ਹਿਜ਼ਕੀਏਲ 34

ਜਿਵੇਂ ਇੱਕ ਚਰਵਾਹਾ ਆਪਣੇ ਖਿੱਲਰੇ ਹੋਏ ਇੱਜੜ ਦੀ ਦੇਖਭਾਲ ਕਰਦਾ ਹੈ ਜਦੋਂ ਉਹ ਉਹਨਾਂ ਦੇ ਨਾਲ ਹੁੰਦਾ ਹੈ, ਉਸੇ ਤਰ੍ਹਾਂ ਮੈਂ ਆਪਣੀਆਂ ਭੇਡਾਂ ਦੀ ਦੇਖਭਾਲ ਕਰਾਂਗਾ। ਮੈਂ ਉਹਨਾਂ ਨੂੰ ਉਹਨਾਂ ਸਾਰੀਆਂ ਥਾਵਾਂ ਤੋਂ ਬਚਾਵਾਂਗਾ ਜਿੱਥੇ ਉਹ ਬੱਦਲਾਂ ਅਤੇ ਹਨੇਰੇ ਦੇ ਦਿਨ ਖਿੱਲਰੇ ਹੋਏ ਸਨ।

Ezekiel 34:12 (UKJV) As a shepherd seeks out his flock in the day that he is among his sheep that are scattered; so will I seek out my sheep, and will deliver them out of all places where they have been scattered in the cloudy and dark day.

10ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: ਮੈਂ ਚਰਵਾਹਿਆ ਦੇ ਵਿਰੁੱਧ ਹਾਂ ਅਤੇ ਉਹਨਾਂ ਨੂੰ ਆਪਣੇ ਇੱਜੜ ਲਈ ਜਵਾਬਦੇਹ ਠਹਿਰਾਵਾਂਗਾ। ਮੈਂ ਉਹਨਾਂ ਨੂੰ ਇੱਜੜ ਦੀ ਦੇਖਭਾਲ ਕਰਨ ਤੋਂ ਹਟਾ ਦਿਆਂਗਾ ਅਤੇ ਚਰਵਾਹੇ ਅੱਗੇ ਲਈ ਆਪਣਾ ਢਿੱਡ ਨਾ ਭਰ ਸਕਣਗੇ, ਕਿਉਂ ਜੋ ਮੈਂ ਆਪਣਾ ਇੱਜੜ ਉਹਨਾਂ ਦੇ ਮੂੰਹੋਂ ਛੁਡਾ ਲਵਾਂਗਾ, ਤਾਂ ਜੋ ਉਹ ਉਹਨਾਂ ਦਾ ਖਾਣਾ ਨਾ ਹੋਣ।

11“ ‘ਕਿਉਂਕਿ ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: ਮੈਂ ਆਪ ਆਪਣੀਆਂ ਭੇਡਾਂ ਦੀ ਭਾਲ ਕਰਾਂਗਾ ਅਤੇ ਉਹਨਾਂ ਦੀ ਦੇਖ ਭਾਲ ਕਰਾਂਗਾ।

12ਜਿਵੇਂ ਇੱਕ ਚਰਵਾਹਾ ਆਪਣੇ ਖਿੱਲਰੇ ਹੋਏ ਇੱਜੜ ਦੀ ਦੇਖਭਾਲ ਕਰਦਾ ਹੈ ਜਦੋਂ ਉਹ ਉਹਨਾਂ ਦੇ ਨਾਲ ਹੁੰਦਾ ਹੈ, ਉਸੇ ਤਰ੍ਹਾਂ ਮੈਂ ਆਪਣੀਆਂ ਭੇਡਾਂ ਦੀ ਦੇਖਭਾਲ ਕਰਾਂਗਾ। ਮੈਂ ਉਹਨਾਂ ਨੂੰ ਉਹਨਾਂ ਸਾਰੀਆਂ ਥਾਵਾਂ ਤੋਂ ਬਚਾਵਾਂਗਾ ਜਿੱਥੇ ਉਹ ਬੱਦਲਾਂ ਅਤੇ ਹਨੇਰੇ ਦੇ ਦਿਨ ਖਿੱਲਰੇ ਹੋਏ ਸਨ।

13ਮੈਂ ਉਹਨਾਂ ਨੂੰ ਕੌਮਾਂ ਵਿੱਚੋਂ ਬਾਹਰ ਲਿਆਵਾਂਗਾ ਅਤੇ ਦੇਸ਼ਾਂ ਵਿੱਚੋਂ ਇੱਕਠੇ ਕਰਾਂਗਾ, ਅਤੇ ਮੈਂ ਉਹਨਾਂ ਨੂੰ ਉਹਨਾਂ ਦੀ ਆਪਣੀ ਧਰਤੀ ਵਿੱਚ ਲਿਆਵਾਂਗਾ ਅਤੇ ਇਸਰਾਏਲ ਦੇ ਪਹਾੜਾਂ ਤੇ ਨਹਿਰਾਂ ਦੇ ਉੱਤੇ ਅਤੇ ਦੇਸ ਦੇ ਸਾਰੇ ਵੱਸਦੇ ਸਥਾਨਾਂ ਵਿੱਚ ਚਾਰਾਂਗਾ।

14ਮੈਂ ਉਹਨਾਂ ਦੀ ਚੰਗੀ ਚਰਾਗਾਹ ਵਿੱਚ ਦੇਖਭਾਲ ਕਰਾਂਗਾ, ਅਤੇ ਉਹਨਾਂ ਦੇ ਚਰਣ ਵਾਲੀ ਜਗ੍ਹਾਂ ਇਸਰਾਏਲ ਦੇ ਉੱਚੇ ਪਹਾੜਾਂ ਉੱਤੇ ਹੋਵੇਗੀ, ਉੱਥੇ ਉਹ ਚੰਗੀ ਚਰਾਉਣ ਵਾਲੀ ਜ਼ਮੀਨ ਵਿੱਚ ਲੇਟਣਗੇ, ਅਤੇ ਹਰੀ ਜੂਹ ਵਿੱਚ ਇਸਰਾਏਲ ਦੇ ਪਹਾੜਾਂ ਉੱਤੇ ਚਰਨਗੀਆਂ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.