ਹਿਜ਼ਕੀਏਲ 35

ਅਤੇ ਆਖੋ, ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ, ਹੇ ਸੇਈਰ ਪਰਬਤ, ਮੈਂ ਤੇਰੇ ਵਿਰੁੱਧ ਹਾਂ ਅਤੇ ਮੈਂ ਤੇਰੇ ਵਿਰੁੱਧ ਆਪਣਾ ਹੱਥ ਵਧਾਵਾਂਗਾ ਅਤੇ ਤੈਨੂੰ ਵਿਰਾਨ ਬਣਾਵਾਂਗਾ।

Ezekiel 35:3 (UKJV) And say unto it, Thus says the Lord GOD; Behold, O mount Seir, I am against you, and I will stretch out mine hand against you, and I will make you most desolate.

1ਯਾਹਵੇਹ ਦਾ ਬਚਨ ਮੇਰੇ ਕੋਲ ਆਇਆ:

2“ਆਦਮੀ ਦੇ ਪੁੱਤਰ, ਸੇਈਰ ਪਰਬਤ ਵੱਲ ਆਪਣਾ ਮੂੰਹ ਕਰ; ਇਸ ਦੇ ਵਿਰੁੱਧ ਅਗੰਮਵਾਕ ਕਰ

3ਅਤੇ ਆਖੋ, ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ, ਹੇ ਸੇਈਰ ਪਰਬਤ, ਮੈਂ ਤੇਰੇ ਵਿਰੁੱਧ ਹਾਂ ਅਤੇ ਮੈਂ ਤੇਰੇ ਵਿਰੁੱਧ ਆਪਣਾ ਹੱਥ ਵਧਾਵਾਂਗਾ ਅਤੇ ਤੈਨੂੰ ਵਿਰਾਨ ਬਣਾਵਾਂਗਾ।

4ਮੈਂ ਤੁਹਾਡੇ ਨਗਰਾਂ ਨੂੰ ਖੰਡਰਾਂ ਵਿੱਚ ਬਦਲ ਦਿਆਂਗਾ ਅਤੇ ਤੁਸੀਂ ਵਿਰਾਨ ਹੋ ਜਾਵੋਂਗੇ। ਤਦ ਤੁਹਾਨੂੰ ਪਤਾ ਲੱਗੇਗਾ ਕਿ ਮੈਂ ਹੀ ਯਾਹਵੇਹ ਹਾਂ।

5“ ‘ਕਿਉਂਕਿ ਤੁਸੀਂ ਇੱਕ ਪੁਰਾਣੀ ਦੁਸ਼ਮਣੀ ਨੂੰ ਪਨਾਹ ਦਿੱਤੀ ਸੀ ਅਤੇ ਇਸਰਾਏਲੀਆਂ ਨੂੰ ਉਹਨਾਂ ਦੀ ਬਿਪਤਾ ਦੇ ਸਮੇਂ ਤਲਵਾਰ ਦੇ ਹਵਾਲੇ ਕਰ ਦਿੱਤਾ ਸੀ, ਜਦੋਂ ਉਹਨਾਂ ਦੀ ਸਜ਼ਾ ਆਪਣੇ ਸਿਖਰ ਤੇ ਪਹੁੰਚ ਗਈ ਸੀ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.