈਂ ਕੌਮਾਂ ਵਿੱਚ ਤੇਰੀ ਤਬਾਹੀ ਲਿਆਵਾਂਗਾ, ਉਹਨਾਂ ਦੇਸ਼ਾਂ ਵਿੱਚ ਜਿਨ੍ਹਾਂ ਨੂੰ ਤੁਸੀਂ ਨਹੀਂ ਜਾਣਦੇ ਹੋ।

10ਮੈਂ ਬਹੁਤ ਸਾਰਿਆਂ ਲੋਕਾਂ ਨੂੰ ਤੇਰੇ ਉੱਤੇ ਹੈਰਾਨ ਕਰਾਂਗਾ ਅਤੇ ਉਹਨਾਂ ਦੇ ਰਾਜਾ ਤੇਰੇ ਲਈ ਬਹੁਤ ਡਰਨਗੇ, ਜਦੋਂ ਮੈਂ ਉਹਨਾਂ ਦੇ ਸਾਹਮਣੇ ਆਪਣੀ ਤਲਵਾਰ ਚਮਕਾਵਾਂਗਾ, ਤਾਂ ਉਹਨਾਂ ਵਿੱਚੋਂ ਹਰੇਕ ਮਨੁੱਖ ਆਪਣੀ ਜਾਨ ਦੇ ਲਈ, ਤੇਰੇ ਡਿੱਗਣ ਦੇ ਦਿਨ ਤੋਂ ਹਰ ਘੜੀ ਕੰਬੇਗਾ।

11“ ‘ਕਿਉਂ ਜੋ ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: “ ‘ਬਾਬੇਲ ਦੇ ਰਾਜੇ ਦੀ ਤਲਵਾਰ ਤੁਹਾਡੇ ਵਿਰੁੱਧ ਆਵੇਗੀ।

12ਮੈਂ ਤੇਰੀਆਂ ਫ਼ੌਜਾਂ ਨੂੰ ਸੂਰਬੀਰਾਂ ਦੀਆਂ ਤਲਵਾਰਾਂ ਨਾਲ ਢਾਹ ਦਿਆਂਗਾ, ਸਾਰੀਆਂ ਕੌਮਾਂ ਵਿੱਚੋਂ ਸਭ ਤੋਂ ਬੇਰਹਿਮ। ਉਹ ਮਿਸਰ ਦੇ ਹੰਕਾਰ ਨੂੰ ਚੂਰ-ਚੂਰ ਕਰ ਦੇਣਗੇ, ਅਤੇ ਉਹ ਦੀਆਂ ਸਾਰੀਆਂ ਫ਼ੌਜਾਂ ਨੂੰ ਉਖਾੜ ਸੁੱਟਿਆ ਜਾਵੇਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.