ਹਿਜ਼ਕੀਏਲ 32

ਮੈਂ ਤੈਨੂੰ ਜ਼ਮੀਨ ਉੱਤੇ ਸੁੱਟ ਦਿਆਂਗਾ ਅਤੇ ਖੁੱਲ੍ਹੇ ਮੈਦਾਨ ਵਿੱਚ ਸੁੱਟ ਦਿਆਂਗਾ। ਮੈਂ ਅਕਾਸ਼ ਦੇ ਸਾਰੇ ਪੰਛੀਆਂ ਨੂੰ ਤੇਰੇ ਉੱਤੇ ਬਿਠਾਵਾਂਗਾ ਅਤੇ ਸਾਰੀ ਧਰਤੀ ਦੇ ਦਰਿੰਦਿਆਂ ਨੂੰ ਤੇਰੇ ਨਾਲ ਰਜਾਵਾਂਗਾ।

Ezekiel 32:4 (UKJV) Then will I leave you upon the land, I will cast you forth upon the open field, and will cause all the fowls of the heaven to remain upon you, and I will fill the beasts of the whole earth with you.

2“ਹੇ ਮਨੁੱਖ ਦੇ ਪੁੱਤਰ, ਮਿਸਰ ਦੇ ਰਾਜੇ ਫ਼ਿਰਾਊਨ ਲਈ ਇੱਕ ਵਿਰਲਾਪ ਕਰ ਅਤੇ ਉਸਨੂੰ ਆਖ: “ ‘ਤੂੰ ਕੌਮਾਂ ਵਿੱਚ ਇੱਕ ਸ਼ੇਰ ਵਾਂਗ ਹੋ; ਤੂੰ ਸਮੁੰਦਰਾਂ ਵਿੱਚ ਜੀਵ ਜੰਤੂ ਵਰਗਾ ਹੈ, ਤੂੰ ਆਪਣੀਆਂ ਨਦੀਆਂ ਵਿੱਚੋਂ ਜ਼ੋਰ ਨਾਲ ਨਿੱਕਲ ਆਉਂਦਾ, ਤੂੰ ਆਪਣੇ ਪੈਰਾਂ ਨਾਲ ਪਾਣੀ ਨੂੰ ਘਚੋਲ ਸੁੱਟਿਆ ਹੈ ਅਤੇ ਉਹਨਾਂ ਦੀਆਂ ਨਦੀਆਂ ਨੂੰ ਗੰਦਾ ਕਰ ਦਿੱਤਾ ਹੈ।

3“ ‘ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: “ ‘ਲੋਕਾਂ ਦੀ ਇੱਕ ਵੱਡੀ ਭੀੜ ਨਾਲ ਮੈਂ ਤੇਰੇ ਉੱਤੇ ਆਪਣਾ ਜਾਲ ਸੁੱਟਾਂਗਾ, ਅਤੇ ਉਹ ਤੁਹਾਨੂੰ ਮੇਰੇ ਜਾਲ ਵਿੱਚ ਬਾਹਰ ਕੱਢਣਗੇ।

4ਮੈਂ ਤੈਨੂੰ ਜ਼ਮੀਨ ਉੱਤੇ ਸੁੱਟ ਦਿਆਂਗਾ ਅਤੇ ਖੁੱਲ੍ਹੇ ਮੈਦਾਨ ਵਿੱਚ ਸੁੱਟ ਦਿਆਂਗਾ। ਮੈਂ ਅਕਾਸ਼ ਦੇ ਸਾਰੇ ਪੰਛੀਆਂ ਨੂੰ ਤੇਰੇ ਉੱਤੇ ਬਿਠਾਵਾਂਗਾ ਅਤੇ ਸਾਰੀ ਧਰਤੀ ਦੇ ਦਰਿੰਦਿਆਂ ਨੂੰ ਤੇਰੇ ਨਾਲ ਰਜਾਵਾਂਗਾ।

5ਮੈਂ ਤੇਰਾ ਮਾਸ ਪਹਾੜਾਂ ਉੱਤੇ ਸੁੱਟਾਂਗਾ ਅਤੇ ਵਾਦੀਆਂ ਨੂੰ ਤੇਰੇ ਲੋਥਾਂ ਨਾਲ ਭਰ ਦਿਆਂਗਾ।

6ਮੈਂ ਉਸ ਧਰਤੀ ਨੂੰ ਜਿਸ ਦੇ ਵਿੱਚ ਤੂੰ ਤੈਰਦਾ ਸੀ, ਪਹਾੜਾਂ ਤੱਕ ਤੇਰੇ ਲਹੂ ਨਾਲ ਸਿੰਜਾਂਗਾ ਅਤੇ ਨਹਿਰਾਂ ਤੇਰੇ ਨਾਲ ਭਰੀਆਂ ਹੋਣਗੀਆਂ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.