18ਕੀ ਇਹ ਗੱਲ ਤੁਹਾਨੂੰ ਨਿੱਕੀ ਜਿਹੀ ਲੱਗਦੀ ਕਿ ਤੁਸੀਂ ਚੰਗੀ ਚਰਾਂਦ ਚਰ ਲਓ ਅਤੇ ਬਾਕੀ ਚਰਾਂਦ ਪੈਰਾਂ ਹੇਠਾਂ ਮਿੱਧ ਦਿਓ? ਅਤੇ ਸਾਫ਼ ਪਾਣੀ ਪੀਵੋ ਅਤੇ ਬਾਕੀ ਦੇ ਪਾਣੀ ਨੂੰ ਪੈਰਾਂ ਨਾਲ ਘਚੋਲ ਦਿਓ?
19ਕੀ ਮੇਰਾ ਇੱਜੜ ਉਸ ਨੂੰ ਖਾਵੇਗਾ ਜੋ ਤੁਸੀਂ ਪੈਰਾਂ ਵਿੱਚ ਮਿੱਧਿਆ ਹੈ ਅਤੇ ਉਹ ਪਾਣੀ ਪੀਣਾ ਚਾਹੀਦਾ ਹੈ ਜੋ ਤੁਸੀਂ ਆਪਣੇ ਪੈਰਾਂ ਨਾਲ ਘਚੋਲਿਆ ਹੈ?
20“ ‘ਇਸ ਲਈ ਸਰਬਸ਼ਕਤੀਮਾਨ ਯਾਹਵੇਹ ਉਹਨਾਂ ਨੂੰ ਇਹ ਆਖਦਾ ਹੈ: ਵੇਖੋ, ਮੈਂ ਖੁਦ ਮੋਟੀਆਂ ਭੇਡਾਂ ਅਤੇ ਪਤਲੀਆਂ ਭੇਡਾਂ ਵਿਚਕਾਰ ਨਿਆਂ ਕਰਾਂਗਾ।
21ਕਿਉਂ ਜੋ ਤੁਸੀਂ ਉਹਨਾਂ ਨੂੰ ਪਾਸੇ ਉੱਤੇ ਮੋਢੇ ਮਾਰ ਕੇ ਧੱਕਿਆ ਹੈ ਅਤੇ ਸਾਰੀਆਂ ਲਿੱਸੀਆਂ ਨੂੰ ਆਪਣੇ ਸਿੰਗਾਂ ਨਾਲ ਧੱਕਿਆ ਹੈ, ਇੱਥੋਂ ਤੱਕ ਕਿ ਉਹ ਖਿੱਲਰ ਗਈਆਂ,
22ਮੈਂ ਆਪਣੇ ਇੱਜੜ ਨੂੰ ਬਚਾਵਾਂਗਾ, ਅਤੇ ਉਹ ਲੁੱਟਿਆ ਨਹੀਂ ਜਾਵੇਗਾ। ਮੈਂ ਇੱਕ ਭੇਡ ਅਤੇ ਦੂਜੀ ਵਿੱਚ ਨਿਆਂ ਕਰਾਂਗਾ।