8ਸਰਬਸ਼ਕਤੀਮਾਨ ਯਾਹਵੇਹ ਦਾ ਵਾਕ ਹੈ ਕਿ ਮੈਨੂੰ ਆਪਣੀ ਜਾਨ ਦੀ ਸਹੁੰ, ਕਿਉਂਕਿ ਮੇਰੇ ਇੱਜੜ ਵਿੱਚ ਚਰਵਾਹੇ ਦੀ ਘਾਟ ਹੈ, ਇਸ ਲਈ ਉਹ ਲੁੱਟੀਆ ਗਈਆ ਅਤੇ ਸਾਰੇ ਜੰਗਲੀ ਜਾਨਵਰਾਂ ਲਈ ਭੋਜਨ ਬਣ ਗਈਆ, ਅਤੇ ਕਿਉਂਕਿ ਮੇਰੇ ਚਰਵਾਹਿਆਂ ਨੇ ਮੇਰੇ ਇੱਜੜ ਦੀ ਭਾਲ ਨਹੀਂ ਕੀਤੀ, ਸਗੋਂ ਚਰਵਾਹਿਆ ਨੇ ਅਪਣਾ ਟਿੱਡ ਭਰਿਆ ਮੇਰੀਆਂ ਭੇਡਾਂ ਨੂੰ ਨਹੀਂ ਚਾਰਿਆ,
9ਇਸ ਲਈ, ਹੇ ਚਰਵਾਹਿਓ, ਯਾਹਵੇਹ ਦਾ ਬਚਨ ਸੁਣੋ:
10ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: ਮੈਂ ਚਰਵਾਹਿਆ ਦੇ ਵਿਰੁੱਧ ਹਾਂ ਅਤੇ ਉਹਨਾਂ ਨੂੰ ਆਪਣੇ ਇੱਜੜ ਲਈ ਜਵਾਬਦੇਹ ਠਹਿਰਾਵਾਂਗਾ। ਮੈਂ ਉਹਨਾਂ ਨੂੰ ਇੱਜੜ ਦੀ ਦੇਖਭਾਲ ਕਰਨ ਤੋਂ ਹਟਾ ਦਿਆਂਗਾ ਅਤੇ ਚਰਵਾਹੇ ਅੱਗੇ ਲਈ ਆਪਣਾ ਢਿੱਡ ਨਾ ਭਰ ਸਕਣਗੇ, ਕਿਉਂ ਜੋ ਮੈਂ ਆਪਣਾ ਇੱਜੜ ਉਹਨਾਂ ਦੇ ਮੂੰਹੋਂ ਛੁਡਾ ਲਵਾਂਗਾ, ਤਾਂ ਜੋ ਉਹ ਉਹਨਾਂ ਦਾ ਖਾਣਾ ਨਾ ਹੋਣ।
11“ ‘ਕਿਉਂਕਿ ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: ਮੈਂ ਆਪ ਆਪਣੀਆਂ ਭੇਡਾਂ ਦੀ ਭਾਲ ਕਰਾਂਗਾ ਅਤੇ ਉਹਨਾਂ ਦੀ ਦੇਖ ਭਾਲ ਕਰਾਂਗਾ।
12ਜਿਵੇਂ ਇੱਕ ਚਰਵਾਹਾ ਆਪਣੇ ਖਿੱਲਰੇ ਹੋਏ ਇੱਜੜ ਦੀ ਦੇਖਭਾਲ ਕਰਦਾ ਹੈ ਜਦੋਂ ਉਹ ਉਹਨਾਂ ਦੇ ਨਾਲ ਹੁੰਦਾ ਹੈ, ਉਸੇ ਤਰ੍ਹਾਂ ਮੈਂ ਆਪਣੀਆਂ ਭੇਡਾਂ ਦੀ ਦੇਖਭਾਲ ਕਰਾਂਗਾ। ਮੈਂ ਉਹਨਾਂ ਨੂੰ ਉਹਨਾਂ ਸਾਰੀਆਂ ਥਾਵਾਂ ਤੋਂ ਬਚਾਵਾਂਗਾ ਜਿੱਥੇ ਉਹ ਬੱਦਲਾਂ ਅਤੇ ਹਨੇਰੇ ਦੇ ਦਿਨ ਖਿੱਲਰੇ ਹੋਏ ਸਨ।