ਹਿਜ਼ਕੀਏਲ 34

ਰੁੱਖ ਆਪਣੇ ਫਲ ਦੇਣਗੇ ਅਤੇ ਜ਼ਮੀਨ ਆਪਣੀਆਂ ਫਸਲਾਂ ਦੇਵੇਗੀ; ਲੋਕ ਆਪਣੀ ਧਰਤੀ ਉੱਤੇ ਸੁਰੱਖਿਅਤ ਹੋਣਗੇ। ਉਹ ਜਾਣ ਲੈਣਗੇ ਕਿ ਮੈਂ ਯਾਹਵੇਹ ਹਾਂ, ਜਦੋਂ ਮੈਂ ਉਹਨਾਂ ਦੇ ਜੂਲੇ ਦੀਆਂ ਪੱਟੀਆਂ ਤੋੜਾਂਗਾ ਅਤੇ ਉਹਨਾਂ ਨੂੰ ਉਹਨਾਂ ਦੇ ਹੱਥਾਂ ਤੋਂ ਛੁਡਾਵਾਂਗਾ ਜਿਨ੍ਹਾਂ ਨੇ ਉਹਨਾਂ ਨੂੰ ਗੁਲਾਮ ਬਣਾਇਆ ਸੀ।

Ezekiel 34:27 (UKJV) And the tree of the field shall yield her fruit, and the earth shall yield her increase, and they shall be safe in their land, and shall know that I am the LORD, when I have broken the bands of their yoke, and delivered them out of the hand of those that served themselves of them.

25“ ‘ਮੈਂ ਉਹਨਾਂ ਨਾਲ ਸ਼ਾਂਤੀ ਦਾ ਇਕਰਾਰਨਾਮਾ ਕਰਾਂਗਾ ਅਤੇ ਦੇਸ਼ ਨੂੰ ਵਹਿਸ਼ੀ ਦਰਿੰਦਿਆਂ ਤੋਂ ਮੁਕਤ ਕਰ ਦਿਆਂਗਾ ਤਾਂ ਜੋ ਉਹ ਉਜਾੜ ਵਿੱਚ ਰਹਿਣ ਅਤੇ ਜੰਗਲਾਂ ਵਿੱਚ ਸੁਰੱਖਿਆ ਨਾਲ ਸੌਂ ਸਕਣ।

26ਮੈਂ ਉਹਨਾਂ ਨੂੰ ਅਤੇ ਉਹਨਾਂ ਸਥਾਨਾਂ ਨੂੰ ਜੋ ਮੇਰੇ ਪਰਬਤ ਦੇ ਆਲੇ-ਦੁਆਲੇ ਹਨ, ਬਰਕਤ ਦਾ ਕਾਰਨ ਬਣਾਵਾਂਗਾ ਅਤੇ ਸਮੇਂ ਸਿਰ ਮੀਂਹ ਵਰ੍ਹਾਵਾਂਗਾ। ਬਰਕਤ ਦੀ ਵਰਖਾ ਵਰ੍ਹੇਗੀ।

27ਰੁੱਖ ਆਪਣੇ ਫਲ ਦੇਣਗੇ ਅਤੇ ਜ਼ਮੀਨ ਆਪਣੀਆਂ ਫਸਲਾਂ ਦੇਵੇਗੀ; ਲੋਕ ਆਪਣੀ ਧਰਤੀ ਉੱਤੇ ਸੁਰੱਖਿਅਤ ਹੋਣਗੇ। ਉਹ ਜਾਣ ਲੈਣਗੇ ਕਿ ਮੈਂ ਯਾਹਵੇਹ ਹਾਂ, ਜਦੋਂ ਮੈਂ ਉਹਨਾਂ ਦੇ ਜੂਲੇ ਦੀਆਂ ਪੱਟੀਆਂ ਤੋੜਾਂਗਾ ਅਤੇ ਉਹਨਾਂ ਨੂੰ ਉਹਨਾਂ ਦੇ ਹੱਥਾਂ ਤੋਂ ਛੁਡਾਵਾਂਗਾ ਜਿਨ੍ਹਾਂ ਨੇ ਉਹਨਾਂ ਨੂੰ ਗੁਲਾਮ ਬਣਾਇਆ ਸੀ।

28ਉਹ ਹੁਣ ਕੌਮਾਂ ਦੁਆਰਾ ਲੁੱਟੇ ਨਹੀਂ ਜਾਣਗੇ, ਨਾ ਹੀ ਜੰਗਲੀ ਜਾਨਵਰ ਉਹਨਾਂ ਨੂੰ ਖਾ ਜਾਣਗੇ। ਉਹ ਸੁਰੱਖਿਆ ਵਿੱਚ ਰਹਿਣਗੇ, ਅਤੇ ਕੋਈ ਵੀ ਉਹਨਾਂ ਨੂੰ ਡਰਾਉਣ ਵਾਲਾ ਨਹੀਂ ਹੋਵੇਗਾ।

29ਮੈਂ ਉਹਨਾਂ ਲਈ ਇੱਕ ਅਜਿਹੀ ਧਰਤੀ ਪ੍ਰਦਾਨ ਕਰਾਂਗਾ ਜੋ ਉਹ ਦੀਆਂ ਫ਼ਸਲਾਂ ਲਈ ਮਸ਼ਹੂਰ ਹੈ, ਅਤੇ ਉਹ ਫਿਰ ਤੋਂ ਦੇਸ਼ ਵਿੱਚ ਕਾਲ ਦਾ ਸ਼ਿਕਾਰ ਨਹੀਂ ਹੋਣਗੇ ਅਤੇ ਕੌਮਾਂ ਦੀ ਬੇਇੱਜ਼ਤੀ ਨਹੀਂ ਕਰਨਗੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.