ਹਿਜ਼ਕੀਏਲ 33

ਤੁਸੀਂ ਆਪਣੀ ਤਲਵਾਰ ਉੱਤੇ ਭਰੋਸਾ ਰੱਖਦੇ ਹੋ, ਤੁਸੀਂ ਘਿਣਾਉਣੇ ਕੰਮ ਕਰਦੇ ਹੋ, ਅਤੇ ਤੁਹਾਡੇ ਵਿੱਚੋਂ ਹਰੇਕ ਆਪਣੇ ਗੁਆਂਢੀ ਦੀ ਪਤਨੀ ਨੂੰ ਭ੍ਰਿਸ਼ਟ ਕਰਦਾ ਹੈ। ਤਾਂ ਕੀ ਤੁਸੀਂ ਦੇਸ ਉੱਤੇ ਕਬਜ਼ਾ ਕਰੋਗੇ?’

Ezekiel 33:26 (UKJV) All of you stand upon your sword, all of you work abomination, and all of you defile every one his neighbour's wife: and shall all of you possess the land?

24“ਹੇ ਮਨੁੱਖ ਦੇ ਪੁੱਤਰ, ਇਸਰਾਏਲ ਦੀ ਧਰਤੀ ਵਿੱਚ ਉਹਨਾਂ ਖੰਡਰਾਂ ਵਿੱਚ ਰਹਿਣ ਵਾਲੇ ਲੋਕ ਆਖ ਰਹੇ ਹਨ, ‘ਅਬਰਾਹਾਮ ਸਿਰਫ ਇੱਕ ਹੀ ਮਨੁੱਖ ਸੀ, ਫਿਰ ਵੀ ਉਹ ਧਰਤੀ ਦਾ ਮਾਲਕ ਸੀ। ਪਰ ਅਸੀਂ ਬਹੁਤ ਸਾਰੇ ਹਾਂ; ਯਕੀਨਨ ਜ਼ਮੀਨ ਸਾਨੂੰ ਸਾਡੇ ਕਬਜ਼ੇ ਵਜੋਂ ਦਿੱਤੀ ਗਈ ਹੈ।’

25ਇਸ ਲਈ ਉਹਨਾਂ ਨੂੰ ਆਖ, ‘ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: ਤੁਸੀਂ ਲਹੂ ਸਮੇਤ ਮਾਸ ਖਾਂਦੇ, ਆਪਣੀਆਂ ਅੱਖਾਂ ਮੂਰਤੀਆਂ ਵੱਲ ਚੁੱਕਦੇ ਹੋ ਅਤੇ ਲਹੂ ਵਗਾਉਂਦੇ ਹੋ! ਕੀ ਤੁਸੀਂ ਦੇਸ ਤੇ ਕਬਜ਼ਾ ਕਰੋਗੇ?

26ਤੁਸੀਂ ਆਪਣੀ ਤਲਵਾਰ ਉੱਤੇ ਭਰੋਸਾ ਰੱਖਦੇ ਹੋ, ਤੁਸੀਂ ਘਿਣਾਉਣੇ ਕੰਮ ਕਰਦੇ ਹੋ, ਅਤੇ ਤੁਹਾਡੇ ਵਿੱਚੋਂ ਹਰੇਕ ਆਪਣੇ ਗੁਆਂਢੀ ਦੀ ਪਤਨੀ ਨੂੰ ਭ੍ਰਿਸ਼ਟ ਕਰਦਾ ਹੈ। ਤਾਂ ਕੀ ਤੁਸੀਂ ਦੇਸ ਉੱਤੇ ਕਬਜ਼ਾ ਕਰੋਗੇ?’

27“ਉਹਨਾਂ ਨੂੰ ਇਹ ਆਖ: ‘ਸਰਬਸ਼ਕਤੀਮਾਨ ਯਾਹਵੇਹ ਇਹ ਗੱਲਾਂ ਆਖਦਾ ਹੈ: ਮੈਨੂੰ ਆਪਣੀ ਜਾਨ ਦੀ ਸਹੁੰ, ਉਹ ਜਿਹੜੇ ਉਜਾੜਾਂ ਵਿੱਚ ਹਨ ਤਲਵਾਰ ਨਾਲ ਡਿੱਗ ਪੈਣਗੇ ਅਤੇ ਉਹ ਜਿਹੜਾ ਖੁੱਲ੍ਹੇ ਖੇਤ ਵਿੱਚ ਹੈ, ਦਰਿੰਦਿਆਂ ਦੇ ਖਾਣ ਨੂੰ ਦਿੱਤਾ ਜਾਵੇਗਾ ਅਤੇ ਜਿਹੜੇ ਗੜ੍ਹਾਂ ਅਤੇ ਗੁਫਾਂ ਵਿੱਚ ਹਨ, ਬਵਾ ਨਾਲ ਮਰਨਗੇ।

28ਮੈਂ ਦੇਸ ਨੂੰ ਉਜਾੜ ਬਣਾ ਦਿਆਂਗਾ, ਅਤੇ ਉਸ ਦੀ ਘਮੰਡੀ ਤਾਕਤ ਖ਼ਤਮ ਹੋ ਜਾਵੇਗੀ, ਅਤੇ ਇਸਰਾਏਲ ਦੇ ਪਹਾੜ ਵਿਰਾਨ ਹੋ ਜਾਣਗੇ ਤਾਂ ਜੋ ਕੋਈ ਉਹਨਾਂ ਨੂੰ ਪਾਰ ਨਾ ਕਰੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.