ਹਿਜ਼ਕੀਏਲ 34

ਮੈਂ ਉਹਨਾਂ ਨੂੰ ਕੌਮਾਂ ਵਿੱਚੋਂ ਬਾਹਰ ਲਿਆਵਾਂਗਾ ਅਤੇ ਦੇਸ਼ਾਂ ਵਿੱਚੋਂ ਇੱਕਠੇ ਕਰਾਂਗਾ, ਅਤੇ ਮੈਂ ਉਹਨਾਂ ਨੂੰ ਉਹਨਾਂ ਦੀ ਆਪਣੀ ਧਰਤੀ ਵਿੱਚ ਲਿਆਵਾਂਗਾ ਅਤੇ ਇਸਰਾਏਲ ਦੇ ਪਹਾੜਾਂ ਤੇ ਨਹਿਰਾਂ ਦੇ ਉੱਤੇ ਅਤੇ ਦੇਸ ਦੇ ਸਾਰੇ ਵੱਸਦੇ ਸਥਾਨਾਂ ਵਿੱਚ ਚਾਰਾਂਗਾ।

Ezekiel 34:13 (UKJV) And I will bring them out from the people, and gather them from the countries, and will bring them to their own land, and feed them upon the mountains of Israel by the rivers, and in all the inhabited places of the country.

11“ ‘ਕਿਉਂਕਿ ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: ਮੈਂ ਆਪ ਆਪਣੀਆਂ ਭੇਡਾਂ ਦੀ ਭਾਲ ਕਰਾਂਗਾ ਅਤੇ ਉਹਨਾਂ ਦੀ ਦੇਖ ਭਾਲ ਕਰਾਂਗਾ।

12ਜਿਵੇਂ ਇੱਕ ਚਰਵਾਹਾ ਆਪਣੇ ਖਿੱਲਰੇ ਹੋਏ ਇੱਜੜ ਦੀ ਦੇਖਭਾਲ ਕਰਦਾ ਹੈ ਜਦੋਂ ਉਹ ਉਹਨਾਂ ਦੇ ਨਾਲ ਹੁੰਦਾ ਹੈ, ਉਸੇ ਤਰ੍ਹਾਂ ਮੈਂ ਆਪਣੀਆਂ ਭੇਡਾਂ ਦੀ ਦੇਖਭਾਲ ਕਰਾਂਗਾ। ਮੈਂ ਉਹਨਾਂ ਨੂੰ ਉਹਨਾਂ ਸਾਰੀਆਂ ਥਾਵਾਂ ਤੋਂ ਬਚਾਵਾਂਗਾ ਜਿੱਥੇ ਉਹ ਬੱਦਲਾਂ ਅਤੇ ਹਨੇਰੇ ਦੇ ਦਿਨ ਖਿੱਲਰੇ ਹੋਏ ਸਨ।

13ਮੈਂ ਉਹਨਾਂ ਨੂੰ ਕੌਮਾਂ ਵਿੱਚੋਂ ਬਾਹਰ ਲਿਆਵਾਂਗਾ ਅਤੇ ਦੇਸ਼ਾਂ ਵਿੱਚੋਂ ਇੱਕਠੇ ਕਰਾਂਗਾ, ਅਤੇ ਮੈਂ ਉਹਨਾਂ ਨੂੰ ਉਹਨਾਂ ਦੀ ਆਪਣੀ ਧਰਤੀ ਵਿੱਚ ਲਿਆਵਾਂਗਾ ਅਤੇ ਇਸਰਾਏਲ ਦੇ ਪਹਾੜਾਂ ਤੇ ਨਹਿਰਾਂ ਦੇ ਉੱਤੇ ਅਤੇ ਦੇਸ ਦੇ ਸਾਰੇ ਵੱਸਦੇ ਸਥਾਨਾਂ ਵਿੱਚ ਚਾਰਾਂਗਾ।

14ਮੈਂ ਉਹਨਾਂ ਦੀ ਚੰਗੀ ਚਰਾਗਾਹ ਵਿੱਚ ਦੇਖਭਾਲ ਕਰਾਂਗਾ, ਅਤੇ ਉਹਨਾਂ ਦੇ ਚਰਣ ਵਾਲੀ ਜਗ੍ਹਾਂ ਇਸਰਾਏਲ ਦੇ ਉੱਚੇ ਪਹਾੜਾਂ ਉੱਤੇ ਹੋਵੇਗੀ, ਉੱਥੇ ਉਹ ਚੰਗੀ ਚਰਾਉਣ ਵਾਲੀ ਜ਼ਮੀਨ ਵਿੱਚ ਲੇਟਣਗੇ, ਅਤੇ ਹਰੀ ਜੂਹ ਵਿੱਚ ਇਸਰਾਏਲ ਦੇ ਪਹਾੜਾਂ ਉੱਤੇ ਚਰਨਗੀਆਂ।

15ਮੈਂ ਆਪ ਆਪਣੀਆਂ ਭੇਡਾਂ ਦੀ ਦੇਖਭਾਲ ਕਰਾਂਗਾ ਅਤੇ ਉਹਨਾਂ ਨੂੰ ਲੇਟਵਾਂਗਾ, ਸਰਬਸ਼ਕਤੀਮਾਨ ਯਾਹਵੇਹ ਦਾ ਵਾਕ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.