ਹਿਜ਼ਕੀਏਲ 33

ਜੇਕਰ ਉਹ ਦੁਸ਼ਟ ਗਿਰਵੀ ਰੱਖੀ ਹੋਈ ਚੀਜ਼ ਮੋੜ ਦੇਵੇ ਅਤੇ ਲੁੱਟ ਜੋ ਉਸ ਲੁੱਟੀ ਹੈ, ਵਾਪਸ ਦੇਵੇ ਅਤੇ ਜੀਵਨ ਦੀਆਂ ਬਿਧੀਆਂ ਵਿੱਚ ਤੁਰੇ। ਫਿਰ ਬਦੀ ਨਾ ਕਰੇ, ਤਾਂ ਉਹ ਵਿਅਕਤੀ ਜ਼ਰੂਰ ਜਿਉਂਦਾ ਰਹੇਗਾ, ਉਹ ਨਹੀਂ ਮਰੇਗਾ।

Ezekiel 33:15 (UKJV) If the wicked restore the pledge, give again that he had robbed, walk in the statutes of life, without committing iniquity; he shall surely live, he shall not die.

13ਜੇ ਮੈਂ ਕਿਸੇ ਧਰਮੀ ਨੂੰ ਕਹਾਂ ਕਿ ਉਹ ਜ਼ਰੂਰ ਜੀਉਂਦਾ ਰਹੇਗਾ, ਪਰ ਫਿਰ ਉਹ ਆਪਣੀ ਧਾਰਮਿਕਤਾ ਉੱਤੇ ਭਰੋਸਾ ਰੱਖ ਕੇ ਬੁਰਾਈ ਕਰਦਾ ਹੈ, ਤਾਂ ਉਸ ਵਿਅਕਤੀ ਦੁਆਰਾ ਕੀਤੇ ਗਏ ਧਰਮੀ ਕੰਮਾਂ ਵਿੱਚੋਂ ਕੋਈ ਵੀ ਯਾਦ ਨਹੀਂ ਕੀਤਾ ਜਾਵੇਗਾ; ਉਹ ਉਸ ਬੁਰਿਆਈ ਲਈ ਮਰ ਜਾਣਗੇ ਜੋ ਉਹਨਾਂ ਨੇ ਕੀਤਾ ਹਨ।

14ਅਤੇ ਜੇ ਮੈਂ ਕਿਸੇ ਦੁਸ਼ਟ ਵਿਅਕਤੀ ਨੂੰ ਕਹਾਂ, ‘ਤੂੰ ਜ਼ਰੂਰ ਮਰੇਂਗਾ,’ ਪਰ ਉਹ ਆਪਣੇ ਪਾਪ ਤੋਂ ਮੁੜੇ ਅਤੇ ਉਹੀ ਕਰੇ ਜੋ ਸਹੀ ਅਤੇ ਨਿਆਂ ਹੈ

15ਜੇਕਰ ਉਹ ਦੁਸ਼ਟ ਗਿਰਵੀ ਰੱਖੀ ਹੋਈ ਚੀਜ਼ ਮੋੜ ਦੇਵੇ ਅਤੇ ਲੁੱਟ ਜੋ ਉਸ ਲੁੱਟੀ ਹੈ, ਵਾਪਸ ਦੇਵੇ ਅਤੇ ਜੀਵਨ ਦੀਆਂ ਬਿਧੀਆਂ ਵਿੱਚ ਤੁਰੇ। ਫਿਰ ਬਦੀ ਨਾ ਕਰੇ, ਤਾਂ ਉਹ ਵਿਅਕਤੀ ਜ਼ਰੂਰ ਜਿਉਂਦਾ ਰਹੇਗਾ, ਉਹ ਨਹੀਂ ਮਰੇਗਾ।

16ਉਸ ਵਿਅਕਤੀ ਦੇ ਕੀਤੇ ਹੋਏ ਪਾਪਾਂ ਵਿੱਚੋਂ ਕੋਈ ਵੀ ਉਸ ਦੇ ਵਿਰੁੱਧ ਯਾਦ ਨਹੀਂ ਕੀਤਾ ਜਾਵੇਗਾ। ਉਸ ਨੇ ਉਹੀ ਕੀਤਾ ਜੋ ਨਿਆਂ ਅਤੇ ਧਰਮ ਹੈ, ਉਹ ਜ਼ਰੂਰ ਜੀਉਂਦਾ ਰਹੇਗਾ।

17“ਫਿਰ ਵੀ ਤੁਹਾਡੇ ਲੋਕ ਆਖਦੇ ਹਨ, ‘ਯਾਹਵੇਹ ਦਾ ਰਾਹ ਧਰਮੀ ਨਹੀਂ ਹੈ।’ ਪਰ ਇਹ ਉਹਨਾਂ ਦਾ ਰਾਹ ਹੈ ਜੋ ਨਿਆਂ ਦਾ ਨਹੀਂ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.