20“ ‘ਇਸ ਲਈ ਸਰਬਸ਼ਕਤੀਮਾਨ ਯਾਹਵੇਹ ਉਹਨਾਂ ਨੂੰ ਇਹ ਆਖਦਾ ਹੈ: ਵੇਖੋ, ਮੈਂ ਖੁਦ ਮੋਟੀਆਂ ਭੇਡਾਂ ਅਤੇ ਪਤਲੀਆਂ ਭੇਡਾਂ ਵਿਚਕਾਰ ਨਿਆਂ ਕਰਾਂਗਾ।
21ਕਿਉਂ ਜੋ ਤੁਸੀਂ ਉਹਨਾਂ ਨੂੰ ਪਾਸੇ ਉੱਤੇ ਮੋਢੇ ਮਾਰ ਕੇ ਧੱਕਿਆ ਹੈ ਅਤੇ ਸਾਰੀਆਂ ਲਿੱਸੀਆਂ ਨੂੰ ਆਪਣੇ ਸਿੰਗਾਂ ਨਾਲ ਧੱਕਿਆ ਹੈ, ਇੱਥੋਂ ਤੱਕ ਕਿ ਉਹ ਖਿੱਲਰ ਗਈਆਂ,
22ਮੈਂ ਆਪਣੇ ਇੱਜੜ ਨੂੰ ਬਚਾਵਾਂਗਾ, ਅਤੇ ਉਹ ਲੁੱਟਿਆ ਨਹੀਂ ਜਾਵੇਗਾ। ਮੈਂ ਇੱਕ ਭੇਡ ਅਤੇ ਦੂਜੀ ਵਿੱਚ ਨਿਆਂ ਕਰਾਂਗਾ।
23ਮੈਂ ਉਹਨਾਂ ਉੱਤੇ ਇੱਕ ਚਰਵਾਹਾਂ ਠਹਿਰਾਵਾਂਗਾ, ਮੇਰਾ ਸੇਵਕ ਦਾਵੀਦ, ਅਤੇ ਉਹ ਉਹਨਾਂ ਦੀ ਦੇਖਭਾਲ ਕਰੇਗਾ ਅਤੇ ਉਹ ਉਹਨਾਂ ਦਾ ਚਰਵਾਹਾਂ ਹੋਵੇਗਾ।
24ਮੈਂ ਉਹਨਾਂ ਦਾ ਪਰਮੇਸ਼ਵਰ ਹੋਵਾਂਗਾ, ਅਤੇ ਮੇਰਾ ਸੇਵਕ ਦਾਵੀਦ ਉਹਨਾਂ ਵਿੱਚ ਰਾਜਕੁਮਾਰ ਹੋਵੇਗਾ। ਮੈਂ ਯਾਹਵੇਹ ਨੇ ਬੋਲਿਆ ਹੈ।