25ਮੈਂ ਤੁਹਾਡੇ ਉੱਤੇ ਸ਼ੁੱਧ ਪਾਣੀ ਛਿੜਕਾਂਗਾ, ਅਤੇ ਤੁਸੀਂ ਸ਼ੁੱਧ ਹੋ ਜਾਵੋਗੇ; ਮੈਂ ਤੁਹਾਨੂੰ ਤੁਹਾਡੀਆਂ ਸਾਰੀਆਂ ਅਸ਼ੁੱਧੀਆਂ ਅਤੇ ਤੁਹਾਡੀਆਂ ਸਾਰੀਆਂ ਮੂਰਤੀਆਂ ਤੋਂ ਸ਼ੁੱਧ ਕਰਾਂਗਾ।
26ਮੈਂ ਤੁਹਾਨੂੰ ਨਵਾਂ ਦਿਲ ਦਿਆਂਗਾ ਅਤੇ ਤੁਹਾਡੇ ਵਿੱਚ ਇੱਕ ਨਵਾਂ ਆਤਮਾ ਪਾਵਾਂਗਾ; ਮੈਂ ਤੇਰੇ ਵਿੱਚੋਂ ਪੱਥਰ ਦਾ ਦਿਲ ਕੱਢ ਲਵਾਂਗਾ ਅਤੇ ਤੁਹਾਨੂੰ ਮਾਸ ਦਾ ਦਿਲ ਦਿਆਂਗਾ।
27ਮੈਂ ਆਤਮਾ ਤੁਹਾਡੇ ਵਿੱਚ ਦਿਆਂਗਾ ਅਤੇ ਤੁਹਾਨੂੰ ਆਪਣੀਆਂ ਬਿਧੀਆਂ ਉੱਤੇ ਚਲਾਵਾਂਗਾ। ਤੁਸੀਂ ਮੇਰੇ ਨਿਆਂਵਾਂ ਦੀ ਪਾਲਣਾ ਕਰੋਗੇ ਅਤੇ ਉਹਨਾਂ ਤੇ ਅਮਲ ਕਰੋਗੇ।
28ਫਿਰ ਤੁਸੀਂ ਉਸ ਧਰਤੀ ਉੱਤੇ ਰਹੋਗੇ ਜਿਹੜੀ ਮੈਂ ਤੁਹਾਡੇ ਪੁਰਖਿਆਂ ਨੂੰ ਦਿੱਤੀ ਸੀ। ਤੁਸੀਂ ਮੇਰੇ ਲੋਕ ਹੋਵੋਂਗੇ ਅਤੇ ਮੈਂ ਤੁਹਾਡਾ ਪਰਮੇਸ਼ਵਰ ਹੋਵਾਂਗਾ।
29ਮੈਂ ਤੁਹਾਨੂੰ ਤੁਹਾਡੀ ਸਾਰੀ ਗੰਦਗੀ ਤੋਂ ਬਚਾਵਾਂਗਾ। ਮੈਂ ਅਨਾਜ ਮੰਗਾਂਗਾ ਅਤੇ ਇਸ ਨੂੰ ਬਹੁਤ ਵਧਾਵਾਂਗਾ ਅਤੇ ਤੁਹਾਡੇ ਉੱਤੇ ਕਾਲ ਨਹੀਂ ਲਿਆਵਾਂਗਾ।