ਹਿਜ਼ਕੀਏਲ 33

“ਉਹਨਾਂ ਨੂੰ ਇਹ ਆਖ: ‘ਸਰਬਸ਼ਕਤੀਮਾਨ ਯਾਹਵੇਹ ਇਹ ਗੱਲਾਂ ਆਖਦਾ ਹੈ: ਮੈਨੂੰ ਆਪਣੀ ਜਾਨ ਦੀ ਸਹੁੰ, ਉਹ ਜਿਹੜੇ ਉਜਾੜਾਂ ਵਿੱਚ ਹਨ ਤਲਵਾਰ ਨਾਲ ਡਿੱਗ ਪੈਣਗੇ ਅਤੇ ਉਹ ਜਿਹੜਾ ਖੁੱਲ੍ਹੇ ਖੇਤ ਵਿੱਚ ਹੈ, ਦਰਿੰਦਿਆਂ ਦੇ ਖਾਣ ਨੂੰ ਦਿੱਤਾ ਜਾਵੇਗਾ ਅਤੇ ਜਿਹੜੇ ਗੜ੍ਹਾਂ ਅਤੇ ਗੁਫਾਂ ਵਿੱਚ ਹਨ, ਬਵਾ ਨਾਲ ਮਰਨਗੇ।

Ezekiel 33:27 (UKJV) Say you thus unto them, Thus says the Lord GOD; As I live, surely they that are in the wastes shall fall by the sword, and him that is in the open field will I give to the beasts to be devoured, and they that be in the forts and in the caves shall die of the pestilence.

25ਇਸ ਲਈ ਉਹਨਾਂ ਨੂੰ ਆਖ, ‘ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: ਤੁਸੀਂ ਲਹੂ ਸਮੇਤ ਮਾਸ ਖਾਂਦੇ, ਆਪਣੀਆਂ ਅੱਖਾਂ ਮੂਰਤੀਆਂ ਵੱਲ ਚੁੱਕਦੇ ਹੋ ਅਤੇ ਲਹੂ ਵਗਾਉਂਦੇ ਹੋ! ਕੀ ਤੁਸੀਂ ਦੇਸ ਤੇ ਕਬਜ਼ਾ ਕਰੋਗੇ?

26ਤੁਸੀਂ ਆਪਣੀ ਤਲਵਾਰ ਉੱਤੇ ਭਰੋਸਾ ਰੱਖਦੇ ਹੋ, ਤੁਸੀਂ ਘਿਣਾਉਣੇ ਕੰਮ ਕਰਦੇ ਹੋ, ਅਤੇ ਤੁਹਾਡੇ ਵਿੱਚੋਂ ਹਰੇਕ ਆਪਣੇ ਗੁਆਂਢੀ ਦੀ ਪਤਨੀ ਨੂੰ ਭ੍ਰਿਸ਼ਟ ਕਰਦਾ ਹੈ। ਤਾਂ ਕੀ ਤੁਸੀਂ ਦੇਸ ਉੱਤੇ ਕਬਜ਼ਾ ਕਰੋਗੇ?’

27“ਉਹਨਾਂ ਨੂੰ ਇਹ ਆਖ: ‘ਸਰਬਸ਼ਕਤੀਮਾਨ ਯਾਹਵੇਹ ਇਹ ਗੱਲਾਂ ਆਖਦਾ ਹੈ: ਮੈਨੂੰ ਆਪਣੀ ਜਾਨ ਦੀ ਸਹੁੰ, ਉਹ ਜਿਹੜੇ ਉਜਾੜਾਂ ਵਿੱਚ ਹਨ ਤਲਵਾਰ ਨਾਲ ਡਿੱਗ ਪੈਣਗੇ ਅਤੇ ਉਹ ਜਿਹੜਾ ਖੁੱਲ੍ਹੇ ਖੇਤ ਵਿੱਚ ਹੈ, ਦਰਿੰਦਿਆਂ ਦੇ ਖਾਣ ਨੂੰ ਦਿੱਤਾ ਜਾਵੇਗਾ ਅਤੇ ਜਿਹੜੇ ਗੜ੍ਹਾਂ ਅਤੇ ਗੁਫਾਂ ਵਿੱਚ ਹਨ, ਬਵਾ ਨਾਲ ਮਰਨਗੇ।

28ਮੈਂ ਦੇਸ ਨੂੰ ਉਜਾੜ ਬਣਾ ਦਿਆਂਗਾ, ਅਤੇ ਉਸ ਦੀ ਘਮੰਡੀ ਤਾਕਤ ਖ਼ਤਮ ਹੋ ਜਾਵੇਗੀ, ਅਤੇ ਇਸਰਾਏਲ ਦੇ ਪਹਾੜ ਵਿਰਾਨ ਹੋ ਜਾਣਗੇ ਤਾਂ ਜੋ ਕੋਈ ਉਹਨਾਂ ਨੂੰ ਪਾਰ ਨਾ ਕਰੇ।

29ਤਦ ਉਹ ਜਾਣ ਲੈਣਗੇ ਕਿ ਮੈਂ ਯਾਹਵੇਹ ਹਾਂ, ਜਦੋਂ ਮੈਂ ਉਹਨਾਂ ਦੇ ਕੀਤੇ ਸਾਰੇ ਘਿਣਾਉਣੇ ਕੰਮਾਂ ਦੇ ਕਾਰਨ ਧਰਤੀ ਨੂੰ ਉਜਾੜ ਬਣਾ ਦਿਆਂਗਾ।’

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.