ਹਿਜ਼ਕੀਏਲ 34

ਇਸ ਲਈ ਉਹ ਖਿੱਲਰ ਗਏ ਕਿਉਂਕਿ ਉੱਥੇ ਕੋਈ ਆਜੜੀ ਨਹੀਂ ਸੀ, ਅਤੇ ਜਦੋਂ ਉਹ ਖਿੰਡੇ ਗਏ ਤਾਂ ਉਹ ਸਾਰੇ ਜੰਗਲੀ ਜਾਨਵਰਾਂ ਲਈ ਭੋਜਨ ਬਣ ਗਏ।

Ezekiel 34:5 (UKJV) And they were scattered, because there is no shepherd: and they became food to all the beasts of the field, when they were scattered.

3ਤੁਸੀਂ ਦਹੀਂ ਖਾਂਦੇ ਹੋ, ਉੱਨ ਨਾਲ ਕੱਪੜੇ ਪਾਉਂਦੇ ਹੋ ਅਤੇ ਮਨ ਪਸੰਦ ਦੇ ਜਾਨਵਰਾਂ ਨੂੰ ਕੱਟਦੇ ਹੋ, ਪਰ ਇੱਜੜ ਦੀ ਦੇਖਭਾਲ ਨਹੀਂ ਕਰਦੇ।

4ਤੁਸੀਂ ਕਮਜ਼ੋਰਾਂ ਨੂੰ ਤਕੜਾ ਨਹੀਂ ਕੀਤਾ, ਨਾ ਬਿਮਾਰਾਂ ਨੂੰ ਚੰਗਾ ਕੀਤਾ ਅਤੇ ਨਾ ਹੀ ਜ਼ਖਮੀਆਂ ਨੂੰ ਬੰਨ੍ਹਿਆ। ਨਾ ਤੁਸੀਂ ਭਟਕਿਆਂ ਨੂੰ ਵਾਪਸ ਲਿਆਏ ਅਤੇ ਨਾ ਹੀ ਗੁਆਚੀਆਂ ਨੂੰ ਲੱਭਿਆ ਹੈ। ਤੁਸੀਂ ਉਹਨਾਂ ਉੱਤੇ ਕਠੋਰਤਾ ਅਤੇ ਬੇਰਹਿਮੀ ਨਾਲ ਰਾਜ ਕੀਤਾ ਹੈ।

5ਇਸ ਲਈ ਉਹ ਖਿੱਲਰ ਗਏ ਕਿਉਂਕਿ ਉੱਥੇ ਕੋਈ ਆਜੜੀ ਨਹੀਂ ਸੀ, ਅਤੇ ਜਦੋਂ ਉਹ ਖਿੰਡੇ ਗਏ ਤਾਂ ਉਹ ਸਾਰੇ ਜੰਗਲੀ ਜਾਨਵਰਾਂ ਲਈ ਭੋਜਨ ਬਣ ਗਏ।

6ਮੇਰੀਆਂ ਭੇਡਾਂ ਸਾਰੇ ਪਹਾੜਾਂ ਅਤੇ ਹਰ ਉੱਚੀ ਪਹਾੜੀ ਉੱਤੇ ਘੁੰਮਦੀਆਂ ਰਹੀਆਂ। ਉਹ ਸਾਰੀ ਧਰਤੀ ਉੱਤੇ ਖਿੰਡੇ ਹੋਏ ਸਨ, ਅਤੇ ਕਿਸੇ ਨੇ ਨਾ ਉਹਨਾਂ ਨੂੰ ਲੱਭਿਆ ਅਤੇ ਨਾ ਹੀ ਉਹਨਾਂ ਦੀ ਭਾਲ ਕੀਤੀ।

7“ ‘ਇਸ ਲਈ, ਹੇ ਚਰਵਾਹੇ, ਤੁਸੀਂ ਯਾਹਵੇਹ ਦਾ ਬਚਨ ਸੁਣੋ:

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.