ਹਿਜ਼ਕੀਏਲ 34

ਕੀ ਮੇਰਾ ਇੱਜੜ ਉਸ ਨੂੰ ਖਾਵੇਗਾ ਜੋ ਤੁਸੀਂ ਪੈਰਾਂ ਵਿੱਚ ਮਿੱਧਿਆ ਹੈ ਅਤੇ ਉਹ ਪਾਣੀ ਪੀਣਾ ਚਾਹੀਦਾ ਹੈ ਜੋ ਤੁਸੀਂ ਆਪਣੇ ਪੈਰਾਂ ਨਾਲ ਘਚੋਲਿਆ ਹੈ?

Ezekiel 34:19 (UKJV) And as for my flock, they eat that which all of you have trodden with your feet; and they drink that which all of you have fouled with your feet.

17“ ‘ਜਿੱਥੋਂ ਤੱਕ ਤੇਰੇ ਲਈ, ਮੇਰੇ ਇੱਜੜ, ਸਰਬਸ਼ਕਤੀਮਾਨ ਯਾਹਵੇਹ ਆਖਦਾ ਹੈ: ਵੇਖੋ, ਮੈਂ ਭੇਡ ਅਤੇ ਭੇਡ ਵਿੱਚ, ਦੁੰਬਿਆਂ ਅਤੇ ਬੱਕਰਿਆਂ ਵਿੱਚ ਨਿਆਂ ਕਰਾਂਗਾ।

18ਕੀ ਇਹ ਗੱਲ ਤੁਹਾਨੂੰ ਨਿੱਕੀ ਜਿਹੀ ਲੱਗਦੀ ਕਿ ਤੁਸੀਂ ਚੰਗੀ ਚਰਾਂਦ ਚਰ ਲਓ ਅਤੇ ਬਾਕੀ ਚਰਾਂਦ ਪੈਰਾਂ ਹੇਠਾਂ ਮਿੱਧ ਦਿਓ? ਅਤੇ ਸਾਫ਼ ਪਾਣੀ ਪੀਵੋ ਅਤੇ ਬਾਕੀ ਦੇ ਪਾਣੀ ਨੂੰ ਪੈਰਾਂ ਨਾਲ ਘਚੋਲ ਦਿਓ?

19ਕੀ ਮੇਰਾ ਇੱਜੜ ਉਸ ਨੂੰ ਖਾਵੇਗਾ ਜੋ ਤੁਸੀਂ ਪੈਰਾਂ ਵਿੱਚ ਮਿੱਧਿਆ ਹੈ ਅਤੇ ਉਹ ਪਾਣੀ ਪੀਣਾ ਚਾਹੀਦਾ ਹੈ ਜੋ ਤੁਸੀਂ ਆਪਣੇ ਪੈਰਾਂ ਨਾਲ ਘਚੋਲਿਆ ਹੈ?

20“ ‘ਇਸ ਲਈ ਸਰਬਸ਼ਕਤੀਮਾਨ ਯਾਹਵੇਹ ਉਹਨਾਂ ਨੂੰ ਇਹ ਆਖਦਾ ਹੈ: ਵੇਖੋ, ਮੈਂ ਖੁਦ ਮੋਟੀਆਂ ਭੇਡਾਂ ਅਤੇ ਪਤਲੀਆਂ ਭੇਡਾਂ ਵਿਚਕਾਰ ਨਿਆਂ ਕਰਾਂਗਾ।

21ਕਿਉਂ ਜੋ ਤੁਸੀਂ ਉਹਨਾਂ ਨੂੰ ਪਾਸੇ ਉੱਤੇ ਮੋਢੇ ਮਾਰ ਕੇ ਧੱਕਿਆ ਹੈ ਅਤੇ ਸਾਰੀਆਂ ਲਿੱਸੀਆਂ ਨੂੰ ਆਪਣੇ ਸਿੰਗਾਂ ਨਾਲ ਧੱਕਿਆ ਹੈ, ਇੱਥੋਂ ਤੱਕ ਕਿ ਉਹ ਖਿੱਲਰ ਗਈਆਂ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.